Nazrana Times

ਪੰਜਾਬੀ

ਸੂਬਾ ਲਾਸੀਓ ਦੇ ਸ਼ਹਿਰ ਪੁਨਤੀਨੀਆਂ ਵਿਖੇ ਗੁਰਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

20 Jan, 2025 05:30 AM

ਰੋਮ ਇਟਲੀ 27 ਨਵੰਬਰ ( ਦਲਵੀਰ ਸਿੰਘ ਕੈਂਥ ) ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਪੁਰਾਣੀ ਇਮਾਰਤ) ਦੁਆਰਾ ਵੀ ਇਟਲੀ ਦੇ ਸ਼ਹਿਰ ਪੁਨਤੀਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ।ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਪੁਨਤੀਨੀਆ ਵਿਖੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜੇ ਨਗਰ ਕੀਰਤਨ ਦੀ ਆਰੰਭਤਾ ਪਿਆਸਾ ਕੈਂਡੀ ਤੋਂ ਦੁਪਹਿਰ 1 ਵਜੇ ਹੋਈ।ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸਾਰਾ ਸ਼ਹਿਰ ਪੁਨਤੀਨੀਆਂ ਗੂੰਜਿਆ। ਨਗਰ ਕੀਰਤਨ ਪੁਨਤੀਨੀਆ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਪਿਆਸਾ ਕੈਂਡੀ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਮੌਕੇ ਗੱਤਕੇ ਵਾਲੇ ਸਿਘਾਂ ਵੱਲੋਂ ਜੌਹਰ ਵੀ ਹੈਰਤ ਅੰਗੇਜ ਕਾਰਨਾਮੇ ਦਿਖਾਏ ਗਏ। ਰਾਗੀ ਢਾਡੀ ਤੇ ਕੀਰਤਨ ਜੱਥਿਆਂ ਵੱਲੋ ਨਗਰ ਕੀਰਤਨ ਵਿਚ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ। ਪ੍ਰਬੰਧਕ ਕਮੇਟੀ ਨੇ ਇਟਲੀ ਦੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਸਮੂਹ ਸੇਵਾਦਾਰਾਂ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ।ਨਗਰ ਕੀਰਤਨ ਮੌਕੇ ਅਨੇਕਾਂ ਤਰ੍ਹਾ ਦੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ

Posted By: GURBHEJ SINGH ANANDPURI

Latest News

Loading…
Loading the web debug toolbar…
Attempt #