ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾ ਬੁਲਾਰੇ ਓਮਕਾਰ ਕਾਲੀਆ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
ਕਪੂਰਥਲਾ 7 ਸਿਤੰਬਰ ਗੌਰਵ ਮੜੀਆ
ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਕਿਹਾ ਕਿ ਆਪਣੀਆਂ ਨਿੱਜੀ ਸਮੱਸਿਆਵਾਂ ਕਾਰਨ ਉਹ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਅਤੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਪਾਰਟੀ ਗਤੀਵਿਧੀਆਂ ਨੂੰ ਚਲਾਉਣ ਦੇ ਲਈ ਸ਼ਮਾ ਨਹੀਂ ਦੇ ਪਾ ਰਹੇ ਹਨ। ਅੱਜ ਤੋਂ ਉਹ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਕਿਸੇ ਵੀ ਅਹੁਦੇ ਤੇ ਨਹੀਂ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਪ੍ਰਧਾਨ ਯੋਗਰਾਜ ਸ਼ਰਮਾ ਨੂੰ ਭੇਜ ਦਿੱਤਾ ਹੈ।
Posted By: Gaurav Maria