ਸਰਕਾਰ ਤੋਂ ਅੱਕੇ ਥੱਕੇ ਐਨ ਐੱਚ ਐਮ ਕਰਮਚਾਰੀਆਂ ਵਿਚ ਰੋਸ਼ ਦੀ ਲਹਿਰ ਐਮ ਐਲ ਏ ਰਾਣਾ ਗੁਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ
- ਰਾਜਨੀਤੀ
- 23 Jun, 2026 05:54 PM (Asia/Kolkata)
ਕਪੂਰਥਲਾ, 23 ਜੂਨ ਗੌਰਵ ਮੜੀਆ
ਸਿਹਤ ਵਿਭਾਗ ਵਿਚ ਕੰਮ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਦੇ ਸੰਬਧ ਚ ਇਕ ਪੱਤਰ ਐਮ ਐਲ ਏ ਰਾਣਾ ਗੁਰਜੀਤ ਸਿੰਘ ਨੂੰ ਸੌਂਪਿਆ ਗਿਆ। ਇਸ ਸੰਬਧ ਚ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਪਿਛਲੇ 15 - 20 ਸਾਲਾਂ ਤੋਂ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਹਨ।ਓਹਨਾਂ ਕਿਹਾ ਕਿ ਅੱਜ ਦੇ ਮਹਿੰਗਾਈ ਭਰੇ ਦੌਰ ਵਿਚ ਨਿਗੂਣੀਆਂ ਤਨਖ਼ਾਹਾਂ ਹੋਣ ਕਾਰਨ ਕਰਮਚਾਰੀਆਂ ਵੱਲੋਂ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੈ।
ਯੂਨੀਅਨ ਦੇ ਹੋਰ ਆਗੂਆਂ ਨੇ ਇਹ ਵੀ ਦਸਿਆ ਕਿ ਇਸ ਸੰਬਧੀ ਮੌਜੂਦਾ ਸਰਕਾਰ ਨੂੰ ਕਈ ਵਾਰ ਜਾਣੂ ਵੀ ਕਰਵਾਇਆ ਜਾ ਚੁੱਕਾ ਹੈ ਤੇ ਸਰਕਾਰ ਤੇ ਓਹਨਾਂ ਦੇ ਨੁਮਾਇੰਦਿਆਂ ਨਾਲ ਹੋਈਆਂ ਯੂਨੀਅਨ ਦੀਆਂ ਮੀਟਿੰਗਾਂ ਵਿਚ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਲਿਆ। ਤਨਖਾਹਾਂ ਵਿਚ ਵਾਧਾ ਤਾਂ ਕਿ ਕਰਨਾ ਹੁਣ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਲੈਣ ਲਈ ਵੀ ਜੱਦੋ ਜਹਿਦ ਕਰਨੀ ਪੈ ਰਹੀ ਹੈ ।
ਰਾਮ ਸਿੰਘ ਨੇ ਦਸਿਆ ਕਿ ਯੂਨੀਅਨ ਦੀ ਮੰਗ ਹੈ ਕਿ
ਮੁਲਾਜ਼ਮਾਂ ਨੂੰ ਬਰਾਬਰ ਕੰਮ ਤੇ ਬਰਾਬਰ ਤਨਖਾਹ ਦਿੱਤੀ ਜਾਏ,ਤਨਖ਼ਾਹਾਂ ਦਾ ਸਮੇਂ ਸਿਰ ਭੁਗਤਾਨ ਕੀਤਾ ਜਾਏ।ਰਿਟਾਇਰਮੈਂਟ ਉਮਰ 62 ਸਾਲ ਕੀਤੀ ਜਾਏ, ਐਨ ਐਚ ਐਮ ਕਰਮਚਾਰੀਆਂ ਲਈ gratuity, ਮੈਡੀਕਲ ਰਿਇਮਬਰਸਮੈਂਟ, ਫੈਮਿਲੀ ਇੰਸੁਰਾਂਸ ਦੀ ਸਹੂਲਤ ਦਿੱਤੀ ਜਾਏ।
ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਓਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਜੁਲਾਈ ਦੇ ਪਹਿਲੇ ਹਫ਼ਤੇ ਮੁੱਖ ਮੰਤਰੀ,ਸਿਹਤ ਮੰਤਰੀ ਦੇ ਖਿਲਾਫ ਧਰਨੇ ਤੇ ਘੇਰਾਓ ਕਰਨ ਦੀ ਮੁਹਿੰਮ ਵਿੱਢੀ ਜਾਏਗੀ। ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਪੰਕਜ ਵਾਲੀਆ,ਸੀ ਐੱਚ ਓ ਸੰਦੀਪ,ਰੁਪਿੰਦਰ ਕਮਿਊਟਰ ਆਪਰੇਟਰ ਗੁਰਿੰਦਰ, ਕਮਲਜੀਤ, ਸ਼ਮਸ਼ੇਰ ਸਿੰਘ ਤੇ ਹੋਰ ਹਾਜ਼ਰ ਸਨ।
Leave a Reply