ਸ਼੍ਰੋਮਣੀ ਅਕਾਲੀ ਦਲ ਅਤੇ ਆਮ ਪਾਰਟੀ ਦੇ ਵਰਕਰ ਹੋਏ ਆਹਮੋ ਸਾਹਮਣੇ

ਸ਼੍ਰੋਮਣੀ ਅਕਾਲੀ ਦਲ ਅਤੇ ਆਮ ਪਾਰਟੀ ਦੇ ਵਰਕਰ ਹੋਏ ਆਹਮੋ ਸਾਹਮਣੇ

ਆਮ ਆਦਮੀ ਪਾਰਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮੇ ਦੇ ਵਿਰੋਧ ਵਿੱਚ ਦਿੱਤਾ ਸੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖੈਹਿਰਾ ਦੇ ਘਰ ਦਾ ਘਿਰਾਓ ਕਰਨ ਦਾ ਸੱਦਾ

ਅਕਾਲੀਆਂ ਦਾ ਇਕੱਠ ਦੇਖ ਕੇ ਆਮ ਆਦਮੀ ਪਾਰਟੀ ਨੂੰ ਮੁੜਨਾ ਪਿਆ ਵਾਪਿਸ:ਬਲਦੇਵ ਸਿੰਘ ਖੈਹਿਰਾ

ਅੱਪਰਾ, 20 ਜੂਨ -(ਤੀਰਥ ਸਿੰਘ ਮੈਂਗੜ੍ਹਾ):ਅਕਾਲ ਤਖ਼ਤ ਸਾਹਿਬ ਤੋਂ ਜ਼ਾਰੀ ਹੋਏ ਹੁਕਮਨਾਮੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਫਿਲੌਰ ਦੇ ਸਾਬਕਾ ਵਿਧਾਇਕ ਅਤੇ ਮਜੂਦਾ ਹਲਕਾ ਇੰਚਾਰਜ ਬਲਦੇਵ ਸਿੰਘ ਖੈਹਿਰਾ ਦੇ ਘਰ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਸ੍ਰੀ ਬਲਦੇਵ ਸਿੰਘ ਖੈਹਿਰਾ ਨੇ ਦੱਸਿਆ ਕਿ ਜਿਵੇਂ ਹੀ ਇਹ ਜਾਣਕਾਰੀ ਪ੍ਰਾਪਤ ਹੋਈ ਕਿ ਆਮ ਆਦਮੀ ਪਾਰਟੀ ਵੱਲੋਂ ਮੇਰੇ ਗ੍ਰਹਿ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਗਈ ਹੈ, ਤੁਰੰਤ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਹਿਬਾਨ ਅਤੇ ਹਲਕਾ ਫਿਲੌਰ ਤੋਂ ਵੱਡੀ ਗਿਣਤੀ ਵਿੱਚ ਵਰਕਰ ਮੇਰੇ ਗ੍ਰਹਿ ਵਿਖੇ ਪਹੁੰਚ ਗਏ ਅਤੇ ਪਾਰਟੀ ਦੀ ਏਕਤਾ ਅਤੇ ਤਾਕਤ ਦਾ ਪ੍ਰਗਟਾਵਾ ਕੀਤਾ ਅਤੇ ਅਕਾਲੀ ਵਰਕਰਾਂ ਦਾ ਇਕੱਠ ਅਤੇ ਰੋਹ ਦੇਖ ਕੇ ਆਮ ਆਦਮੀ ਪਾਰਟੀ ਨੂੰ ਪਿੱਛੇ ਮੁੜਨਾ ਪਿਆ। ਸ਼੍ਰੀ ਖੈਹਿਰਾ ਨੇ ਅੱਗੇ ਕਿਹਾ ਕਿ 

ਮੈਂ ਹਲਕਾ ਫਿਲੌਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂਆਂ, ਵਰਕਰਾਂ ਅਤੇ ਸਾਥੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਅੱਜ ਇਹ ਸਾਬਤ ਕਰ ਦਿੱਤਾ ਕਿ ਸਾਡੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵੋੱਚ ਅਤੇ ਮਹਾਨ ਸੰਸਥਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਫ਼ੈਸਲਾ ਆਵੇਗਾ, ਸਮੁੱਚੀ ਕੌਮ ਉਸ ਨੂੰ ਖਿੜੇ ਮੱਥੇ ਅਤੇ ਪੂਰੇ ਸਤਿਕਾਰ ਨਾਲ ਪ੍ਰਵਾਨ ਕਰੇਗੀ।

ਅੱਜ ਦੇ ਇਸ ਇਕੱਠ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਪਣੀ ਪਾਰਟੀ, ਆਪਣੇ ਸਿਧਾਂਤਾਂ ਅਤੇ ਪੰਥਕ ਸੰਸਥਾਵਾਂ ਦੇ ਸਨਮਾਨ ਲਈ ਹਮੇਸ਼ਾ ਡਟ ਕੇ ਖੜ੍ਹੇ ਹਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.