ਖਾਲਸਾ ਕਾਲਜ ਚੋਹਲਾ ਸਾਹਿਬ ਵੱਲੋਂ ਆਈਸੀਟੀ ਅਕੈਡਮੀ ਜੰਮੂ ਨਾਲ ਅਕਾਦਮਿਕ ਐਮਓਯੂ
- ਸਿੱਖਿਆ/ਵਿਗਿਆਨ
- 30 Sep,2025
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,30 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਮਾਨਯੋਗ ਇੰਜੀ. ਸੁਖਮਿੰਦਰ ਸਿੰਘ ਸਕੱਤਰ/ਡਾਇਰੈਕਟਰ ਵਿਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਧੀਨ ਡਾ.ਹਰਮਨਦੀਪ ਸਿੰਘ ਗਿੱਲ ਪ੍ਰਿੰਸੀਪਲ ਦੀ ਅਗਵਾਈ ਵਿੱਚ ਆਈਸੀਟੀ ਅਕੈਡਮੀ,ਜੰਮੂ ਨਾਲ ਇੱਕ ਐਮਓਯੂ ਕੀਤਾ ਗਿਆ।ਜਿਸ ਵਿੱਚ ਸੰਬੰਧਿਤ ਅਕੈਡਮੀ ਵੱਲੋਂ ਟੀਚਰ ਟ੍ਰੇਨਿੰਗ, ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ,ਸੈਮੀਨਾਰ, ਕਾਨਫਰੰਸ ਅਤੇ ਵਿਦਿਆਰਥੀਆਂ ਲਈ ਪਰਸਨੈਲਿਟੀ ਡਿਵੈਲਪਮੈਂਟ ਅਤੇ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਕੀਤੇ ਜਾਣਗੇ।ਇਸ ਕਾਰਜ ਲਈ ਆਈਸੀਟੀ ਅਕੈਡਮੀ ਤੋਂ ਸ੍ਰੀ ਲਵਤੇਸ਼ ਕੁਮਾਰ, ਸੀਨੀਅਰ ਮੈਨੇਜਰ ਅਕਾਦਮਿਕ ਕਾਰਜ, ਕਾਲਜ ਵਿਖੇ ਪਹੁੰਚੇ ਅਤੇ ਉਹਨਾਂ ਨੇ ਅਕੈਡਮੀ ਵੱਲੋਂ ਕੀਤੇ ਜਾਣ ਵਾਲੇ ਵੱਖ ਵੱਖ ਕੰਮਾਂ ਬਾਰੇ ਬਹੁਤ ਹੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਾਲਜ ਪ੍ਰਿੰਸੀਪਲ ਵੱਲੋਂ ਇਸ ਐਮਓਯੂ ਨੂੰ ਵਿਦਿਆਰਥੀਆਂ ਅਤੇ ਸਟਾਫ ਲਈ ਬਹੁਤ ਹੀ ਲਾਹੇਵੰਦ ਦੱਸਿਆ ਅਤੇ ਅਤੇ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਡਾਇਰੈਕਟਰ ਐਜੂਕੇਸ਼ਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸੰਸਥਾਵਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਅਜਿਹੇ ਕਾਰਜ ਬਹੁਤ ਹੀ ਸ਼ਲਾਘਾ ਯੋਗ ਹਨ। ਇਹ ਕਾਰਜ ਜਿੱਥੇ ਵਿਦਿਆਰਥੀਆਂ ਨੂੰ ਅਕਾਦਮਿਕ ਪੱਖੋਂ ਮਜਬੂਤ ਕਰਨ ਵਿੱਚ ਸਹਾਈ ਹੋਵੇਗਾ ਉਥੇ ਹੀ ਸਟਾਫ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਵੀ ਬਹੁਤ ਲਾਹੇਵੰਦ ਸਾਬਤ ਹੋਵੇਗਾ।
Posted By:
GURBHEJ SINGH ANANDPURI
Leave a Reply