Nazrana Times

ਪੰਜਾਬੀ

ਲਖੀਮਪੁਰ ਮਾਮਲੇ ‘ਤੇ ਸੁਪਰੀਮ ਕੋਰਟ ਨੇ ਯੂ.ਪੀ. ਸਰਕਾਰ ਨੂੰ ਲਾਈ ਫਟਕਾਰ, ਕਿਹਾ- ਜੇਕਰ ਮਾਮਲਾ 302 ਦਾ ਹੈ ਤਾਂ ਗ੍ਰਿਫਤਾਰੀ ਕਿਉਂ ਨਹੀਂ ਹੋਈ…

20 Jan, 2025 05:30 AM

ਲਖੀਮਪੁਰ ਖੀਰੀ ਮਾਮਲੇ ‘ਤੇ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ।ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ‘ਚ ਉੱਤਰ ਪ੍ਰਦੇਸ਼ ਸਰਕਾਰ ਵਲੋਂ ਉਠਾਏ ਗਏ ਕਦਮਾਂ ਤੋਂ ਸੰਤੁਸ਼ਟ ਨਹੀਂ ਹੈ।ਮਾਮਲੇ ਦੀ ਅਗਲੀ ਸੁਣਵਾਈ 20 ਅਕਤੂਬਰ ਨੂੰ ਹੋਵੇਗੀ।ਸੁਪਰੀਮ ਕੋਰਟ ਨੇ ਪੁੱਛਿਆ ਮਾਮਲਾ ਜਦੋਂ 302 ਦਾ ਹੈ ਤਾਂ ਗ੍ਰਿਫਤਾਰੀ ਹੁਣ ਤੱਕ ਕਿਉਂ ਨਹੀਂ ਹੋਈ।ਦੱਸਣਯੋਗ ਹੈ ਕਿ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੱਜ ਕ੍ਰਾਈਮ ਬ੍ਰਾਂਚ ‘ਚ ਪੁੱਛਗਿਛ ਲਈ ਬੁਲਾਇਆ ਸੀ ਉਹ ਨਹੀਂ ਪਹੁੰਚਿਆ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #