Nazrana Times

ਪੰਜਾਬੀ

ਮਾਨ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਸਕਰਾਂ ਦਾ ਲੱਕ ਤੋੜ ਕੇ ਸੂਬੇ 'ਚੋਂ ਕਰ ਰਹੀ ਹੈ ਨਸ਼ਿਆਂ ਦਾ ਸਫ਼ਾਇਆ- ਵਿਧਾਇਕ ਧੁੰਨ / ਚੇਅਰਮੈਨ ਖਹਿਰਾ

18 Mar, 2025 11:35 PM

ਕਿਹਾ- ਲੋਕਾਂ ਦੇ ਘਰ ਬਰਬਾਦ ਕਰਕੇ ਨਸ਼ਾ ਤਸਕਰ ਨਾ ਬਣਾਉਣ ਆਪਣੇ ਲਈ ਮਹਿਲ ਅਤੇ ਕੋਠੀਆਂ

ਗੁਰਮੀਤ ਸਿੰਘ, ਵਲਟੋਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾ ਕੇ ਸੂਬੇ ਵਿੱਚੋਂ ਨਸ਼ੇ ਦੀ ਮੁਕੰਮਲ ਸਪਲਾਈ ਖਤਮ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦਾ ਲੱਕ ਤੋੜ ਕੇ ਉਹਨਾਂ ਨੂੰ ਜੇਲਾਂ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਚੇਅਰਮੈਨ ਬਲਜੀਤ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦਾ ਦੈਂਤ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਿਗਲ ਰਿਹਾ ਹੈ ਅਤੇ ਮਾਰੂ ਨਸ਼ੇ ਨੌਜਵਾਨਾਂ ਦੀਆਂ ਜਿੰਦਗੀਆਂ ਬਰਬਾਦ ਕਰ ਰਹੇ ਹਨ ਜਿਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ੇ ਦੇ ਕੋਹੜ ਨੂੰ ਜੜ ਤੋਂ ਖਤਮ ਕਰਨ ਲਈ ਵਿਸ਼ੇਸ਼ ਨੀਤੀ ਬਣਾਈ ਗਈ ਹੈ ਅਤੇ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਆਗਾਜ਼ ਕਰਕੇ ਜਿੱਥੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉੱਥੇ ਹੀ ਨਸ਼ੇ ਦੀ ਤਸਕਰੀ ਕਰਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਬੁਲਡੋਜ਼ਰ ਚਲਾ ਕੇ ਤਹਿਸ ਨਹਿਸ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਨਸ਼ੇ ਵੇਚ ਕੇ ਆਪਣੀਆਂ ਤਜੋਰੀਆਂ ਨਾ ਭਰ ਸਕੇ ਅਤੇ ਤਸਕਰ ਲੋਕਾਂ ਦੇ ਘਰ ਬਰਬਾਦ ਕਰਕੇ ਆਪਣੀਆਂ ਕੋਠੀਆਂ ਮਹਿਲ ਨਾ ਉਸਾਰ ਸਕਣ। ਵਿਧਾਇਕ ਧੁੰਨ ਅਤੇ ਚੇਅਰਮੈਨ ਖਹਿਰਾ ਨੇ ਕਿਹਾ ਕਿ ਲੋਕਾਂ ਵੱਲੋਂ ਵੀ ਆਪ ਸਰਕਾਰ ਅਤੇ ਪੰਜਾਬ ਪੁਲਿਸ ਦਾ ਡੱਟ ਕੇ ਸਾਥ ਦਿੱਤਾ ਜਾ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਦਾ ਸਮਰਥਨ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਇਸ ਮੁਹਿੰਮ ਦੀ ਇੱਕ ਇੱਕ ਮਿੰਟ ਦੀ ਰਿਪੋਰਟ ਲਈ ਜਾ ਰਹੀ ਹੈ ਅਤੇ ਕਿਸੇ ਵੀ ਨਸ਼ਾ ਸਮਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਕੈਪਸ਼ਨ- ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਸਰਵਣ ਸਿੰਘ ਧੁੰਨ ਚੇਅਰਮੈਨ ਬਲਜੀਤ ਸਿੰਘ ਖਹਿਰਾ ਅਤੇ ਹੋਰ।

Posted By: Gurmeet Singh Valtoha

Latest News

Loading…
Loading the web debug toolbar…
Attempt #