Nazrana Times

ਪੰਜਾਬੀ

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ

15 Sep, 2026 06:20 PM

ਰਾਕੇਸ਼ ਨਈਅਰ ਚੋਹਲਾ
ਚੰਡੀਗੜ੍ਹ,15 ਸਤੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਦੇ ਆਗੂ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ।ਇਸ ਸਬੰਧੀ ਲਿਖਤੀ ਸਿ਼ਕਾਇਤਾਂ ਹਲਕਾ ਖਡੁਰ ਸਾਹਿਬ ਦੇ ਵਰਕਰਾਂ ਵੱਲੋਂ ਪ੍ਰਾਪਤ ਹੋਈਆਂ ਸਨ ਅਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਲਾਮਿਸਾਲ ਪੰਜਾਬ ਬਚਾਓ ਰੈਲੀ ਸਮੇ ਵੀ ਸਥਾਨਕ ਲੀਡਰਸਿ਼ਪ ਨੇ ਸ. ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਖਿਲਾਫ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸਬੰਧੀ ਮਿਲ ਕੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਸੀ। 
ਸ. ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੁਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ।

Posted By: GURBHEJ SINGH ANANDPURI

Latest News