ਪੰਜਾਬ ਦੇ ਨੌਜਵਾਨਾਂ ਦੇ ਮੁੱਦਿਆਂ ਸਬੰਧੀ ਭਾਜਪਾ ਆਗੂ ਤਰੁਣ ਜੋਸ਼ੀ ਨੇ NHRC ਮੈਂਬਰ ਨਾਲ ਕੀਤੀ ਮੁਲਾਕਾਤ
- ਰਾਜਨੀਤੀ
- 29 Jul, 2026 02:56 PM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,29 ਜੁਲਾਈ
ਭਾਰਤੀ ਜਨਤਾ ਯੁਵਾ ਮੋਰਚਾ,ਪੰਜਾਬ ਦੇ ਸੂਬਾ ਸਕੱਤਰ ਤਰੁਣ ਜੋਸ਼ੀ ਨੇ ਪੰਜਾਬ ਦੇ ਨੌਜਵਾਨਾਂ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ਨੂੰ ਲੈ ਕੇ ਰਾਸ਼ਟਰੀ ਮਨੁੱਖੀ ਅਧਿਕਾਰ ਆਯੋਗ (ਐਨਐਚਆਰਸੀ) ਦੇ ਮੈਂਬਰ ਸ਼੍ਰੀ ਪ੍ਰਿਯੰਕ ਕਾਨੂੰਨਗੋ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਯੂਥ ਸਾਥੀਆਂ ਸਮੇਤ ਨੌਜਵਾਨਾਂ ਦੀ ਭਾਗੀਦਾਰੀ,ਸਮਾਜਿਕ ਜ਼ਿੰਮੇਵਾਰੀਆਂ ਅਤੇ ਲੋਕ-ਹਿੱਤ ਨਾਲ ਜੁੜੇ ਕਈ ਵਿਸ਼ਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਤਰੁਣ ਜੋਸ਼ੀ ਨੇ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ, ਚੁਣੌਤੀਆਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਤਰੱਕੀ ਦਾ ਅਹਿਮ ਆਧਾਰ ਹੁੰਦੇ ਹਨ। ਉਨ੍ਹਾਂ ਨੂੰ ਸਹੀ ਦਿਸ਼ਾ ਅਤੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।
ਮੁਲਾਕਾਤ ਦੌਰਾਨ ਨੌਜਵਾਨਾਂ ਨੂੰ ਲੋਕ-ਹਿੱਤ ਦੇ ਕੰਮਾਂ ਨਾਲ ਜੋੜਨ, ਸਮਾਜਿਕ ਜਾਗਰੂਕਤਾ ਵਧਾਉਣ ਅਤੇ ਉਨ੍ਹਾਂ ਦੀ ਰਚਨਾਤਮਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਵੀ ਚਰਚਾ ਕੀਤੀ ਗਈ।
ਤਰੁਣ ਜੋਸ਼ੀ ਨੇ ਕਿਹਾ ਕਿ ਸ਼੍ਰੀ ਪ੍ਰਿਯੰਕ ਕਾਨੂੰਨਗੋ ਨਾਲ ਹੋਈ ਇਹ ਮੁਲਾਕਾਤ ਬਹੁਤ ਸਾਰਥਕ ਅਤੇ ਪ੍ਰੇਰਣਾਦਾਇਕ ਰਹੀ ਹੈ। ਇਸ ਨਾਲ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਨਵੀਂ ਦਿਸ਼ਾ ਮਿਲੀ ਹੈ।
ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਸੂਬਾ ਸਕੱਤਰ ਕੁਲਬੀਰ ਸਿੰਘ ਆਸ਼ੂ ਅੰਬਾ,ਸੂਬਾ ਸਕੱਤਰ ਭਰਤ ਮਹਾਜਨ ਅਤੇ ਸੀਨੀਅਰ ਯੂਥ ਭਾਜਪਾ ਆਗੂ ਯਾਦਵਿੰਦਰ ਸਿੰਘ ਮਾਨੋਚਾਹਲ ਵੀ ਹਾਜ਼ਰ ਸਨ।
Leave a Reply