15 ਅਗਸਤ ਨੂੰ ਰਾਜਪਾਲ ਭਵਨ ਵੱਲ ਰੋਸ ਮਾਰਚ ਹੋਵੇਗਾ ਹਰ ਹਾਲਤ 'ਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਕੀਤੀਆਂ ਜਾਣਗੀਆਂ ਸੜਕਾਂ ਜਾਮ...

15 ਅਗਸਤ ਨੂੰ ਰਾਜਪਾਲ ਭਵਨ ਵੱਲ ਰੋਸ ਮਾਰਚ ਹੋਵੇਗਾ ਹਰ ਹਾਲਤ 'ਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਕੀਤੀਆਂ ਜਾਣਗੀਆਂ ਸੜਕਾਂ ਜਾਮ...

ਬੰਦੀ ਸਿੰਘਾਂ ਦੀਆਂ ਰਿਹਾਈਆਂ ਦਾ ਮਸਲਾ ਪੰਜਾਬ ਦੀ ਅਣਖ ਤੇ ਇੱਜਤ ਨਾਲ ਜੁੜਿਆ ਰੋਸ ਪ੍ਰਦਰਸ਼ਨ 'ਚ ਸਮੁੱਚੇ ਪੰਜਾਬ ਦੇ ਪੰਥਕ ਹਮਦਰਦੀ, ਵਿਸ਼ੇਸ਼ ਤੌਰ 'ਤੇ ਨੌਜਵਾਨ ਲੱਖਾਂ ਦੀ ਗਿਣਤੀ 'ਚ ਪੁੱਜਣ :  ਬਾਪੂ ਗੁਰਚਰਨ ਸਿੰਘ/ਜਥੇਦਾਰ ਗੁਰਦੀਪ ਸਿੰਘ ਬਠਿੰਡਾ

ਚੰਡੀਗੜ੍ਹ 13 ਅਗਸਤ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਇੱਕ ਸਾਂਝੇ ਬਿਆਨ ਵਿੱਚ ਸਪਸ਼ਟ ਕੀਤਾ 15 ਅਗਸਤ ਨੂੰ ਪੰਥਕ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਸਾਰੇ ਭਾਈਚਾਰਿਆਂ, ਜਨਤਕ ਜਥੇਬੰਦੀਆਂ ,ਮਨੁੱਖੀ ਅਧਿਕਾਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਆਰ ਪਾਰ ਦੇ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਹ ਹਰ ਹਾਲਤ ਵਿੱਚ ਕਾਇਮ ਹੈ। ਸਾਂਝੇ ਬਿਆਨ ਵਿੱਚ ਮੋਰਚੇ ਦੇ ਸਰਪ੍ਰਸਤ ਗੁਰਚਰਨ ਸਿੰਘ, ਗੁਰਦੀਪ ਸਿੰਘ ਬਠਿੰਡਾ, ਪਾਲ ਸਿੰਘ ਫਰਾਂਸ, ਕਿਸਾਨ ਆਗੂ ਡਾਕਟਰ ਦਰਸ਼ਨ ਪਾਲ, ਸੁਰਜੀਤ ਸਿੰਘ ਫੂਲ, ਗੁਰਿੰਦਰ ਸਿੰਘ ਭੰਗੂ, ਪਾਲ ਸਿੰਘ ਘੜੂੰਆ, ਬਲਵਿੰਦਰ ਸਿੰਘ ਫਿਰੋਜ਼ਪੁਰ ਅਤੇ ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ ਨੇ ਇਹ ਸਪਸ਼ਟ ਕੀਤਾ ਅਤੇ ਦੱਸਿਆ ਕਿ ਸਰਕਾਰ ਵੱਲੋਂ ਜਾਣਬੁੱਝ ਕੇ ਮੋਰਚੇ ਤੋਂ ਡਰ ਕੇ ਆਪਣੇ ਬੰਦਿਆਂ ਰਾਹੀਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਸਾਂਝਾ ਬਿਆਨ ਮੋਰਚੇ ਦੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਜਾਰੀ ਕੀਤਾ। ਮੁੱਖ ਮੰਤਰੀ ਸਿਰਫ ਆਪਣੀ ਆਦਤ ਮੁਤਾਬਕ ਮੀਡੀਆ ਵਿੱਚ ਪ੍ਰਚਾਰ ਕਰ ਰਹੇ ਹਨ। ਪ੍ਰੰਤੂ ਅਸਲ ਵਿੱਚ ਕੁਝ ਵੀ ਨਹੀਂ ਕਰ ਰਹੇ। ਮੋਰਚਾ ਮੁੱਖ ਮੰਤਰੀ ਤੋਂ ਇਹ ਪੁੱਛਦਾ ਹੈ ਕਿ ਜੇਕਰ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਜਾਂ ਪੈਰੋਲ ਵਿੱਚ ਕੁਝ ਸਮਾਂ ਲੱਗਦਾ ਹੈ ਤਾਂ ਭਾਈ ਪਰਮਜੀਤ ਸਿੰਘ ਭਿਓਰਾ ਜਾਂ ਭਾਈ ਜਗਤਾਰ ਸਿੰਘ ਤਾਰਾ ਦੀ ਪਰੋਲ ਇੱਕ ਘੰਟੇ ਵਿੱਚ ਮੁੱਖ ਮੰਤਰੀ ਕਰ ਸਕਦੇ ਹਨ। ਸਰਦਾਰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਮੁਆਫੀ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣ ਵਿੱਚ ਸਿਰਫ 15 ਮਿੰਟ ਦਾ ਸਮਾਂ ਚਾਹੀਦਾ ਹੈ। ਮੋਰਚੇ ਵੱਲੋਂ ਇਹ ਵੀ ਸਰਕਾਰ ਦੇ ਨੁਮਾਇੰਦਿਆਂ ਨੂੰ ਸਪਸ਼ਟ ਕੀਤਾ ਗਿਆ ਕਿ ਜੇਕਰ ਸਰਕਾਰ ਭਾਈ ਭਿਓਰਾ ਜਾਂ ਭਾਈ ਜਗਤਾਰ ਸਿੰਘ ਤਾਰਾ ਵਿੱਚੋਂ ਇੱਕ ਵੀ ਵਿਅਕਤੀ ਨੂੰ ਪੈਰੋਲ ਦੇ ਦਿੰਦੀ ਹੈ ਤਾਂ ਉਹ ਮਾਰਚ ਨੂੰ ਮੁਲਤਵੀ ਕਰ ਦੇਣਗੇ। ਉਹਨਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਮੋਰਚੇ ਦੇ ਆਗੂਆਂ ਉੱਪਰ ਕੁਝ ਬਿਆਨ ਦੇਣ ਲਈ ਕਿਹਾ ਅਤੇ ਜੇਕਰ ਤੁਸੀਂ ਇਹ ਭਰੋਸਾ ਦਿੰਦੇ ਹੋ ਤਾਂ ਭਾਈ ਭਿਓਰਾ ਦੀ ਪੈਰੋਲ ਤੁਰੰਤ ਕਰ ਦਿੱਤੀ ਜਾਵੇਗੀ। ਪ੍ਰੰਤੂ ਇਸ ਤੋਂ ਬਾਅਦ ਵੀ ਸਰਕਾਰ ਮੁੱਕਰ ਗਈ। ਉਨਾਂ ਪੰਜਾਬ ਦੇ ਸਾਰੇ ਪੰਥਕ ਹਮਦਰਦੀਆਂ ਅਤੇ ਅਣਖੀ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਪੰਥ ਅਤੇ ਪੰਜਾਬ ਦੀ ਅਣਖ ਅਤੇ ਸੰਘਰਸ਼ ਦੀ ਸ਼ਕਤੀ ਨੂੰ ਕੁਚਲਣਾ ਚਾਹੁੰਦੀ ਹੈ। ਇਸ ਲਈ ਮਸਲਾ ਰਿਹਾਈਆਂ ਦੇ ਨਾਲ ਪੰਜਾਬ ਦੀ ਅਣਖ ਅਤੇ ਇੱਜਤ ਨਾਲ ਜੁੜਿਆ ਹੋਇਆ ਹੈ। ਇਸ ਲਈ ਪੰਜਾਬ ਅਤੇ ਪੰਥਕ ਹਮਦਰਦੀ, ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਲੱਖਾਂ ਦੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਹੈ। ਸਮੂਹ ਪੰਜਾਬੀਆਂ ਦੀ ਏਕਤਾ ਹੀ ਸਾਂਝੀ ਜਿੱਤ ਦੀ ਗਰੰਟੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਨਾਲ ਚਟਾਨ ਵਾਂਗ ਖੜੇ ਹਾਂ ਅਤੇ ਰੋਸ ਪ੍ਰਦਰਸ਼ਨ ਵਿੱਚ ਆਪੋ ਆਪਣੇ ਤਰੀਕਿਆਂ ਨਾਲ ਜਰੂਰ ਪੁੱਜਣਗੇ। ਉਹਨਾਂ ਕਿਹਾ ਕਿ ਇੰਡੀਅਨ ਸਟੇਟ ਦਾ ਬੱਲੋ ਸਿਆਸੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਰਿਹਾ ਨਹੀਂ ਕੀਤਾ ਜਾ ਰਿਹਾ ਇੱਥੋਂ ਤੱਕ ਕਿ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ ਇਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਸਿੱਖ ਕੌਮ ਨਾਲ ਗੈਰ ਕਾਨੂੰਨੀ ਨਫਰਤ ਭਰਿਆ ਵਿਵਹਾਰ ਕਰ ਰਹੀਆਂ। ਜੋ ਦੇਸ਼ ਦੇ ਸੁਨਹਿਰੇ ਭਵਿੱਖ ਲਈ ਖਤਰਨਾਕ ਸਾਬਤ ਹੋ ਸਕਦੀ ਹੈ। ਉਹਨਾਂ ਕਿਹਾ ਕਿ ਰੋਸ ਮਾਰਚ ਦੌਰਾਨ ਕਿਸੇ ਵੀ ਜਾਨੀ ਮਾਲੀ ਨੁਕਸਾਨ ਦੀ ਪੰਜਾਬ ਅਤੇ ਕੇਂਦਰ ਸਰਕਾਰਾਂ ਜਿੰਮੇਵਾਰ ਹੋਣਗੀਆਂ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.