ਭਾਜਪਾ ਵਲੋਂ ਰਣਜੀਤ ਪਵਾਰ ਨੂੰ ਲਾਇਆ ਜ਼ਿਲ੍ਹਾ ਜਗਰਾਓਂ ਦਾ ਸਹਿ-ਇੰਚਾਰਜ

ਭਾਜਪਾ ਵਲੋਂ ਰਣਜੀਤ ਪਵਾਰ ਨੂੰ ਲਾਇਆ ਜ਼ਿਲ੍ਹਾ ਜਗਰਾਓਂ ਦਾ ਸਹਿ-ਇੰਚਾਰਜ

ਅੱਪਰਾ,18 ਅਗਸਤ (ਤੀਰਥ ਸਿੰਘ ਮੈਂਗੜ੍ਹਾ)-ਭਾਰਤੀ ਜਨਤਾ ਪਾਰਟੀ ਵੱਲੋਂ ਰਣਜੀਤ ਸਿੰਘ ਪਵਾਰ ਨੂੰ ਜ਼ਿਲ੍ਹਾ ਜਗਰਾਓਂ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਮਿਲੀ ਇਸ ਨਵੀਂ ਜ਼ਿੰਮੇਵਾਰੀ ਲਈ ਰਣਜੀਤ ਸਿੰਘ ਪਵਾਰ ਨੇ ਮਾਣਯੋਗ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਜੀ ਅਤੇ ਮਾਣਯੋਗ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਰਣਜੀਤ ਸਿੰਘ ਪਵਾਰ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟ ਕਰਕੇ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਗਠਨ ਦੇਸ਼ ਦੀ ਸੇਵਾ ਅਤੇ ਰਾਸ਼ਟਰ ਨਿਰਮਾਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਜ਼ਿਲ੍ਹਾ ਜਗਰਾਓਂ ਵਿੱਚ ਵੀ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।

ਰਣਜੀਤ ਸਿੰਘ ਪਵਾਰ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਭਾਜਪਾ ਦੀ ਸਰਕਾਰ ਬਣਾਉਣ ਲਈ ਹਰ ਪੱਧਰ ’ਤੇ ਮਿਹਨਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਮੂਹ ਵਰਕਰਾਂ ਦਾ ਸਹਿਯੋਗ ਅਤੇ ਅਸ਼ੀਰਵਾਦ ਦੇਣ ਲਈ ਵੀ ਧੰਨਵਾਦ ਕੀਤਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.