ਹਲਕਾ ਇੰਚਾਰਜ ਰਮਨਦੀਪ ਕੌਰ ਸ਼ੇਰੋਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਡੋਰ-ਟੂ-ਡੋਰ ਪ੍ਰਚਾਰ ਜਾਰੀ

ਹਲਕਾ ਇੰਚਾਰਜ ਰਮਨਦੀਪ ਕੌਰ ਸ਼ੇਰੋਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਡੋਰ-ਟੂ-ਡੋਰ ਪ੍ਰਚਾਰ ਜਾਰੀ

ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਉਠਾਉਣਾ ਹੀ ਇਸ ਮੁਹਿੰਮ ਦਾ ਮੁੱਖ ਉਦੇਸ਼-ਬੀਬਾ ਰਮਨਦੀਪ ਸ਼ੇਰੋਂ

ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੋਏ ਵਿਕਾਸ ਕਾਰਜ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਤੋਂ ਕਰਵਾਇਆ ਜਾਣੂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,5 ਨਵੰਬਰ 

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਡੋਰ-ਟੂ-ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਸੁਣ ਰਹੇ ਹਨ।
ਗੱਲਬਾਤ ਦੌਰਾਨ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ,ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਨਾਲ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹਲਕਾ ਸ੍ਰੀ ਖਡੂਰ ਸਾਹਿਬ ਦੇ ਕਈ ਪਿੰਡਾਂ ਵਿੱਚ ਇਸਤਰੀ ਅਕਾਲੀ ਦਲ ਦੀਆਂ ਵਰਕਰ ਮਿਲਣੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੇ ਨਾਲ-ਨਾਲ ਡੋਰ-ਟੂ-ਡੋਰ ਮੁਹਿੰਮ ਨੂੰ ਵੀ ਜਾਰੀ ਰੱਖਿਆ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਸਮੇਂ ਹੋਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ।
ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਲੋਕਾਂ ਵਿੱਚ ਕਈ ਤਰ੍ਹਾਂ ਦੇ ਸਵਾਲ ਅਤੇ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ।ਇਸ ਮੌਕੇ ਉਨ੍ਹਾਂ ਨਾਲ ਇਸਤਰੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਬੀਬੀ ਮਨਜੀਤ ਕੌਰ ਡਿਆਲ ਤੇ ਹੋਰ ਆਗੂ ਵੀ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.