Nazrana Times

ਪੰਜਾਬੀ

Breaking: ਪੰਜਾਬ ਦੀ ਸਿਆਸਤ ਵਿਚ ਭੂਚਾਲ, ਵੱਡੇ ਆਗੂ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

20 May, 2026 10:39 AM

ਲੁਧਿਆਣਾ, ਨਜ਼ਰਾਨਾ ਟਾਈਮਜ ਬਿਊਰੋ-ਪੰਜਾਬ ਦੀ ਰਾਜਨੀਤੀ ਵਿਚ ਇਕ ਵੱਡਾ ਮੋੜ ਸਾਹਮਣੇ ਆਇਆ ਹੈ। Manpreet Singh Ayali ਨੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਪਣੇ ਸਾਰੀਆਂ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਨਾਲ ਸਿਆਸੀ ਹਲਕਿਆਂ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ।

ਮੁੱਲਾਂਪੁਰ ਦਾਖਾ ਤੋਂ ਵਿਧਾਇਕ ਅਯਾਲੀ ਲੰਬੇ ਸਮੇਂ ਤੋਂ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੀ ਰਾਜਨੀਤੀ ਨਾਲ ਜੁੜੇ ਰਹੇ ਹਨ ਅਤੇ ਪਾਰਟੀ ਦੇ ਅੰਦਰ ਇੱਕ ਮਜ਼ਬੂਤ ਚਿਹਰੇ ਵਜੋਂ ਜਾਣੇ ਜਾਂਦੇ ਹਨ। ਹਾਲਾਂਕਿ, ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਅਤੇ ਅੰਦਰੂਨੀ ਮਸਲਿਆਂ ਨੂੰ ਲੈ ਕੇ ਉਨ੍ਹਾਂ ਦੀ ਨਾਰਾਜ਼ਗੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ।

Latest News