Nazrana Times

ਪੰਜਾਬੀ

10 ਗ੍ਰਾਮ ਹੀਰੋਇਨ ਸਮੇਤ ਚਡ਼੍ਹਿਆ ਪੁਲੀਸ ਅੜਿੱਕੇ

20 Jan, 2025 05:30 AM

ਸ਼ਾਹਪੁਰ ਕੰਢੀ 26 ਮਾਰਚ ( ਸੁਖਵਿੰਦਰ ਜੰਡੀਰ )-ਨਸ਼ਿਆਂ ਤੇ ਕਾਬੂ ਪਾਉਣ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਮੁਸਤੈਦੀ ਦਿਖਾ ਰਿਹਾ ਹੈ ਇਸੇ ਦੇ ਚੱਲਦਿਆਂ ਪਠਾਨਕੋਟ ਪੁਲੀਸ ਵੱਲੋਂ ਦੱਸ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਡਿਵੀਜ਼ਨ ਨੰਬਰ ਦੋ ਦੇ ਥਾਣਾ ਮੁਖੀ ਕਪਿਲ ਕੌਸ਼ਲ ਨੇ ਦੱਸਿਆ ਕਿ ਐੱਸ ਆਈ ਸੁਖਵਿੰਦਰ ਸਿੰਘ ਵੱਲੋਂ ਆਪਣੇ ਸਾਥੀ ਕਰਮਚਾਰੀਆਂ ਨਾਲ ਮੇਲਾ ਦੇਵੀ ਸਕੂਲ ਦੇ ਨੇਡ਼ੇ ਨਾਕਾ ਲਗਾਇਆ ਹੋਇਆ ਸੀ ਤੇ ਆਉਂਦੇ ਜਾਂਦੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕੀ ਡਮਟਾਲ ਸਾਈਡ ਵੱਲੋਂ ਮੋਟਰਸਾਈਕਲ ਨੰਬਰ PB09AH4026 ਉੱਥੇ ਦੋ ਨੌਜਵਾਨ ਸਵਾਰ ਹੋ ਕੇ ਆ ਰਹੇ ਸਨ ਜੋ ਪੁਲਸ ਪਾਰਟੀ ਨੂੰ ਦੇਖ ਘਬਰਾ ਗਏ ਅਤੇ ਅਤੇ ਮੋਟਰਸਾਈਕਲ ਵਾਪਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਦੀ ਮਦਦ ਨਾਲ ਜਦੋਂ ਉਨ੍ਹਾਂ ਨੂੰ ਕਾਬੂ ਕੀਤਾ ਤਾਂ ਇਕ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ ਕਾਬੂ ਕੀਤੇ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਦੱਸ ਗ੍ਰਾਮ ਹੈਰੋਇਨ ਬਰਾਮਦ ਹੋਈ ਉਨ੍ਹਾਂ ਨੇ ਦੱਸਿਆ ਕਿ ਆਰੋਪੀ ਦੀ ਪਛਾਣ ਸੁਰੇਸ਼ ਕੁਮਾਰ ਉਰਫ ਗਾਗਾ ਵਾਸੀ ਡਮਟਾਲ ਦੇ ਰੂਪ ਵਿਚ ਹੋਈ ਹੈ ਅਤੇ ਮੌਕੇ ਤੋਂ ਦੌਡ਼ਨ ਵਾਲੇ ਵਿਅਕਤੀ ਦੀ ਪਹਿਚਾਣ ਪ੍ਰਦੀਪ ਕੁਮਾਰ ਵਾਸੀ ਕਠੂਆ ਵਜੋਂ ਹੋਈ ਹੈ ਉਨ੍ਹਾਂ ਨੇ ਦੱਸਿਆ ਕਿ ਪੁਲੀਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Posted By: GURBHEJ SINGH ANANDPURI

Latest News

Loading…
Loading the web debug toolbar…
Attempt #