ਛੋਟਾ ਸਿਰਲੇਖ (ਨਾਵਾਂ ਸਮੇਤ): ਚੰਡੀਗੜ੍ਹ ਸੈਕਟਰ-17 ’ਚ ਵਿਦਿਆਰਥੀਆਂ ਦੇ ਹੱਕ ’ਚ ਗੂੰਜਿਆ ਰੋਸ, ਮੋਦੀ ਸਰਕਾਰ ਖ਼ਿਲਾਫ਼ ਰੈਲੀ: ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ
- ਰਾਜਨੀਤੀ
- 23 Jul, 2026 03:35 PM (Asia/Kolkata)
ਦਿੱਲੀ 'ਚ ਵਿਦਿਆਰਥੀਆਂ 'ਤੇ ਕੀਤੇ ਅੱਤਿਆਚਾਰ ਨੂੰ ਠੱਲ੍ਹ ਪਾਉਣ ਲਈ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਜਥੇਬੰਦੀਆਂ ਨੇ ਵਿਦਿਆਰਥੀਆਂ ਨੂੰ ਦਿੱਤਾ ਸਮਰਥਨ ਦਿੰਦਿਆਂ ਕੇਂਦਰ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਕੀਤਾ ਐਲਾਨ : ਜਥੇਦਾਰ ਬਾਬਾ ਰਾਜਾ ਰਾਜ ਸਿੰਘ
ਚੰਡੀਗੜ੍ਹ 23 ਜੁਲਾਈ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਂਣ ਮਾਜਰੀ) : ਦਿੱਲੀ ਦੇ ਜੰਤਰ ਮੰਤਰ ਤੇ ਧਰਨਾ ਦੇ ਰਹੇ ਕਾਕਰੋਚ ਪਾਰਟੀ ਦੇ ਵਿਦਿਆਰਥੀਆ ਅਤੇ ਹੋਰ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਅਤੇ ਧਰਨੇ ਵਿੱਚ ਦਿੱਲੀ ਵਿਖੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਦੁਬਾਰਾ ਰਾਤੀ 8 ਵਜੇ ਜ਼ਬਰਦਸਤ ਝੜਪਾਂ ਹੋਈਆਂ। ਦਿੱਲੀ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਜਬਰਦਸਤ ਲਾਠੀਚਾਰਜ ਤੇ ਗੈਸ ਦੇ ਗੋਲੇ ਦਾਗੇ ਗਏ। ਜਿਸ ਦੇ ਨਾਲ ਕੁਝ ਵਿਦਿਆਰਥੀ ਅਤੇ ਕੁਝ ਪੁਲਿਸ ਦੇ ਮੁਲਾਜਮ ਵੀ ਫੁੱਟਣ ਹੋਏ ਹਨ। ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਉਹਨਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ। ਇਸ ਮਾਮਲੇ ਨੂੰ ਲੈ ਕੇ ਚੱਲ ਰਹੇ ਪਾਰਲੀਮੈਂਟ ਸੈਸ਼ਨ ਵਿੱਚ ਵੀ ਵਿਰੋਧੀ ਧਿਰ ਦੇ ਆਗੂਆਂ ਨੇ ਜ਼ੋਰਦਾਰ ਢੰਗ ਨਾਲ ਇਹ ਮਸਲਾ ਉਠਾਇਆ ਤੇ ਸਰਕਾਰ ਕੋਲੋਂ ਮੰਗ ਕੀਤੀ ਕਿ ਜੰਤਰ ਮੰਤਰ ਤੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਤੇ ਜੋ ਸਰਕਾਰ ਵੱਲੋਂ ਅੱਤਿਆਚਾਰ ਕੀਤਾ ਜਾ ਰਿਹਾ ਹੈ। ਉਸ ਨੂੰ ਤੁਰੰਤ ਬੰਦ ਕਰਕੇ ਵਿਦਿਆਰਥੀਆਂ ਨੂੰ ਇਨਸਾਫ ਦੇਣਾ ਚਾਹੀਦਾ ਹੈ ਅਤੇ ਸਿੱਖਿਆ ਮੰਤਰੀ ਨੂੰ ਤੁਰੰਤ ਉਸ ਉਹਦੇ ਤੋਂ ਹਟਾ ਦੇਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਇਹ ਵੀ ਦੱਸਿਆ ਪਿਛਲੇ ਇੱਕ ਦਿਨ ਦੌਰਾਨ 152 ਪੇਪਰ ਲੀਕ ਹੋ ਚੁੱਕੇ ਹਨ। ਜਿਸ ਦਾ ਖਮਿਆਜਾ 7:5 ਕਰੋੜ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਭੁਗਤਣਾ ਪੈ ਰਿਹਾ ਹੈ। ਜਿੱਥੇ ਮਾਪੇ ਆਪਣੀ ਖੂਨ ਪਸੀਨੇ ਦੀ ਕਮਾਈ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਲਾਉਂਦੇ ਹਨ। ਫਿਰ ਵੀ ਉਹਨਾਂ ਨੂੰ ਪੇਪਰ ਲੀਕ ਮਾਮਲੇ ਸਬੰਧੀ ਇਨਸਾਫ ਲੈਣ ਵਾਸਤੇ ਸਰਕਾਰ ਦੀ ਬੇਰੁਖੀ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਡਾਂਗਾ ਤੇ ਗੈਸ ਦੇ ਗੋਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਾਡੀ ਮੰਗ ਬਹੁਤ ਸਧਾਰਨ ਹੈ ਜਿਸ ਦਾ ਦੇਖਦੇ ਸਾਰੇ ਵਿਦਿਆਰਥੀਆਂ ਨੂੰ ਇਨਸਾਫ ਮਿਲੇਗਾ। ਸਰਕਾਰ ਨੂੰ ਸਾਡੇ ਮੰਗਾ ਸਬੰਧੀ ਗੰਭੀਰ ਹੋਣਾ ਚਾਹੀਦਾ ਹੈ ਤੇ ਹੋਰ ਸਾਰੇ ਕੰਮਕਾਜ ਛੱਡ ਕੇ ਸਾਡੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕਰਨੀ ਚਾਹੀਦੀ ਹਨ। ਇਸ ਸਬੰਧੀ ਸਮਾਜਵਾਦੀ ਪਾਰਟੀ ਦੇ ਅਖਲੇਸ਼ ਯਾਦਵ ਦੁੱਖ ਪ੍ਰਗਟਾਇਆ ਕਿ ਇਸ ਸੰਬਧੀ ਮੇਰੀ ਪਾਰਟੀ ਅਤੇ ਕਾਂਗਰਸੀ ਮੈਂਬਰ ਇਸ ਸਬੰਧੀ ਬੋਲ ਰਹੇ ਸਨ ਤਾਂ ਭਾਜਪਾ ਦੇ ਆਗੂਆਂ ਨੇ ਇਸ ਮਸਲੇ ਤੇ ਬੋਲਣ ਨਹੀਂ ਦਿੱਤਾ ਇਸ ਦੇ ਰੋਸ ਵਜੋਂ ਅੱਜ ਬਹੁਤ ਸਾਰੇ ਕਾਂਗਰਸ ਅਤੇ ਸੱਪਾ ਦੇ ਮੈਂਬਰਾਂ ਨੇ ਰੋਸ ਵਜੋਂ ਕਾਲੇ ਚੋਗੇ ਪਾ ਕੇ ਸਦਨ ਵਿਚ ਸ਼ਮੂਲੀਅਤ ਕੀਤੀ ਅਤੇ ਰਾਜ ਸਭਾ ਵਿੱਚ ਵੀ ਇਸ ਮਸਲੇ ਤੇ ਹੰਗਮਾ ਹੋਇਆ ਤੇ ਕਈ ਵਾਰ ਸਦਨ ਤੇ ਕਾਰਵਾਈ ਮੁਲਤਵੀ ਕਰਨੀ ਪਈ ਕੇਦਰ ਸਰਕਾਰ ਵੱਲੋਂ ਕਿਰਸਾਨੀ ਅੰਦੋਲਨ ਨੂੰ ਵੀ ਇਸ ਤਰ੍ਹਾਂ ਕੁਚਲਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਸਰਕਾਰ ਆਸਫਲ ਰਹੀ ਸਰਕਾਰ ਸਿੱਖਾਂ ਨੂੰ ਦੇਸ਼ ਵਿਰੋਧੀ ਆਖ ਰਹੀ ਸੀ ਹੁਣ ਉਹੀ ਸਿੱਖਾਂ ਨੂੰ ਕੇਂਦਰ ਸਰਕਾਰ ਵੱਲੋਂ ਦੇਸ਼ ਵਿਰੋਧੀ ਕਿਹਾ ਜਾ ਰਿਹਾ ਸੀ ਹੋਈ ਸਿੱਖਾਂ ਨੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨੂੰ ਪੁਲਿਸ ਦੇ ਜਬਰ ਜੁਲਮ ਅਤੇ ਲਾਠੀ ਚਾਰਜ ਤੋਂ ਬਚਾਉਣ ਲਈ ਬੰਗਲਾ ਸਾਹਿਬ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਖੋਲ ਕੇ ਵਿਦਿਆਰਥੀਆਂ ਨੂੰ ਪਨਾਹ ਦਿੱਤੀ ਅਤੇ ਲੱਖਾਂ ਹਿੰਦੂ ਅਤੇ ਸਿੱਖ ਬੱਚਿਆਂ ਨੂੰ ਪੁਲਿਸ ਦੇ ਜਬਰ ਤੋਂ ਬਚਾਇਆ। ਖਾਸ ਕਰ ਇਹ ਹੈ ਕਿ ਇਸ ਸੰਘਰਸ਼ ਦੀ ਹਮਾਇਤ ਵਿੱਚ ਚੰਡੀਗੜ੍ਹ ਸੈਕਟਰ 17 ਵਿਖੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਵਿਦਿਆਰਥੀਆਂ ਉੱਤੇ ਕੀਤੇ ਜਾ ਜਬਰ ਵਿਰੁੱਧ ਰੋਸ ਰੈਲੀ ਕੀਤੀ ਗਈ ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਦੀਆਂ ਬਾਕੀ ਜੋ ਵੱਖ ਜਥੇਬੰਦੀਆਂ ਵੱਲੋਂ ਧਰਨਾ ਦੀ ਹਮਾਇਤ ਕੀਤੀ ਗਈ ਅਤੇ ਰੋਸ ਮਾਰਚ ਕੱਢਿਆ ਗਿਆ। ਇਸ ਤੋਂ ਇਲਾਵਾ ਸਿੰਘ ਸਭਾ ਨਾਲ ਸੰਬੰਧਿਤ ਵੱਖ ਵੱਖ ਬੁੱਧੀਜੀਵੀਆਂ ਵਕੀਲਾਂ ਵੱਲੋਂ ਵੀ ਸੰਘਰਸ਼ ਕਰ ਰਹੇ ਵਿਦਿਆਰਥੀਆਂ 'ਤੇ ਲਾਠੀ ਚਾਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ। ਪ੍ਰੋਫੈਸਰ ਸ਼ਾਮ ਸਿੰਘ੍, ਜਗਜੀਤ ਸਿੰਘ ਰਤਨਗੜ੍ਹ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ਼, ਗੁਰਪ੍ਰੀਤ ਸਿੰਘ ਤੋਂ ਇਲਾਵਾ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਨੇ ਜਥੇਦਾਰ ਰਾਜਾ ਰਾਜ ਸਿੰਘ ਨੇ ਸੈਕਟਰ 17 ਪਲਾਜਾ ਵਿਖੇ ਆਪਣੇ ਜਥੇ ਸਮੇਤ ਪਹੁੰਚੇ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਜੇਕਰ ਸਰਕਾਰ ਨੇ ਵਿਦਿਆਰਥੀਆਂ 'ਤੇ ਜੁਲਮ ਕਰਨਾ ਬੰਦ ਨਾ ਕੀਤਾ ਤਾਂ ਸਾਰੀਆਂ ਨਿਹੰਗ ਜਥੇਬੰਦੀਆਂ ਇਸ ਸੰਘਰਸ਼ ਵਿੱਚ ਵਿਦਿਆਰਥੀਆਂ ਦਾ ਪੂਰਾ ਸਮਰਥਨ ਦਿੱਤਾ ਜਾਵੇਗਾ ਅਤੇ ਕੇਂਦਰ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।
Leave a Reply