ਸਿੱਖਿਆ ਦੇ ਖੇਤਰ 'ਚ ਹੋਏ ਵੱਡੇ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲ ਬਣੇ ਸੂਬੇ ਦੀ ਸ਼ਾਨ-ਐਮਐਲਏ ਜੀਵਨਜੋਤ ਕੌਰ

ਸਿੱਖਿਆ ਦੇ ਖੇਤਰ 'ਚ ਹੋਏ ਵੱਡੇ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲ ਬਣੇ ਸੂਬੇ ਦੀ ਸ਼ਾਨ-ਐਮਐਲਏ ਜੀਵਨਜੋਤ ਕੌਰ

'ਦਾਖਲਾ ਮੁਹਿੰਮ' ਜਾਗਰੂਕਤਾ ਵੈਨ ਦਾ ਵੱਖ-ਵੱਖ ਥਾਵਾਂ ਤੇ ਸ਼ਾਨਦਾਰ ਸਵਾਗਤ


ਰਾਕੇਸ਼ ਨਈਅਰ ਚੋਹਲਾ
ਅੰਮ੍ਰਿਤਸਰ,30 ਜਨਵਰੀ
 

ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਹੋਈ 'ਦਾਖ਼ਲਾ ਮੁਹਿੰਮ’ ਦੇ ਤੀਸਰੇ ਦਿਨ ਅੱਜ ਵੱਖ-ਵੱਖ ਖੇਤਰਾਂ 'ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਐਮ.ਐਲ.ਏ. ਜੀਵਨਜੋਤ ਕੌਰ ਵੱਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।ਜਿਸ ਦਾ ਵੱਖ-ਵੱਖ ਸਰਕਾਰੀ ਸਕੂਲਾਂ ਅੰਦਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ,ਰਾਜੇਸ਼ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ,ਯਸ਼ਪਾਲ ਤੇ ਬਲਜੀਤ ਸਿੰਘ ਦੀ ਅਗਵਾਈ ਹੇਠ ਸ਼ਰੀਫਪੁਰਾ ਸਕੂਲ 'ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਮ.ਐਲ.ਏ. ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਸਰਪ੍ਰਸਤੀ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਬੇਮਿਸਾਲ ਸੁਧਾਰਾਂ ਦੀ ਬਦੌਲਤ ਅੱਜ ਪੰਜਾਬ ਦੇ ਸਰਕਾਰੀ ਸਕੂਲ ਸੂਬੇ ਦੀ ਸ਼ਾਨ ਬਣ ਰਹੇ ਹਨ।

ਉਨ੍ਹਾਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਆਪਣੇ ਬੱਚੇ ਦਾਖਲ ਕਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਵੇਖੀਏ ਤਾਂ ਲਗਭਗ 90 ਫ਼ੀਸਦੀ ਉੱਚ ਅਹੁਦਿਆਂ ਤੇ ਬਿਰਾਜਮਾਨ ਅਧਿਕਾਰੀ ਅਤੇ ਅਧਿਆਪਕ ਸਰਕਾਰੀ ਸਕੂਲਾਂ ਤੋਂ ਹੀ ਪੜ੍ਹੇ ਹੋਏ ਹਨ।ਇਸ ਮੌਕੇ ਉਪਰੋਕਤ ਤੋਂ ਇਲਾਵਾ ਮੁੱਖ ਅਧਿਆਪਕ ਰੋਹਿਤ ਦੇਵ, ਡੀ.ਆਰ.ਸੀ. ਵਿਜੇ ਕੁਮਾਰ, ਮਨੀਸ਼ ਕੁਮਾਰ ਮੇਘ,ਸੰਦੀਪ ਸਿਆਲ, ਰਜਿੰਦਰ ਸਿੰਘ, ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ,ਮੀਡੀਆ ਇੰਚਾਰਜ ਮਨਪ੍ਰੀਤ ਸੰਧੂ,ਬਲਜੀਤ ਸਿੰਘ ਮੱਲੀ, ਸੀ.ਐੱਚ.ਟੀ.ਹਰਬਖਸ਼ ਸਿੰਘ, ਹਰਮਿੰਦਰ ਸਿੰਘ,ਦਲਜੀਤ ਸਿੰਘ,ਤਜਿੰਦਰਜੀਤ ਕੌਰ ਗਿੱਲ, ਕੁਲਵਿੰਦਰ ਕੌਰ, ਅਰਵਿੰਦਰ ਕੁਮਾਰ,ਸ਼ਿਖਾ ਸੈਣੀ,ਬਲਜਿੰਦਰ ਸਿੰਘ,ਪੰਕਜ ਕੋਛੜ ਆਦਿ ਵੀ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.