ਪਿੰਡ ਪੱਖੋਪੁਰ ਦੇ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਦੀ ਧਰਮਪਤਨੀ ਰਾਜਬੀਰ ਕੌਰ ਦਾ ਦਿਹਾਂਤ
ਅੰਤਿਮ ਸੰਸਕਾਰ ਭਲਕੇ ਸ਼ੁੱਕਰਵਾਰ ਸਵੇਰੇ 11 ਵਜੇ
ਵੱਖ-ਵੱਖ ਰਾਜਸੀ,ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਗਹਿਰੇ ਦਾ ਪ੍ਰਗਟਾਵਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,19 ਜੂਨ
ਹਲਕਾ ਖਡੂਰ ਸਾਹਿਬ ਦੇ ਪਿੰਡ ਪੱਖੋਪੁਰ ਦੇ ਮੌਜੂਦਾ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮਪਤਨੀ ਰਾਜਬੀਰ ਕੌਰ (50) ਦਾ ਅਕਾਲ ਚਲਾਣਾ ਹੋ ਗਿਆ।ਉਹ ਪਿਛਲੇ ਕੁਝ ਸਮੇਂ ਤੋਂ ਅਸਵੱਸਥ ਸਨ ਅਤੇ ਇਲਾਜ ਲਈ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਸਨ,ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਅੰਤਿਮ ਸਾਹ ਲਏ।
ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਰਾਜਬੀਰ ਕੌਰ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 19 ਜੂਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਪਿੰਡ ਪੱਖੋਪੁਰ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
ਇਸ ਦੁੱਖਦਾਈ ਘਟਨਾ 'ਤੇ ਬਾਬਾ ਬੰਤਾ ਸਿੰਘ ਜੀ ਮੁੰਡਾਪਿੰਡ ਵਾਲੇ,ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਬੀਬਾ ਰਮਨਦੀਪ ਕੌਰ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ,ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ,ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ,ਜਗਜੀਤ ਸਿੰਘ ਜੱਗੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਤਰਨਤਾਰਨ, ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ,ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ ਤਰਨਤਾਰਨ, ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ,ਚੇਅਰਮੈਨ ਕੁਲਵੰਤ ਸਿੰਘ ਚੋਹਲਾ ਸਾਹਿਬ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,
ਸੁਖਦੇਵ ਸਿੰਘ ਸਰਪੰਚ ਗੁੱਜਰਪੁਰ,ਅਮਿਤ ਕੁਮਾਰ ਨਈਅਰ ਪ੍ਰਧਾਨ ਦਾਣਾ ਮੰਡੀ,ਸਾਬਕਾ ਸਰਪੰਚ ਰਾਏ ਦਵਿੰਦਰ ਸਿੰਘ ਬਿੱਟੂ,ਦਇਆ ਸਿੰਘ ਚੋਹਲਾ ਖੁਰਦ, ਸਵਿੰਦਰ ਸਿੰਘ ਕਰਮੂੰਵਾਲਾ,ਮਨਜੀਤ ਸਿੰਘ ਪੱਖੋਪੁਰ, ਪੱਤਰਕਾਰ ਰਾਕੇਸ਼ ਨਈਅਰ, ਪੱਤਰਕਾਰ ਬਲਵਿੰਦਰ ਸਿੰਘ, ਸੁਖਚੈਨ ਸਿੰਘ ਰੰਧਾਵਾ ਕਰਮੂੰਵਾਲਾ, ਦਲੇਰ ਸਿੰਘ ਢਿੱਲੋਂ ਮੈਂਬਰ ਬਲਾਕ ਸੰਮਤੀ, ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ,ਸਰਬਜੀਤ ਰਾਜਾ,ਆਤਮਜੀਤ ਸਿੰਘ ਆੜ੍ਹਤੀ, ਸਮੇਤ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਅਤੇ ਸਮੂਹ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ।
Posted By: GURBHEJ SINGH ANANDPURI