ਆਪ ਸਰਕਾਰ ਨੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤਕ ਪੁੱਜਦਾ ਕੀਤਾ ਹੈ-ਇੰਡੀਅਨ
- ਰਾਜਨੀਤੀ
- 09 Jul, 2026 04:12 PM (Asia/Kolkata)
ਕਪੂਰਥਲਾ 9 ਜੁਲਾਈ ਗੌਰਵ ਮੜੀਆ
ਆਮ ਆਦਮੀ ਪਾਰਟੀ(ਆਪ)ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਤਿਆਰ ਤੇ ਵਚਨਬੱਧ ਹੈ।ਇਸ ਨੂੰ ਲੈ ਕੇ ਪਾਰਟੀ ਲਗਾਤਾਰ ਪੰਜਾਬ ਵਿੱਚ ਲੋਕ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਮੇਨ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ ਨੇ ਇੱਕ ਪ੍ਰੈਸ ਬਯਾਂ ਜਾਰੀ ਕਰਦਿਆਂ ਕੀਤਾ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ ਆਮ ਲੋਕਾਂ ਬਾਰੇ ਸੋਚਿਆ ਤੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕਲੌਤੀ ਪਾਰਟੀ ਹੈ ਜੋ ਆਮ ਲੋਕਾਂ ਦੇ ਹੱਕਾਂ ਦੀ ਗੱਲ ਕਰਦੀ ਹੈ,ਜੋ ਆਮ ਲੋਕਾਂ ਦੀ ਹਰ ਮੁਸ਼ਕਿਲ ਨੂੰ ਹੱਲ ਕਰਦੀ ਹੈ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ(ਆਪ)ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ।ਹਰ ਵਰਗ ਦੇ ਲੋਕ ਆਪ ਨੂੰ ਪਸੰਦ ਕਰਦੇ ਹਨ ਅਤੇ ਆਪਣਾ ਸਮਰਥਨ ਦਿੰਦੇ ਹਨ।ਇੰਡੀਅਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗ਼ਰੀਬਾਂ ਅਤੇ ਆਮ ਲੋਕਾਂ ਦੀ ਪਾਰਟੀ ਹੈ।ਇਸ ਪੰਜਾਬ ਦੇ ਹਰ ਵਰਗ ਦੇ ਲੋਕ ਆਪ ਦਾ ਸਮਰਥਨ ਕਰ ਰਹੇ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਪੰਜਾਬ ਲਈ ਚੰਗੀ ਸੋਚ ਅਤੇ ਨੀਅਤ ਰੱਖਣ ਵਾਲੇ ਲੋਕਾਂ ਦਾ ਪਾਰਟੀ ਵਿੱਚ ਸਵਾਗਤ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਹਿੱਤ ਲਈ ਇਤਿਹਾਸਕ ਫ਼ੈਸਲੇ ਲਏ ਗਏ ਹਨ ਅਤੇ ਪਾਰਟੀ ਦਾ ਘੇਰਾ ਦੇਸ਼ ਅੰਦਰ ਵਿਸ਼ਾਲ ਹੋਇਆ ਹੈ।ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਦੇ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਇੰਡੀਅਨ ਨੇ ਕਿਹਾ ਕਿ 600 ਯੂਨਿਟ ਬਿਜਲੀ ਦੇ ਮਾਫ਼ ਕਰਨ ਨਾਲ ਕਰੀਬ 90 ਫ਼ੀਸਦੀ ਚੋਂ ਵੱਧ ਲੋਕਾਂ ਦੇ ਬਿੱਲ ਜ਼ੀਰੋ ਆਏ ਹਨ,ਜੋ ਲੋਕਾਂ ਲਈ ਬਹੁਤ ਵੱਡੀ ਆਰਥਿਕ ਰਾਹਤ ਵਾਲੀ ਗੱਲ ਹੈ।ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਲੋਕਾਂ ਦੇ ਘਰਾਂ ਤਕ ਮੈਡੀਕਲ ਸੇਵਾਵਾਂ ਪੁੱਜਦਾ ਕਰਨ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ,ਜੋ ਸਫ਼ਲਤਾਪੂਰਵਕ ਚੱਲ ਰਹੇ ਹਨ।ਕਰੀਬ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ ਪਿਛਲੇ ਦਿਨਾਂ ਚ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਕੇ ਉਨ੍ਹਾਂ ਦੀਆਂ ਤਨਖ਼ਾਹਾਂ ਡਬਲ ਕੀਤੀਆਂ ਗਈਆਂ ਹਨ।ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤਕ ਪੁੱਜਦਾ ਕੀਤਾ ਗਿਆ ਅਤੇ ਲੋਕਾਂ ਤਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ।ਹਰ ਵਰਗ ਦੇ ਹਿੱਤ ਵਿਚ ਵੱਡੇ ਫ਼ੈਸਲੇ ਲਏ ਗਏ ਹਨ ਅਤੇ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।ਉਨ੍ਹਾਂਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਟੋਲ ਪਲਾਜ਼ਾ ਬੰਦ ਕਰਨਾ, ਸਰਕਾਰੀ ਜ਼ਮੀਨਾਂ ਖਾਲੀ ਕਰਵਾਉਣਾ,ਭਿ੍ਸ਼ਟਾਚਾਰ ਅਤੇ ਨਸ਼ੇ ਨੂੰ ਨੱਥ ਪਾਉਣਾ,ਦੇਸ਼ ਲਈ ਕੁਰਬਾਨ ਹੋਣ ਵਾਲੇ ਪੰਜਾਬੀਆਂ ਨੂੰ ਇਕ ਕਰੋੜ ਦੀ ਸਨਮਾਨ ਰਾਸ਼ੀ ਦੇਣਾ,ਖੇਡਾਂ ਦੇ ਖੇਤਰ ਵਿਚ ਅੰਤਰਰਾਸ਼ਟਰੀ ਤੇ ਰਾਸ਼ਟਰੀ ਪੱਧਰ ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਜਨਕ ਇਨਾਮ ਆਦਿ ਦੇਣਾ ਲਈ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੂਹ ਸਰਕਾਰ ਦੀ ਸ਼ਲਾਘਾ ਕਰਦਿਆਂ ਧੰਨਵਾਦ ਕਰਦੇ ਹਨ।
Leave a Reply