ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਇਤਿਹਾਸਕ ਕਟੌਤੀ ਮੋਦੀ ਸਰਕਾਰ ਦਾ ਲੋਕ-ਪੱਖੀ ਫ਼ੈਸਲਾ-ਚੇਤਨ ਸੂਰੀ
1,364 ਦਵਾਈਆਂ ਦੀਆਂ ਕੀਮਤਾਂ ਵਿੱਚ ਕਮੀ ਨਾਲ ਮਰੀਜ਼ਾਂ ਨੂੰ ਸਾਲਾਨਾ 3,540.38 ਕਰੋੜ ਰੁਪਏ ਦੀ ਮਿਲੇਗੀ ਰਾਹਤ-ਭਾਜਪਾ
ਕਪੂਰਥਲਾ 13 ਨਵੰਬਰ ਗੌਰਵ ਮੜੀਆ
ਕੇਂਦਰ ਸਰਕਾਰ ਵੱਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿੱਚ ਕੀਤੀ ਗਈ ਕਟੌਤੀ ਦਾ ਸਵਾਗਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀਨੇ ਇਸ ਨੂੰ ਕੈਂਸਰ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ।ਰਾਸ਼ਟਰੀ ਔਸ਼ਧੀ ਮੁੱਲ ਨਿਰਧਾਰਨ ਅਥਾਰਟੀ (ਐੱਨਪੀਪੀਏ) ਵੱਲੋਂ 137 ਕੈਂਸਰ-ਰੋਧੀ ਦਵਾਈਆਂ ਨਾਲ ਸਬੰਧਤ 1,364 ਫਾਰਮੂਲੇਸ਼ਨਾਂ ਦੀਆਂ ਕੀਮਤਾਂ ਵਿੱਚ ਕਟੌਤੀ ਲਾਗੂ ਕੀਤੀ ਗਈ ਹੈ।ਚੇਤਨ ਸੂਰੀ ਨੇ ਕਿਹਾ ਕਿ 679 ਬ੍ਰਾਂਡਾਂ ਦੀਆਂ ਕੀਮਤਾਂ ਵਿੱਚ 50 ਫ਼ੀਸਦੀ ਤੋਂ ਵੱਧ ਕਮੀ ਕੀਤੀ ਗਈ ਹੈ,ਜਦਕਿ ਸਭ ਤੋਂ ਵੱਧ ਕਟੌਤੀ 96.45 ਫ਼ੀਸਦੀ ਦਰਜ ਕੀਤੀ ਗਈ ਹੈ।ਇਸ ਫ਼ੈਸਲੇ ਨਾਲ ਦੇਸ਼ ਦੇ ਖਪਤਕਾਰਾਂ ਨੂੰ ਸਾਲਾਨਾ ਲਗਭਗ 3,540.38 ਕਰੋੜ ਰੁਪਏ ਦੀ ਬਚਤ ਹੋਣ ਦਾ ਅਨੁਮਾਨ ਹੈ।ਉਨ੍ਹਾਂ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਦਾ ਇਲਾਜ ਪਰਿਵਾਰਾਂ ਲਈ ਵੱਡੀ ਆਰਥਿਕ ਚੁਣੌਤੀ ਹੁੰਦਾ ਹੈ।ਦਵਾਈਆਂ ਸਸਤੀਆਂ ਹੋਣ ਨਾਲ ਮਰੀਜ਼ਾਂ ਨੂੰ ਇਲਾਜ ਜਾਰੀ ਰੱਖਣ ਵਿੱਚ ਮਦਦ ਮਿਲੇਗੀ।ਇਹ ਫ਼ੈਸਲਾ ਦਰਸਾਉਂਦਾ ਹੈ ਕਿ ਮੋਦੀ ਸਰਕਾਰ ਲਈ ਨਾਗਰਿਕਾਂ ਦੀ ਸਿਹਤ, ਸਹੂਲਤ ਅਤੇ ਆਰਥਿਕ ਰਾਹਤ ਸਭ ਤੋਂ ਮਹੱਤਵਪੂਰਨ ਹਨ।
Posted By: Gaurav Maria