Nazrana Times

ਪੰਜਾਬੀ

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਵਿੱਚ ਸ਼ਹੀਦੀ ਸਮਾਗਮ 23 ਨੂੰ - ਦਰਾਜਕੇ

18 Mar, 2025 11:40 PM

ਗੁਰਮੀਤ ਸਿੰਘ, ਵਲਟੋਹਾ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐਮਪੀਆਈ ਦੀ ਤਹਿਸੀਲ ਭਿਖੀਵਿੰਡ ਦੀ ਜਨਰਲ ਬਾਡੀ ਮੀਟਿੰਗ ਲਾਜਰ ਲਾਖਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਾਰਟੀ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐਮਪੀਆਈ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਬੋਲਦਿਆ ਕਿਹਾ ਕਿ 23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿੱਚ ਭਿਖੀਵਿੰਡ ਵਿਖੇ ਸ਼ਹੀਦੀ ਸਮਾਗਮ ਕੀਤਾ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਤਹਿਸੀਲ ਭਿਖੀਵਿੰਡ ਨੂੰ ਤਿੰਨਾ ਜੋਨਾ ਵਿੱਚ ਵੰਡ ਕੇ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸ਼ਹੀਦੀ ਸਮਾਗਮ ਪ੍ਰਤੀ ਕਿਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਆਗੂਆਂ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਗ੍ਰਿਹਣ ਕਰਕੇ ਹੀ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿਚ ਹੋ ਰਹੇ ਸ਼ਹੀਦੀ ਸਮਾਗਮ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਫ਼ਲ ਬਣਾਓ ਤਾਂ ਜ਼ੋ ਭਾਰਤ ਸਿੰਘ ਦੇ ਵਿਚਾਰਾਂ ਵਾਲਾ ਸਮਾਜ ਸਿਰਜਿਆ ਜਾ ਸਕੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੂੰਘ, ਸੁਵਿੰਦਰ ਸਿੰਘ ਚੱਕ, ਜਸਵੰਤ ਸਿੰਘ ਭਿੱਖੀਵਿੰਡ, ਸੰਤੋਖ ਸਿੰਘ ਮੱਖੀ ਕਲਾ, ਗੁਰਬੀਰ ਭੱਟੀ ਰਾਜੋਕੇ, ਗੱਜਣ ਸਿੰਘ ਨਾਰਲਾ, ਬਲਵਿੰਦਰ ਸਿੰਘ, ਪਾਲ ਸਿੰਘ ਚੀਮਾ, ਸਾਰਜ ਸਿੰਘ ਕੋਟਲੀ, ਲੱਖਾ ਸਿੰਘ ਲਾਖਣਾ, ਜਸਵੰਤ ਸਿੰਘ ਬਾਸਰਕੇ, ਗੋਰਾ ਪਹੂਵਿੰਡ, ਬਲਦੇਵ ਸਿੰਘ ਭਿੱਖੀਵਿੰਡ ਆਗੂ ਹਾਜਰ ਸਨ।

ਕੈਪਸ਼ਨ - ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕਾਮਰੇਡ ਚਮਨ ਲਾਲ ਦਰਾਜਕੇ ਅਤੇ ਹੋਰ ਆਗੂ।

Latest News