ਐਡਵੋਕੇਟ ਧਾਮੀ ਨੇ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ
- ਸੋਗ /ਦੁੱਖ ਦਾ ਪ੍ਰਗਟਾਵਾ
- 30 Sep,2025
ਅੰਮ੍ਰਿਤਸਰ, 30 ਸਤੰਬਰ-ਨਜ਼ਰਾਨਾ ਟਾਈਮਜ ਬਿਊਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸਾਬਕਾ ਆਈਐਫਐਸ ਅਧਿਕਾਰੀ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਸਿੱਖ ਮੋਰਚਿਆਂ ਵਿਚ ਵੱਡਾ ਹਿੱਸਾ ਪਾਇਆ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਦੇ ਪਰਿਵਾਰ ਨੇ ਵੀ ਪ੍ਰਸ਼ਾਨਨਿਕ ਤੇ ਸਮਾਜਿਕ ਤੌਰ ’ਤੇ ਵੱਡੀਆਂ ਜ਼ੁੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਦੇ ਪੋਤਰੇ ਸ. ਜਸਜੀਤ ਸਿੰਘ ਸਮੁੰਦਰੀ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।ਐਡਵੋਕੇਟ ਧਾਮੀ ਨੇ ਇਸ ਦੁੱਖ ਦੀ ਘੜੀ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Posted By:
GURBHEJ SINGH ANANDPURI
Leave a Reply