ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ
- ਸਿੱਖਿਆ/ਵਿਗਿਆਨ
- 06 Oct,2025
ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,6 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾਕਟਰ ਹਰਮਨਦੀਪ ਸਿੰਘ ਅਤੇ ਕਾਲਜ ਦੇ ਆਈਕਿਊਏਸੀ ਸੈਲ ਦੀ ਅਗਵਾਈ ਵਿੱਚ ਧਰਮ ਅਧਿਐਨ,ਇਤਿਹਾਸ ਅਤੇ ਪੰਜਾਬੀ ਵਿਭਾਗ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ,ਕਵਿਤਾ,ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਭਾਸ਼ਣ ਮੁਕਾਬਲੇ ਵਿੱਚ ਕਾਲਜ ਦੀ ਵਿਦਿਆਰਥਣ ਨਵਪ੍ਰੀਤ ਕੌਰ ਬੀਐਸਸੀ ਭਾਗ ਤੀਜਾ ਨੇ ਪਹਿਲਾ ਸਥਾਨ,ਗੁਰਨੂਰ ਕੌਰ ਬੀਸੀਏ ਭਾਗ ਪਹਿਲਾ ਦੀ ਵਿਦਿਆਰਥਨ ਨੇ ਦੂਸਰਾ ਸਥਾਨ ਅਤੇ ਕਵਲਜੀਤ ਕੌਰ ਬੀਏ ਭਾਗ ਦੂਸਰਾ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਿਲ ਕੀਤਾ।ਕਵਿਤਾ ਮੁਕਾਬਲੇ ਵਿੱਚ ਮਨਜਿੰਦਰ ਕੌਰ ਬੀਕਾਮ ਭਾਗ ਤੀਜਾ ਦੀ ਵਿਦਿਆਰਥਣ ਨੇ ਪਹਿਲਾਂ ਸਥਾਨ, ਤਨਵੀਰ ਕੌਰ 12ਵੀਂ ਜਮਾਤ ਦੀ ਵਿਦਿਆਰਥਣ ਨੇ ਦੂਸਰਾ ਸਥਾਨ ਅਤੇ ਸਿਮਰਜੀਤ ਕੌਰ ਬੀਏ ਭਾਗ ਦੂਜਾ ਦੀ ਵਿਦਿਆਰਥਣ ਨੇ ਤੀਸਰਾ ਸਥਾਨ ਹਾਸਿਲ ਕੀਤਾ।ਇਸੇ ਤਰ੍ਹਾਂ ਲੇਖ ਮੁਕਾਬਲੇ ਵਿੱਚ ਜਸਮੀਤ ਕੌਰ ਬਾਰਵੀਂ ਜਮਾਤ ਦੀ ਵਿਦਿਆਰਥਣ ਨੇ ਪਹਿਲਾ ਸਥਾਨ,ਜਗਮਨਦੀਪ ਕੌਰ ਨੇ ਦੂਸਰਾ ਸਥਾਨ ਅਤੇ ਸੁਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ।ਪੇਂਟਿੰਗ ਮੁਕਾਬਲੇ ਵਿੱਚ ਕਾਲਜ ਦੀ ਵਿਦਿਆਰਥਨ ਸਿਮਰਜੀਤ ਕੌਰ ਬੀਏ ਭਾਗ ਦੂਜਾ ਅਤੇ ਤਰਲੋਕ ਸਿੰਘ ਗਿਆਰਵੀਂ ਜਮਾਤ ਦੇ ਵਿਦਿਆਰਥੀ ਨੇ ਪਹਿਲਾਂ ਸਥਾਨ,ਨਵਜੋਤ ਕੌਰ ਬੀਕਾਮ ਭਾਗ ਦੂਜਾ ਅਤੇ ਸੁਮਨਪ੍ਰੀਤ ਕੌਰ 11ਵੀਂ ਜਮਾਤ ਦੀ ਵਿਦਿਆਰਥਣ ਨੇ ਦੂਸਰਾ ਸਥਾਨ,ਵੰਦਨਾ ਅਨੰਦ ਅਤੇ ਸਿਮਰਨਪ੍ਰੀਤ ਕੌਰ ਬਾਰਵੀਂ ਜਮਾਤ ਦੀ ਵਿਦਿਆਰਥਨ ਨੇ ਤੀਸਰਾ ਸਥਾਨ ਹਾਸਿਲ ਕੀਤਾ।ਇਨ੍ਹਾਂ ਮੁਕਾਬਲਿਆਂ ਵਿੱਚ ਸਮੇਂ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਕਿਰਨਜੀਤ ਕੌਰ ਨੇ ਅਤੇ ਜਜਮੈਂਟ ਦੀ ਭੂਮਿਕਾ ਪ੍ਰੋਫੈਸਰ ਅੰਮ੍ਰਿਤ ਪਾਲ ਕੌਰ ਤੇ ਪ੍ਰੋਫੈਸਰ ਸੰਦੀਪ ਕੌਰ ਨੇ ਬਾਖੂਬੀ ਨਿਭਾਈ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾਕਟਰ ਹਰਮਨਦੀਪ ਸਿੰਘ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਹਨਾਂ ਨੂੰ ਗੁਰੂ ਰਾਮਦਾਸ ਜੀ ਦੇ ਜੀਵਨ ਸਿਧਾਂਤਾਂ ਤੇ ਚੱਲਦਿਆਂ ਸੱਚੀ ਸੁੱਚੀ ਕਿਰਤ ਕਰਨ ਅਤੇ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।ਅਖੀਰ ਵਿੱਚ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
Posted By:
GURBHEJ SINGH ANANDPURI
Leave a Reply