Nazrana Times

ਪੰਜਾਬੀ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ‘ਚ ‘ਇਤਿਹਾਸਕ ਫੈਸਲਾ : ਇੱਕ ਵਿਧਾਇਕ, ਇੱਕ ਪੈਨਸ਼ਨ’ ਦਾ ਮਤਾ ਪਾਸ

20 Jan, 2025 05:30 AM

ਚੰਡੀਗੜ੍ਹ 30 ਜੂਨ ( ਬਲਦੇਵ ਸਿੰਘ ਭੋਲੇ ਕੇ ) ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਦੇ ਅੱਜ ਆਖਰੀ ਦਿਨ ਦੌਰਾਨ ਇਤਿਹਾਸਕ ਫੈਸਲਾ ਲੈਂਦਿਆਂ ਵਿਧਾਨ ਸਭਾ ਵਿਚ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਦਾ ਮਤਾ ਵੀ ਪਾਸ ਕਰ ਦਿੱਤਾ ਗਿਆ। ਇਹ ਮਤਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਸ ਕੀਤਾ ਗਿਆ।CM ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਤੋਂ ਪਹਿਲਾਂ ‘ਇਕ ਵਿਧਾਇਕ-ਇਕ ਪੈਨਸ਼ਨ’ ਦਾ ਆਰਡੀਨੈਂਸ ਪਾਸ ਕੀਤਾ ਸੀ। ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਰਾਜਪਾਲ ਕੋਲ ਭੇਜ ਦਿੱਤਾ ਗਿਆ। ਹਾਲਾਂਕਿ, ਰਾਜਪਾਲ ਬੀਐਲ ਪੁਰੋਹਿਤ ਨੇ ਇਸ ਨੂੰ ਵਾਪਸ ਕਰ ਦਿੱਤਾ। ਸਰਕਾਰ ਨੂੰ ਇਸ ਨੂੰ ਵਿਧਾਨ ਸਭਾ ਵਿੱਚ ਪਾਸ ਕਰਵਾ ਕੇ ਭੇਜਣ ਲਈ ਕਿਹਾ ਗਿਆ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਸਾਲਾਨਾ 19.53 ਕਰੋੜ ਦੀ ਬਚਤ ਹੋਵੇਗੀ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਕੋਈ ਨੇਤਾ ਜਿੰਨੀ ਵਾਰ ਵੀ ਵਿਧਾਇਕ ਬਣੇਗਾ, ਉਸ ਨੂੰ ਉਸੇ ਮਿਆਦ ਦੀ ਪੈਨਸ਼ਨ ਮਿਲੇਗੀ।

Latest News