ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਪੁਤਲਾ ਫੂਕ ਮੁਜਾਹਰਾ ਅਤੇ ਕਾਨੂੰਨੀ ਕਾਰਵਾਈ 'ਤੇ ਅਸਤੀਫ਼ੇ ਦੀ ਮੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਪੁਤਲਾ ਫੂਕ ਮੁਜਾਹਰਾ ਅਤੇ ਕਾਨੂੰਨੀ ਕਾਰਵਾਈ 'ਤੇ ਅਸਤੀਫ਼ੇ ਦੀ ਮੰਗ

ਪਿਛਲੀਆਂ ਸਰਕਾਰਾਂ ਦੇ ਸਮੇਂ ਹੋਈਆਂ ਬੇਅਦਬੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀਆਂ ਅਵੱਗਿਆਵਾਂ ਤੇ ਵੀ ਜਥੇਦਾਰ ਸਾਹਿਬ ਤੋਂ ਸਖ਼ਤ ਕਾਰਵਾਈ ਦੀ ਮੰਗ

ਹੁਸ਼ਿਆਰਪੁਰ, 18 ਜੂਨ , ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ-ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜ਼ਿਲਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨਾਲ ਸੰਬੰਧਿਤ ਵਿਵਾਦਿਤ ਵੀਡੀਓ ਮਾਮਲੇ ਵਿੱਚ ਫੋਰੈਂਸਿਕ ਰਿਪੋਰਟਾਂ ਦੇ ਆਧਾਰ 'ਤੇ ਪੁਤਲਾ ਫੂਕ ਮੁਜਾਹਰਾ ਕਰਕੇ ਕਾਨੂੰਨੀ ਕਾਰਵਾਈ, ਸੁਤੰਤਰ ਨਿਆਂਇਕ ਜਾਂਚ ਅਤੇ ਨੈਤਿਕ ਆਧਾਰ 'ਤੇ ਅਸਤੀਫ਼ੇ ਦੀ ਮੰਗ ਕੀਤੀ ਗਈ। ਪਾਰਟੀ ਦੇ ਜਿਲਾ ਪ੍ਰਧਾਨ ਅਵਤਾਰ ਸਿੰਘ ਸੇਖੋਂ , ਸ਼ਾਇਰੀ ਪ੍ਰਧਾਨ ਕਰਨੇਲ ਸਿੰਘ ਲਵਲੀ,ਮਨਜਿੰਦਰ ਸਿੰਘ ਰੜਾ ਨੇ ਕਿਹਾ ਕਿ ਵਿਵਾਦਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਨੂੰ ਝੂਠਾ, ਐਡਿਟ ਕੀਤਾ ਹੋਇਆ ਅਤੇ ਰਾਜਨੀਤਿਕ ਸਾਜ਼ਿਸ਼ ਦਾ ਹਿੱਸਾ ਦੱਸਿਆ ਜਾਂਦਾ ਰਿਹਾ, ਪਰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਹੋਈਆਂ ਫੋਰੈਂਸਿਕ ਜਾਂਚਾਂ ਦੀਆਂ ਰਿਪੋਰਟਾਂ ਵਿੱਚ ਵੀਡੀਓ ਨਾਲ ਕਿਸੇ ਵੀ ਕਿਸਮ ਦੀ ਐਡਿਟਿੰਗ, ਟੈਂਪਰਿੰਗ ਜਾਂ ਡੀਪਫੇਕ ਰਾਹੀਂ ਛੇੜਛਾੜ ਹੋਣ ਦੇ ਸਬੂਤ ਸਾਹਮਣੇ ਨਹੀਂ ਆਏ। ਅਜਿਹੀ ਸਥਿਤੀ ਵਿੱਚ ਇਸ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣਾ ਅਤੇ ਜਵਾਬਦੇਹੀ ਤੈਅ ਕਰਨੀ ਲਾਜ਼ਮੀ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ, ਭਗਤਾਂ, ਸ਼ਹੀਦਾਂ ਅਤੇ ਮਹਾਂਪੁਰਖਾਂ ਦਾ ਸਤਿਕਾਰ ਸਰਵਉੱਚ ਸਥਾਨ ਰੱਖਦਾ ਹੈ। ਇਸ ਲਈ ਧਾਰਮਿਕ ਭਾਵਨਾਵਾਂ ਨਾਲ ਜੁੜੇ ਕਿਸੇ ਵੀ ਮਾਮਲੇ ਵਿੱਚ ਕੋਈ ਵੀ ਵਿਅਕਤੀ, ਭਾਵੇਂ ਉਹ ਕਿੰਨੇ ਵੀ ਉੱਚੇ ਅਹੁਦੇ 'ਤੇ ਕਿਉਂ ਨਾ ਹੋਵੇ, ਕਾਨੂੰਨ ਅਤੇ ਜਾਂਚ ਤੋਂ ਉੱਪਰ ਨਹੀਂ ਹੋ ਸਕਦਾ। ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਮੰਗ ਕੀਤੀ ਕਿ ਫੋਰੈਂਸਿਕ ਰਿਪੋਰਟਾਂ ਅਤੇ ਉਪਲਬਧ ਤੱਥਾਂ ਦੇ ਆਧਾਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਤੁਰੰਤ ਪਰਚਾ ਦਰਜ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਢੰਗ ਨਾਲ ਕਰਵਾਈ ਜਾਵੇ ਨਾਲ ਹੀ ਜਾਂਚ ਦੀ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੈਤਿਕ ਆਧਾਰ 'ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਜਿਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਰਵਾਈ ਕੀਤੀ ਗਈ ਹੈ, ਉਸੇ ਤਰ੍ਹਾਂ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਅਤੇ ਹੋਰ ਪੰਥਕ ਮਾਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਵੀ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਫ਼ੈਸਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਆਪਣੀਆਂ ਗਲਤੀਆਂ ਸਵੀਕਾਰ ਕੀਤੀਆਂ ਸਨ, ਪਰ ਬਾਅਦ ਵਿੱਚ ਉਨ੍ਹਾਂ ਦੇ ਬਿਆਨਾਂ ਅਤੇ ਰਵੱਈਏ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਹੀ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਦਿੱਤਾ। ਇਸ ਕਰਕੇ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਮੰਨਣ ਦੀ ਬਜਾਏ ਅਵੱਗਿਆ ਅਤੇ ਹੰਕਾਰ ਵਾਲਾ ਰਵੱਈਆ ਅਪਣਾਉਣਾ ਪੰਥ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜਥੇਦਾਰ ਸਾਹਿਬਾਨ ਨੂੰ ਇਸ ਮਾਮਲੇ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਬਣਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਰਵਉੱਚਤਾ ਹਰ ਹਾਲਤ ਵਿੱਚ ਬਰਕਰਾਰ ਰਹੇ। ਅੱਜ ਇਸ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਰੁੱਧ ਕੀਤੇ ਗਏ ਪੁਤਲਾ ਫੂਕ ਮੁਜਾਹਰੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਿਲਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਦੇ ਨਾਲ ਜਿਲਾ ਆਗੁ ਮਨਜਿੰਦਰ ਸਿੰਘ ਰੜਾ,ਲਾਡੀ ਨੇਜਰ,ਕੁਲਦੀਪ ਦਸੂਆ, ਕੁਲਵਿੰਦਰ ਦਸੂਆ,ਕੁਲਦੀਪ ਸਿੰਘ, ਮਲਕੀਤ ਸਲਾਮਾਬਾਦ ਹਰਜੀਤ ਸੈਨਪੁਰੀ ਸਰਕਲ ਪ੍ਰਧਾਨ ਅਮਰੀਕ ਸਿੰਘ ਜਲੋਟਾ ,ਜਸਵਿੰਦਰ ਸਿੰਘ ਚੌਹਾਨ, ਮਨਿੰਦਰ ਰਾਮਦਾਸਪੁਰ ਦਿਲਰਾਜ ਸਿੰਘ, dr ਲਖਵੀਰ ਸਿੰਘ, ਹਰਬੰਸ ਸਿੰਘ, ਯੂਥ ਆਗੂ ਬਲਜਿੰਦਰ ਬੂਥਗੜ੍ਹ, ਜਸਵਿੰਦਰ ਪਿਆਲਾ, ਦਲਜੀਤ ਗੱਜਾ, ਕਰਮਜੀਤ ਪਿਆਲਾ, ਲਵਦੀਪ ਪਿਆਲਾ ਪਰਵਿੰਦਰ ਮਾਗਾ ਆਗੂ ਹਾਜਰ ਸਨ।

ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
00918872293883
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.