ਪੰਜਾਬ 'ਚ ਵਿਧਾਨ ਸਭਾ ਚੋਣਾਂ ਲਈ 'ਆਪ' ਦੇ ਉਮੀਦਵਾਰਾਂ ਦੀ ਪਹਿਲੀ ਫਾਈਨਲ ਲਿਸਟ ਬਾਰੇ ਹੋਇਆ ਵੱਡਾ ਐਲਾਨ
ਚੰਡੀਗੜ੍ਹ 30 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ 'ਚ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਮੁੱਚੀਆਂ ਸਿਆਸੀ ਪਾਰਟੀਆਂ ਬਬਾ ਭਾਰ ਹੋ ਚੁੱਕੀਆਂ ਹਨ ਅੰਦਰੂਨੀ ਤੌਰ ਤੇ ਪਿਛਲੇ ਕਾਫੀ ਸਮੇਂ ਤੋਂ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਕਈ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਨੂੰ ਥਾਪੀ ਦੇ ਦਿੱਤੀ ਹੈ ਕਿ ਤੁਸੀਂ ਆਪਣੀਆਂ ਤਿਆਰੀਆਂ ਆਰੰਭ ਕਰੋ ਅਤੇ ਪੰਜਾਬ ਦੇ ਪਿੰਡਾਂ ਕਸਬਿਆਂ ਅਤੇ ਸ਼ਹਿਰਾਂ ਵਿੱਚ ਜਾ ਕੇ ਆਪਣਾ ਪ੍ਰਚਾਰ ਜਾਰੀ ਰੱਖੋ ਅਤੇ ਪੰਜਾਬ ਦੇ ਲੋਕਾਂ ਦੀਆਂ ਵੋਟਾਂ ਲੈਣ ਲਈ ਉਹਨਾਂ ਨੂੰ ਜਾਗਰੂਕ ਕਰਨ ਲਈ ਹਰ ਸਿਆਸੀ ਪਾਰਟੀ ਵੱਲੋਂ ਮਿੱਠੀਆਂ ਮਿੱਠੀਆਂ ਗੱਲਾਂ ਕਰਕੇ ਆਪਣੇ ਵੱਲ ਆਕਾਸਿਤ ਕੀਤਾ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਫਾਇਨਲ ਹੋ ਗਈ ਹੈ। ਸੂਤਰਾਂ ਮੁਤਾਬਕ ਲਿਸਟ ਵਿਚ 15 ਤੋਂ 20 ਨਾਵਾਂ ਉਤੇ ਮੋਹਰ ਲੱਗ ਗਈ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਦਿੱਲੀ ਵਿਚ ਹੋਈ ਮੀਟਿੰਗ ਵਿਚ ਲਿਸਟ ਬਾਰੇ ਫਾਇਨਲ ਹੋ ਗਿਆ ਹੈ। ਆਮ ਆਦਮੀ ਪਾਰਟੀ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਅੱਜ ਮੀਟਿੰਗ ਵਿਚ ਵਿਧਾਨ ਸਭਾ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਗਈ। ਇਨ੍ਹਾਂ ਨਾਵਾਂ 'ਤੇ ਕੱਲ੍ਹ 31 ਅਕਤੂਬਰ ਨੂੰ ਹੋਣ ਵਾਲੀ ਪੀ.ਏ.ਸੀ. ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕੀਤੀ ਜਾਵੇਗੀ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ