ਗੁਰੂ ਅਰਜਨ ਦੇਵ ਜੀ ਦੇ ਆਗਮਨ ਦਿਵਸ ਮੌਕੇ ਕਰਵਾਇਆ ਕਬੱਡੀ ਟੂਰਨਾਮੈਂਟ

ਗੁਰੂ ਅਰਜਨ ਦੇਵ ਜੀ ਦੇ ਆਗਮਨ ਦਿਵਸ ਮੌਕੇ ਕਰਵਾਇਆ ਕਬੱਡੀ ਟੂਰਨਾਮੈਂਟ

ਪੁਰਾਤਨ ਖੂਹ 'ਤੇ ਬਲਦਾਂ ਦੀਆਂ ਦੌੜਾਂ ਬਣੀਆਂ ਖਿੱਚ ਦਾ ਕੇਂਦਰ
ਜੇਤੂਆਂ ਨੂੰ ਅਕਾਲੀ ਆਗੂ ਸਰਪੰਚ ਹਰਜੀਤ ਸਿੰਘ ਸ਼ੇਰੋਂ ਨੇ ਕੀਤੀ ਇਨਾਮਾਂ ਦੀ ਵੰਡ 
ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,19 ਜੂਨ 
ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਗਰ ਚੋਹਲਾ ਸਾਹਿਬ ਆਗਮਨ ਅਤੇ ਨਾਮਕਰਨ ਦਿਵਸ ਨੂੰ ਸਮਰਪਿਤ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਸ਼ਾਨਦਾਰ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ।ਇਸ ਖੇਡ ਮੇਲੇ ਦੌਰਾਨ ਵੱਖ-ਵੱਖ ਵੱਖ ਟੀਮਾਂ ਨੇ ਭਾਗ ਲਿਆ ਅਤੇ ਦਰਸ਼ਕਾਂ ਵਲੋਂ ਭਰਪੂਰ ਉਤਸ਼ਾਹ ਨਾਲ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ

ਇਸ ਮੌਕੇ ਇਥੋਂ ਦੇ ਪੁਰਾਤਨ ਖੂਹ 'ਤੇ ਕਰਵਾਈਆਂ ਗਈਆਂ ਬਲਦਾਂ ਦੀਆਂ ਦੌੜਾਂ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ, ਜਿਨ੍ਹਾਂ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ।
ਕਬੱਡੀ ਟੂਰਨਾਮੈਂਟ ਦੌਰਾਨ ਮੁੱਖ ਮੁਕਾਬਲਾ ਸ੍ਰੀ ਗੁਰੂ ਅਰਜਨ ਦੇਵ ਖੇਡ ਕਲੱਬ ਚੋਹਲਾ ਸਾਹਿਬ ਅਤੇ ਬਾਬਾ ਪਾਲਾ ਸਿੰਘ ਕਬੱਡੀ ਕਲੱਬ ਲੋਹਗੜ੍ਹ ਦਰਮਿਆਨ ਹੋਇਆ ਜੋ ਬਹੁਤ ਹੀ ਦਿਲਚਸਪ ਰਿਹਾ ।ਰੋਮਾਂਚਕ ਮੈਚ ਵਿੱਚ ਸ੍ਰੀ ਗੁਰੂ ਅਰਜਨ ਟਦੇਵ ਖੇਡ ਕਲੱਬ ਚੋਹਲਾ ਸਾਹਿਬ ਦੀ ਟੀਮ ਨੇ ਜਿੱਤ ਦਰਜ ਕਰਕੇ ਪਹਿਲਾ ਸਥਾਨ ਹਾਸਲ ਕੀਤਾ।ਜੇਤੂ ਟੀਮ ਨੂੰ 31 ਹਜ਼ਾਰ ਰੁਪਏ ਅਤੇ ਉਪ ਜੇਤੂ ਟੀਮ ਨੂੰ 30 ਹਜ਼ਾਰ ਰੁਪਏ ਨਗਦ ਇਨਾਮ ਵਜੋਂ ਭੇਟ ਕੀਤੇ ਗਏ। ਇਸੇ ਤਰ੍ਹਾਂ ਬਲਦਾਂ ਦੀਆਂ ਦੌੜਾਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਜੋਕਾਂ ਦੇ ਮਾਲਕਾਂ ਨੂੰ ਕ੍ਰਮਵਾਰ 31 ਹਜ਼ਾਰ,21 ਹਜ਼ਾਰ ਅਤੇ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਇਨਾਮ ਵਜੋਂ ਦਿੱਤੀ ਗਈ।ਇਨਾਮਾਂ ਦੀ ਵੰਡ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਪਿਤਾ ਸਰਪੰਚ ਹਰਜੀਤ ਸਿੰਘ ਸ਼ੇਰੋਂ ਵੱਲੋਂ ਕੀਤੀ ਗਈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਪੰਚ ਹਰਜੀਤ ਸਿੰਘ ਸ਼ੇਰੋਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ,ਕਿਉਂਕਿ ਖੇਡਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹਨ।ਉਨ੍ਹਾਂ ਟੂਰਨਾਮੈਂਟ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਹਰ ਪਿੰਡ ਵਿੱਚ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ‌ ਗਲਤ ਰਸਤੇ ਤੋਂ ਹਟਾ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕੀਤਾ ਜਾ ਸਕੇ।ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਵੱਲੋਂ ਸਰਪੰਚ ਹਰਜੀਤ ਸਿੰਘ ਸ਼ੇਰੋਂ ਅਤੇ ਉਨ੍ਹਾਂ ਦੇ ਨਾਲ ਆਏ ਸਾਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਐਸਜੀਪੀਸੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ,ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਸੁਖਰਾਜ ਬਹਾਦਰ ਸਿੰਘ ਰਾਜਾ ਸਰਪੰਚ ਭੈਲ,ਤਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ,ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ,ਦਇਆ ਸਿੰਘ ਚੋਹਲਾ ਖੁਰਦ,ਜਗਰੂਪ ਸਿੰਘ ਪੱਖੋਪੁਰ ਸਰਕਲ ਪ੍ਰਧਾਨ,ਸਾਰਜ ਸਿੰਘ ਧੁੰਨ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ਚੋਹਲਾ ਸਾਹਿਬ,ਕੁਲਵੰਤ ਸਿੰਘ ਗਾਬੜੀਆ,ਮੁਹੱਬਤਪਾਲ ਸਿੰਘ,ਗੁਰਮੇਜ ਸਿੰਘ ਫੌਜੀ,ਸੁਨੀਲ ਕੁਮਾਰ ਸ਼ੀਲੂ,ਅਵਤਾਰ ਸਿੰਘ ਸੋਨੂੰ,ਬਿੱਟੂ ਧੀਰ,ਰਾਹੁਲ ਧੀਰ,ਨਿਰਵੈਲ ਸਿੰਘ ਨੈਲਾ ਚੋਹਲਾ ਸਾਹਿਬ ਆਦਿ ਅਕਾਲੀ ਆਗੂ ਤੇ ਵਰਕਰ ਸਹਿਬਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.