‘ਪੰਜਾਬ ਬੰਦ’ ਦਾ ਸੱਦਾ ਸਫਲ, ਪੰਜਾਬੀਆਂ ਦੇ ਸਹਿਯੋਗ ਲਈ ਧੰਨਵਾਦ — ਬਾਪੂ ਗੁਰਚਰਨ ਸਿੰਘ ਤੇ ਜਥੇਦਾਰ ਗੁਰਦੀਪ ਸਿੰਘ ਬਠਿੰਡਾ
- ਰਾਜਨੀਤੀ
- 21 Aug, 2026 04:54 PM (Asia/Kolkata)
ਚੰਡੀਗੜ੍ਹ 21 ਅਗਸਤ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ ਵਖ ਜੇਲ੍ਹਾਂ ਚ ਬੰਦ ਸਜਾਵਾਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਬਹਿਬਲ ਕਲਾਂ ਗੋਲੀ ਕਾਂਡ ਅਤੇ ਲਾਪਤਾ 328 ਸਰੂਪਾਂ ਦਾ ਇਨਸਾਫ ਲੈਣ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਉੱਤੇ ਪਿਛਲੇ ਲਗਭਗ ਚਾਰ ਸਾਲਾਂ ਤੋਂ ਸਰਪ੍ਰਸਤ ਬਾਪੂ ਗੁਰਚਰਨ ਸਿੰਘ, ਜਥੇਦਾਰ ਗੁਰਦੀਪ ਸਿੰਘ ਬਠਿੰਡਾ ਅਤੇ ਹੋਰ ਸੀਨੀਅਰ ਲੀਡਰਾਂ ਦੀ ਅਗਵਾਈ 'ਚ ਕੌਮੀ ਇਨਸਾਫ਼ ਮੋਰਚੇ ਵੱਲੋਂ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਇਨਸਾਫ ਨਾ ਮਿਲਣ ਕਰਕੇ ਸਮੇਂ ਸਮੇਂ ਤੇ ਰੋਸ ਮਾਰਚ ਧਰਨੇ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। 15 ਅਗਸਤ ਨੂੰ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਗਵਰਨਰ ਹਾਊਸ ਪੰਜਾਬ ਵੱਲ ਰੋਸ ਮਾਰਚ ਕਰ ਰਹੀਆਂ ਸੰਗਤਾਂ ਉੱਤੇ ਜਿਵੇਂ ਚੰਡੀਗੜ੍ਹ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮਾਰਚ ਨੂੰ ਰੋਕਣ ਲਈ ਗੰਦੇ ਪਾਣੀ ਦੀਆਂ ਬੁਛਾੜਾਂ, ਅਥਰੂ ਗੈਸ ਦੇ ਜ਼ਹਿਰੀਲੇ ਗੋਲੇ ਦਾਗੇ ਅਤੇ ਲਾਠੀ ਚਾਰਜ ਕੀਤਾ। ਉਸ ਦੇ ਰੋਸ ਵਜੋਂ ਅੱਜ 21 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਦੇ ਪਲੇਟਫਾਰਮ ਤੋਂ ਸਮੁੱਚੇ ਪੰਜਾਬੀਆਂ, ਕਿਸਾਨ-ਮਜਦੂਰ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਅਤੇ ਪੰਥਕ ਹਮਦਰਦੀਆਂ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜੋ ਪੂਰੀ ਤਰ੍ਹਾਂ ਸਫਲ ਰਿਹਾ। ਖਾਸ ਗੱਲ ਇਹ ਹੈ ਕਿ ਸਿੱਖ ਇਤਿਹਾਸ ਵਿੱਚ ਇਹ ਕੁਝ ਦਰਜ ਕਰਦਿਆਂ ਸਾਬਤ ਹੋ ਚੁੱਕਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਅਤੇ ਹੋਰ ਹੱਕੀ ਮੰਗਾਂ ਨਾ ਮੰਨ ਕੇ ਸਿੱਖ ਕੌਮ ਨੂੰ ਗੁਲਾਮ ਰੱਖਣ ਲਈ ਵੱਡੇ ਪੱਧਰ 'ਤੇ ਸੁਚੇਤ ਹੋ ਕੇ ਕਾਰਵਾਈਆਂ ਕਰ ਰਹੀਆਂ ਹਨ। ਪੰਜਾਬ ਬੰਦ ਦੇ ਸੱਦੇ ਦਾ ਸ਼ੁੱਕਰਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਕੌਮੀ ਇਨਸਾਫ ਮੋਰਚੇ ਵੱਲੋਂ ਬੰਦ ਦੇ ਸੱਦੇ ਨੂੰ ਸਵੀਕਾਰ ਕਰਦਿਆਂ ਸਮੁੱਚੇ ਪੰਜਾਬੀਆਂ ਵੱਲੋਂ ਪੂਰੇ ਪੰਜਾਬ 'ਚ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰੱਖਿਆ ਗਿਆ। ਮੋਰਚੇ ਦੀ ਮੁੱਖ ਮੰਗ ਉਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਹੈ। ਜਿਨ੍ਹਾਂ ਬਾਰੇ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ। ਇਸ ਤੋਂ ਇਲਾਵਾ ਮੋਰਚੇ ਵੱਲੋਂ ਹਾਲ ਹੀ ਵਿੱਚ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਪੁਲਿਸ ਕਾਰਵਾਈ, ਦਰਜ ਕੀਤੇ ਮਾਮਲਿਆਂ ਅਤੇ ਬੰਦੀ ਸਿੰਘਾਂ ਨਾਲ ਸਬੰਧਤ ਹੋਰ ਮੰਗਾਂ ਨੂੰ ਵੀ ਮੁੱਦਾ ਬਣਾਇਆ ਗਿਆ। ਖਾਸ ਗੱਲ ਇਹ ਹੈ ਕਿ
ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੱਦੇ ਨਜ਼ਰ ਦੇ ਪੰਜਾਬ ਬੰਦ ਦੇ ਐਲਾਨ ’ਤੇ ਮੋਹਾਲੀ ਜ਼ਿਲ੍ਹਾ ਮੁਕੰਮਲ ਬੰਦ ਰਿਹਾ। ਪੰਜਾਬ ਦੀ ਮਿੰਨ ਰਾਜਧਾਨੀ ਮੋਹਾਲੀ ਅਤੇ ਨਜ਼ਦੀਕੀ ਇਲਾਕੇ ਜਿਵੇਂ ਕਿ ਡੇਰਾਬੱਸੀ, ਜੀਰਕਪੁਰ, ਮਾਜਰੀ, ਕੁਰਾਲੀ, ਨਵਾਂ ਗਰਾਉਂ, ਬਨੂੰੜ ਆਦਿ ਇਲਾਕਿਆਂ ਵਿਚ ਬਾਜ਼ਾਰ, ਸ਼ੋਅਰੂਮ ਅਤੇ ਨੇੜਲੇ ਕਸਬਿਆਂ ਤੇ ਪੇਂਡੂ ਖੇਤਰਾਂ ਦੀਆਂ ਦੁਕਾਨਾਂ ਬੰਦ ਰਹੀਆਂ, ਜਦਕਿ ਸਰਕਾਰੀ, ਨਿੱਜੀ ਅਤੇ ਸੀ.ਟੀ.ਯੂ. ਬੱਸ ਸੇਵਾ ਵੀ ਪ੍ਰਭਾਵਿਤ ਰਹੀ। ਮੋਰਚਾ ਸਮਰਥਕਾਂ ਨੇ ਵਾਈ.ਪੀ.ਐੱਸ., ਫੇਜ਼-7-8 ਲਾਈਟਾਂ, ਕੁੰਭੜਾ ਚੌਕ, ਏਅਰਪੋਰਟ ਰੋਡ, ਗੁਰਦੁਆਰਾ ਸਿੰਘ ਸ਼ਹੀਦਾਂ ਚੌਕ, ਬਲੌਂਗੀ ਅਤੇ ਹੋਰ ਥਾਵਾਂ ’ਤੇ ਆਵਾਜਾਈ ਰੋਕੀ। ਸਿਰਫ਼ ਐਂਬੂਲੈਂਸ ਤੇ ਜ਼ਰੂਰੀ ਸੇਵਾਵਾਂ ਵਾਲੇ ਵਾਹਨਾਂ ਨੂੰ ਲੰਘਣ ਦਿੱਤਾ ਗਿਆ। ਬੰਦ ਕਾਰਨ ਦਫ਼ਤਰਾਂ ਅਤੇ ਸਕੂਲਾਂ ਵਿੱਚ ਜਾਣ ਵਾਲੇ ਮੁਲਾਜ਼ਮਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ। ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਮੋਰਚਾ ਸਮਰਥਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੰਦ ਦੌਰਾਨ ਪਟਿਆਲਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ, ਮੁਹਾਲੀ ਸਮੇਤ ਕਈ ਇਲਾਕਿਆਂ ਵਿੱਚ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਕਈ ਥਾਵਾਂ ’ਤੇ ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਧਰਨੇ ਲਗਾ ਕੇ ਸੜਕਾਂ ’ਤੇ ਆਵਾਜਾਈ ਰੋਕੀ, ਜਿਸ ਕਾਰਨ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਬੰਦ ਦਾ ਪ੍ਰਭਾਵ ਹਰ ਜ਼ਿਲ੍ਹੇ ਅਤੇ ਹਰ ਬਾਜ਼ਾਰ ਵਿੱਚ ਇੱਕੋ ਜਿਹਾ ਨਹੀਂ ਸੀ ਅਤੇ ਕੁਝ ਥਾਵਾਂ ’ਤੇ ਦੁਕਾਨਾਂ ਤੇ ਸੰਸਥਾਵਾਂ ਖੁੱਲ੍ਹੀਆਂ ਵੀ ਰਹੀਆਂ। 21 ਦਸੰਬਰ ਪੰਜਾਬ ਬੰਦ ਦਾ ਪਿਛੋਕੜ 15 ਅਗਸਤ ਨੂੰ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਹੋਏ ਤਣਾਅ ਨਾਲ ਵੀ ਜੁੜਿਆ ਹੋਇਆ ਸੀ। ਉਸ ਸਮੇਂ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਤਣਾਅ ਹੋਇਆ ਸੀ ਅਤੇ ਪੁਲਿਸ ਵੱਲੋਂ ਭੀੜ ਨੂੰ ਰੋਕਣ ਲਈ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਬਾਅਦ ਮੋਰਚੇ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ। ਦੁਪਹਿਰ 2 ਵਜੇ ਬੰਦ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਸੂਬੇ ਦੇ ਕਈ ਹਿੱਸਿਆਂ ਵਿੱਚ ਬਾਜ਼ਾਰ ਖੁੱਲ੍ਹਣੇ ਅਤੇ ਸੜਕੀ ਆਵਾਜਾਈ ਆਮ ਹੋਣੀ ਸ਼ੁਰੂ ਹੋ ਗਈ।..
ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ 21 ਅਗਸਤ ਨੂੰ ਦਿੱਤਾ ਗਿਆ 'ਪੰਜਾਬ ਬੰਦ' ਦਾ ਸੱਦਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ ਹੈ। ਬੰਦ ਦੀ ਕਾਲ ਦੁਪਹਿਰ 2 ਵਜੇ ਤੱਕ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਜਨਜੀਵਨ ਅਤੇ ਆਵਾਜਾਈ ਮੁੜ ਆਮ ਵਾਂਗ ਸ਼ੁਰੂ ਹੋ ਗਈ। ਪੰਜਾਬ ਬੰਦ ਦੇ ਸੱਦੇ ਦੌਰਾਨ ਵੱਖ-ਵੱਖ ਥਾਵਾਂ ’ਤੇ ਆਵਾਜਾਈ ਵੀ ਪ੍ਰਭਾਵਿਤ ਰਹੀ। ਬੰਦ ਦੇ ਸਮਰਥਨ ਵਿੱਚ ਕਈ ਸਥਾਨਾਂ ’ਤੇ ਸੜਕਾਂ ’ਤੇ ਇਕੱਠ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਕਾਰਨ ਕੁਝ ਰੂਟਾਂ ’ਤੇ ਆਵਾਜਾਈ ਨੂੰ ਰੋਕਿਆ ਜਾਂ ਪ੍ਰਭਾਵਿਤ ਕੀਤਾ ਗਿਆ। ਹਾਲਾਂਕਿ ਦੁਪਹਿਰ 2 ਵਜੇ ਤੱਕ ਦਿੱਤੀ ਗਈ ਬੰਦ ਦੀ ਕਾਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਸਥਿਤੀ ਮੁੜ ਆਮ ਹੋਣ ਲੱਗੀ। ਦੁਪਹਿਰ 2 ਵਜੇ ਬੰਦ ਦੀ ਕਾਲ ਸਮਾਪਤ ਹੋਣ ਉਪਰੰਤ ਸਿੱਖ ਜਥੇਬੰਦੀਆਂ ਵੱਲੋਂ ਆਪਣੇ ਪ੍ਰਦਰਸ਼ਨ ਖਤਮ ਕਰ ਦਿੱਤੇ ਗਏ ਅਤੇ ਸੜਕਾਂ ’ਤੇ ਆਵਾਜਾਈ ਵੀ ਮੁੜ ਚਾਲੂ ਹੋ ਗਈ। ਬਾਜ਼ਾਰਾਂ ਅਤੇ ਹੋਰ ਵਪਾਰਕ ਅਦਾਰਿਆਂ ਦੇ ਵੀ ਹੌਲੀ-ਹੌਲੀ ਖੁੱਲ੍ਹਣ ਨਾਲ ਜਨਜੀਵਨ ਆਮ ਵਾਂਗ ਪਰਤ ਆਇਆ। ਇਸ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਦੁਪਹਿਰ 2 ਵਜੇ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਇਸ ਦੌਰਾਨ ਸਿੱਖ ਜਥੇਬੰਦੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਆਪਣੀ ਮੰਗ ਸਰਕਾਰ ਤੱਕ ਪਹੁੰਚਾਈ ਅਤੇ ਇਸ ਮਾਮਲੇ ’ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਪੰਜਾਬ ਬੰਦ ਦੌਰਾਨ ਵੱਖ-ਵੱਖ ਥਾਵਾਂ ’ਤੇ ਸਿੱਖ ਸੰਗਤਾਂ ਅਤੇ ਜਥੇਬੰਦੀਆਂ ਦੇ ਕਾਰਕੁਨ ਇਕੱਠੇ ਹੋਏ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕੀਤੀ। ਸਵੇਰ ਤੋਂ ਹੀ ਪੰਜਾਬ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਬੰਦ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਕਈ ਥਾਵਾਂ ’ਤੇ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ, ਜਦਕਿ ਸਿੱਖ ਜਥੇਬੰਦੀਆਂ ਨਾਲ ਜੁੜੇ ਲੋਕਾਂ ਵੱਲੋਂ ਪ੍ਰਦਰਸ਼ਨ ਕਰਕੇ ਸਰਕਾਰ ਤੋਂ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਲਈ ਸਰਕਾਰਾਂ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।
Leave a Reply