Nazrana Times

ਪੰਜਾਬੀ

ਪੰਜਾਬ ਕਾਂਗਰਸ ਦੀ ਵੱਡੀ ਕਾਰਵਾਈ : ਚਾਰ ਹੋਰ ਆਗੂਆਂ ਨੂੰ ਕੱਢਿਆ ਪਾਰਟੀ ਤੋਂ ਬਾਹਰ

20 Jan, 2025 05:30 AM

ਪੰਜਾਬ ਕਾਂਗਰਸ ਨੇ ਇਕ ਵਾਰ ਫਿਰ ਵੱਡੀ ਕਾਰਵਾਈ ਕੀਤੀ ਹੈ। ਚਾਰ ਹੋਰ ਆਗੂਆਂ ਨੂੰ ਰਾਜਾ ਵੜਿੰਗ ਨੇ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਇਹ ਕਾਰਵਾਈ ਕੀਤੀ ਗਈ ਹੈ। ਜਿਨ੍ਹਾਂ ਆਗੂਆਂ ਨੂੰ ਪਾਰਟੀ ’ਚੋਂ ਕੱਢਿਆ ਗਿਆ ਹੈ, ਉਨ੍ਹਾਂ ’ਚ ਯਸ਼ਪਾਲ ਗਿੰਦਾ, ਰਾਜਵਿੰਦਰ ਕੌਰ, ਪਰਮਜੀਤ ਭਰਤੀ ਅਤੇ ਪਵਨ ਕੁਮਾਰ ਦਾ ਨਾਂ ਸ਼ਾਮਲ ਹੈ। ਇਹ ਸਾਰੇ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹਨ। ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਵੱਲੋਂ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਅਤੇ ਅਜੈਬ ਸਿੰਘ ਰਟੌਲਾਂ ਨੂੰ ਵੀ ਪਾਰਟੀ ’ਚੋਂ ਕੱਢ ਦਿੱਤਾ ਸੀ।

Latest News