ਵਿਧਾਇਕ ਲਾਲਪੁਰਾ ਨੇ ਪਿੰਡ ਕੱਦ ਗਿੱਲ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਅੰਸ਼ ਸਿੰਘ ਨੂੰ ਦਿੱਤੀ ਵਧਾਈ
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,29 ਅਪ੍ਰੈਲ
ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪਿੰਡ ਕੱਦ ਗਿੱਲ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਅੰਸ਼ ਸਿੰਘ ਨੂੰ ਸੀ.ਬੀ.ਐਸ.ਈ ਦੀ ਦਸਵੀਂ ਜਮਾਤ ਵਿੱਚੋਂ 99.6 ਫੀਸਦੀ ਅੰਕ ਪ੍ਰਾਪਤ ਕਰਨ ‘ਤੇ ਦਿਲੋਂ ਵਧਾਈ ਦਿੱਤੀ ਗਈ।ਇਸ ਦੌਰਾਨ ਉਨ੍ਹਾਂ ਗੁਰਅੰਸ਼ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਸਨਮਾਨਿਤ ਵੀ ਕੀਤਾ।ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਉਸ ਦੇ ਪਰਿਵਾਰ ਲਈ,ਸਗੋਂ ਸਾਰੇ ਪਿੰਡ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ।ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਐਲਾਨ ਕੀਤਾ ਕਿ ਗੁਰਅੰਸ਼ ਸਿੰਘ ਦੀ ਇਸ ਸ਼ਾਨਦਾਰ ਸਫਲਤਾ ਨੂੰ ਸਮਰਪਿਤ ਕਰਦੇ ਹੋਏ ਪਿੰਡ ਕੱਦ ਗਿੱਲ ਕਲਾਂ ਵਿੱਚ ਇਕ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ।[FACTBOX] ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀ ਪਿੰਡ ਦੇ ਨੌਜਵਾਨਾਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਨੂੰ ਵਧੀਆ ਭਵਿੱਖ ਬਣਾਉਣ ਲਈ ਮੌਕੇ ਪ੍ਰਦਾਨ ਕਰੇਗੀ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ਤਰ੍ਹਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਸਾਡੀ ਪਹਿਲ ਹੈ।ਉਨ੍ਹਾਂ ਗੁਰਅੰਸ਼ ਸਿੰਘ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਮਿਹਨਤ ਅਤੇ ਰਹਿਨੁਮਾਈ ਦਾ ਨਤੀਜਾ ਹੈ।ਇਸ ਮੌਕੇ ਉਨ੍ਹਾਂ ਨਾਲ ਪਿੰਡ ਕੱਦ ਗਿੱਲ ਕਲਾਂ ਦੇ ਸਰਪੰਚ ਸਿਮਰਜੀਤ ਸਿੰਘ,ਰਣਜੀਤ ਸਿੰਘ ਰਾਣਾ ਪਹਿਲਵਾਨ,ਸਰਬਜੀਤ ਸਿੰਘ ਕੋਹਾੜਕਾ ਬਲਾਕ ਸੰਮਤੀ ਮੈਂਬਰ,ਹਲਕਾ ਸੰਗਠਨ ਇੰਚਾਰਜ ਰਜਿੰਦਰ ਸਿੰਘ ਪੰਨੂ ਅਤੇ ਹੋਰ ਮੋਹਤਬਰ ਹਾਜ਼ਰ ਸਨ।