ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਸਿੰਘ ਨੇ ਮੋਹਾਲੀ ਤੋਂ ਕੀਤੀਆਂ 3 ਹੋਰ ਬੱਸਾਂ ਰਵਾਨਾ....

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਸਿੰਘ ਨੇ ਮੋਹਾਲੀ ਤੋਂ ਕੀਤੀਆਂ 3 ਹੋਰ ਬੱਸਾਂ ਰਵਾਨਾ....

ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਦੀ ਹੀ ਸਰਕਾਰ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾ ਦੇ ਤਹਿਤ ਪੰਜਾਬ ਦੇ ਸੀਨੀਅਰ ਸਿਟੀਜਨ ਦੀ ਸਹੂਲਤ ਅਤੇ ਉਨਾਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ 3 ਬੱਸਾਂ ਨੂੰ ਹਰੀ ਝੰਡੀ ਦੇ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਹਨਾਂ ਬੱਸਾਂ ਨੂੰ ਰਵਾਨਾ ਕਰਨ ਦੇ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕੁਆਰਡੀਨੇਟਰ ਫੂਲਰਾਜ ਸਿੰਘ ਵੀ ਮੌਜੂਦ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮਨ ਨੂੰ ਉਦੋਂ ਬਹੁਤ ਸਕੂਨ ਅਤੇ ਤਸੱਲੀ ਮਹਿਸੂਸ ਹੁੰਦੀ ਹੈ। ਜਦੋਂ ਸੀਨੀਅਰ ਸਿਟੀਜਨ ਨਾਲ ਭਰੀ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀਆਂ ਜਾਂਦੀ ਹੈ ਅਤੇ ਵਾਪਸੀ ਦੌਰਾਨ ਉਪਰੰਤ ਜਦੋਂ ਇਹੀ ਸ਼ਰਧਾਲੂ ਉਹਨਾਂ ਨਾਲ ਫੋਨ 'ਤੇ ਰਾਬਤਾ ਕਰਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕਰਦੇ ਨਹੀਂ ਥੱਕਦੇ। ਸੂਬੇ ਦੇ ਲੋਕਾਂ ਵੱਲੋਂ ਮਿਲ ਰਹੇ ਅਜਿਹੇ ਸਾਰਥਿਕ ਹੁੰਗਾਰੇ ਨਾਲ ਕੰਮ ਕਰਨ ਲਈ ਸਾਡਾ ਹੌਸਲਾ ਹੋਰ ਵਧ ਜਾਂਦਾ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਹ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਦੀ ਆਪਣੀ ਸਰਕਾਰ ਹੈ। ਸੀਨੀਅਰ ਸਿਟੀਜਨ ਸ੍ਰੀ ਦਰਬਾਰ ਸਾਹਿਬ , ਸ੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰਨਗੇ। ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਣ ਵਾਲੀ ਪਹਿਲੀ ਬੱਸ ਕੌਂਸਲਰ ਰਮਨਦੀਪ ਕੌਰ ਦੀ ਅਗਵਾਈ ਹੇਠ ਰਵਾਨਾ ਲਾਂਡਰਾਂ ਤੋਂ ਕੀਤੀ ਗਈ। ਇਸ ਮੌਕੇ ਕੌਂਸਲਰ ਰਮਨਪ੍ਰੀਤ ਕੌਰ ਤੋਂ ਇਲਾਵਾ ਗੁਰਪ੍ਰੀਤ ਸਿੰਘ ਮੈਂਬਰ ਪੰਚਾਇਤ, ਜਸਪ੍ਰੀਤ ਸਿੰਘ ਸਰਪੰਚ, ਸੁਖਜਿੰਦਰ ਸਿੰਘ ਪੰਚ, ਧਰਮਿੰਦਰ ਸਿੰਘ, ਗੁਰਮੀਤ ਸਿੰਘ, ਸੁਖਦੀਪ ਸਿੰਘ, ਬਲਵੀਰ ਸਿੰਘ, ਰਾਜਵੰਤ ਸਿੰਘ, ਏਕਮਜੋਤ ਸਿੰਘ ਵੀ ਹਾਜ਼ਰ ਸਨ। ਸ਼ਰਧਾਲੂਆਂ ਨਾਲ ਭਰੀ ਦੂਸਰੀ ਬੱਸ ਸੈਕਟਰ-91 ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ। ਇਸ ਮੌਕੇ ਤੇ ਸੀਨੀਅਰ ਆਪ ਨੇਤਾ-ਕੁਲਦੀਪ ਸਿੰਘ ਸਮਾਣਾ, ਗੁਰਮੀਤ ਸਿੰਘ ਸੈਣੀ, ਹਰਭਜਨ ਸਿੰਘ ਭਾਟੀਆ, ਜਸਪਾਲ ਸਿੰਘ, ਡਿਪਟੀ ਮੇਅਰ- ਮੋਹਾਲੀ ਕਾਰਪੋਰੇਸ਼ਨ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਨਵਤਨ ਸਿੰਘ, ਹਰਮੇਲ ਸਿੰਘ, ਗੁਰਿੰਦਰ ਸਿੰਘ ਵੀ ਹਾਜਰ ਸਨ ਜਦਕਿ 73ਵੀਂ ਬੱਸ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕਮਲਜੀਤ ਸਿੰਘ ਬਲਾਕ ਪ੍ਰਧਾਨ- ਨਸ਼ਾ ਛੁੜਾਊ ਮੁਹਿੰਮ, ਦੀ ਅਗਵਾਈ ਹੇਠ ਐਰੋਸਿਟੀ- ਜੀ ਬਲਾਕ ਤੋਂ ਰਵਾਨਾ ਕੀਤੀ ਗਈ, ਇਸ ਮੌਕੇ ਤੇ ਹਰਜੀਤ ਸਿੰਘ, ਰਣਧੀਰ ਸਿੰਘ ,ਬੰਤ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ ,ਰਾਜਵਿੰਦਰ ਸਿੰਘ ਵੀ ਹਾਜਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.