ਬਲਾਕ ਸੰਮਤੀ ਜੋਨ ਰੱਤੋਕੇ ਤੋਂ ਅਕਾਲੀ ਉਮੀਦਵਾਰ ਦਲੇਰ ਸਿੰਘ ਢਿੱਲੋਂ 158 ਵੋਟਾਂ ਨਾਲ ਰਹੇ ਜੇਤੂ
- ਰਾਜਨੀਤੀ
- 18 Dec, 2025 01:07 PM (Asia/Kolkata)
ਕਰਮੂੰਵਾਲਾ ਵਲੋਂ ਵੋਟਰਾਂ 'ਤੇ ਸਪੋਟਰਾਂ ਦਾ ਕੀਤਾ ਗਿਆ ਧੰਨਵਾਦ
2027 ਵਿੱਚ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ-ਜਥੇ.ਕਰਮੂੰਵਾਲਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,18 ਦਸੰਬਰ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੀ ਬਲਾਕ ਸੰਮਤੀ ਚੋਹਲਾ ਸਾਹਿਬ ਦੇ ਜੋਨ ਨੰਬਰ 14 ਰੱਤੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਲੇਰ ਸਿੰਘ ਢਿੱਲੋਂ ਨੇ 158 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ।ਇਸ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 773 ਵੋਟਾਂ,ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 564 ਵੋਟਾਂ ਜਦਕਿ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਲੇਰ ਸਿੰਘ ਢਿੱਲੋਂ ਨੂੰ 931 ਵੋਟਾਂ ਹਾਸਲ ਹੋਈਆਂ।ਜਿੱਤ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਵਲੋਂ ਜੇਤੂ ਉਮੀਦਵਾਰ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਥੇ.ਕਰਮੂੰਵਾਲਾ ਨੇ ਕਿਹਾ ਜੋਨ ਰੱਤੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਹੋਈ ਜਿੱਤ ਤੋਂ ਇਹ ਸਾਬਤ ਹੁੰਦਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਨਹੀਂ ਹਨ ਅਤੇ ਪੰਜਾਬ ਵਿੱਚ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਲੋਕਾਂ ਨੂੰ ਹਰ ਇੱਕ ਸਹੂਲਤ ਦਿੱਤੀ ਜਾਵੇਗੀ ਅਤੇ ਹਲਕਾ ਖਡੂਰ ਸਾਹਿਬ ਵਿੱਚ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।ਇਸ ਮੌਕੇ ਜੇਤੂ ਉਮੀਦਵਾਰ ਦਲੇਰ ਸਿੰਘ ਢਿੱਲੋਂ ਨੇ ਜਥੇ.ਕਰਮੂੰਵਾਲਾ ਦੀ ਅਗਵਾਈ ਵਿੱਚ ਕੀਤੇ ਕੰਮਾਂ ਨੂੰ ਵੇਖਦੇ ਹੋਏ ਵੱਡੀ ਲੀਡ ਨਾਲ ਜਿਤਾਉਣ ਲਈ ਵੋਟਰਾਂ ਤੇ ਸਪੋਟਰਾਂ ਦੀ ਧੰਨਵਾਦ ਕਰਦੇ ਹੋਏ ਕਿਹਾ ਕਿ ਇਲਾਕੇ ਦੇ ਲੋਕਾਂ ਵਲੋਂ ਇੰਨਾ ਮਾਣ ਸਤਿਕਾਰ ਦੇਣ ਲਈ ਉਹ ਉਨ੍ਹਾਂ ਦੇ ਹਮੇਸ਼ਾਂ ਰਿਣੀ ਰਹਿਣਗੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕਰਨਗੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
Leave a Reply