Nazrana Times

ਪੰਜਾਬੀ

ਪੰਜਾਬ ਕਾਂਗਰਸ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੱਧੂ ਦਾ ਵੱਡਾ ਬਿਆਨ

20 Jan, 2025 05:30 AM

ਇਸ ਵੇਲੇ ਦੀ ਵੱਡੀ ਖਬਰ ਨਵਜੋਤ ਸਿੰਘ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਜਿੱਥੇ ਕੇ ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੋਂ ਬਾਅਦ ਜੋਸ਼ ਨਾਲ ਭਰੇ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਿਆਨ ਦਿੱਤਾ ਹੈ ਉਨ੍ਹਾਂ ਨੇ ਨਵਾਂ ਟਵੀਟ ਕਰਦੇ ਹੋਏ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ ਨਵਜੋਤ ਸਿੰਘ ਸਿੱਧੂ ਨੇ ਆਖਿਆ ਹੈ ਕਿ ਖ਼ੁਸ਼ਹਾਲੀ ਸਹੂਲਤਾਂ ਅਤੇ ਖੁਦਮੁਖਤਿਆਰੀ ਕੁਝ ਕੁ ਲੋਕਾਂ ਦੇ ਲਈ ਨਹੀਂ ਸਗੋਂ ਸਾਰਿਆਂ ਦੇ ਵਿਚ ਵੰਡਣ ਲਈ ਕਾਂਗਰਸ ਵਰਕਰ ਵਜੋਂ ਮੇਰੇ ਪਿਤਾ ਨੇ ਰੱਜਿਆ ਪੁੱਜਿਆ ਘਰ ਛੱਡ ਕੇ ਆਜ਼ਾਦੀ ਦੇ ਸੰਘਰਸ਼ ਵਿੱਚ ਹਿੱਸਾ ਲਿਆ

ਉਨ੍ਹਾਂ ਨੂੰ ਦੇਸ਼ ਭਗਤੀ ਦੇ ਕਾਰਜਾਂ ਬਦਲੇ ਸਜ਼ਾਏ ਮੌਤ ਸੁਣਾਈ ਗਈ ਜੋ ਕਿੰਗਜ਼ ਰਾਣੀ ਦੇ ਜਨਮ ਮੌਕੇ ਪਰਚੀਆਂ ਪਾ ਕੇ ਰੱਦ ਹੋਈ ਫਿਰ ਉਹ ਦਹਾਕਿਆਂ ਤੱਕ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਰਹੇ ਮੈਂਬਰ ਵਿਧਾਨ ਸਭਾ ਮੈਂਬਰ ਵਿਧਾਨ ਸਭਾ ਪ੍ਰੀਸ਼ਦ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਬਣੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਅੱਜ ਮੇਰਾ ਮਿਚਲ ਉਸ ਸੁਪਨੇ ਨੂੰ ਪੂਰਾ ਕਰਨਾ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਘੇਰੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ ਬਹੁਤ ਹੀ ਸਤਿਕਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀਦਾ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੇਰੇ ਉੱਪਰ ਭਰੋਸਾ ਕਰਦਿਆਂ ਮੈਨੂੰ ਇਹ ਬੇਹੱਦ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ ਉੱਥੇ ਹੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਦੇ ਮਾਣਾ ਵਰਕਰ ਹੁੰਦੇ ਮੈਂ ਮਿਸ਼ਨ ਜਿੱਤੇਗਾ ਪੰਜਾਬ ਪੂਰਾ ਕਰਨ ਲਈ ਪੰਜਾਬ ਮਾਡਲ ਅਤੇ ਹਾਈ ਕਮਾਨ ਦੇ ਅਠਾਰਾਂ ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖਾਤਰ ਪੰਜਾਬ ਵਿਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ

Posted By: GURBHEJ SINGH ANANDPURI

Latest News

Loading…
Loading the web debug toolbar…
Attempt #