Nazrana Times

ਪੰਜਾਬੀ

ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਫਤਿਆਬਾਦ ਦੇ ਕਈ ਪਰਿਵਾਰ ਕਾਂਗਰਸ ਤੇ 'ਆਪ' ਨੂੰ ਛੱਡ ਸ਼੍ਰੋਅਦ 'ਚ ਸ਼ਾਮਲ

21 Jul, 2026 08:54 PM

ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ-ਬਿੱਲਾ ਸ਼ੇਰੋਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ 
ਕਸਬਾ ਫਤਿਆਬਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਤ ਕਈ ਪਰਿਵਾਰਾਂ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।
ਇਹ ਸ਼ਮੂਲੀਅਤ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਕਰਵਾਈ ਗਈ।ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਅਤ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਸੰਗਠਨ ਵਿੱਚ ਬਣਦਾ ਸਥਾਨ ਦਿੱਤਾ ਜਾਵੇਗਾ।
ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਹਲਕੇ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਐਸ.ਸੀ.ਵਿੰਗ ਦੇ ਹਲਕਾ ਪ੍ਰਧਾਨ ਕਸ਼ਮੀਰ ਸਿੰਘ ਤੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਪ੍ਰਿੰਸ ਨੇ ਨਵੀਂ ਸ਼ਮੂਲੀਅਤ ਕਰਨ ਵਾਲੇ ਸੁਖਚੈਨ ਸਿੰਘ ਸਾਬਕਾ ਮੈਂਬਰ,ਸੁਖਦੇਵ ਸਿੰਘ,ਕਾਬਲ ਸਿੰਘ,ਜਗਤਾਰ ਸਿੰਘ, ਸਾਬਕਾ ਫੌਜੀ ਵਜ਼ੀਰ ਸਿੰਘ ਗੋਇੰਦਵਾਲ ਸਾਹਿਬ,ਸਾਬਕਾ ਫੌਜੀ ਅੰਗਰੇਜ਼ ਸਿੰਘ ਗੋਇੰਦਵਾਲ ਸਾਹਿਬ,ਜਸਵਿੰਦਰ ਸਿੰਘ,ਸੁਲੱਖਣ ਸਿੰਘ ਮੁਹੱਲਾ ਚੰਡੀਗੜ੍ਹ,ਹਰਦੀਪ ਸਿੰਘ ਅਤੇ ਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਜੀ ਆਇਆਂ ਕਹਿੰਦੇ ਹੋਏ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਆਪਣੀ ਰਾਜਨੀਤਿਕ ਪਾਰਟੀ ਹੈ ਅਤੇ ਹਰ ਪੰਜਾਬੀ ਨੂੰ ਚਾਹੀਦਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਪੱਖ ਤੋਂ ਮਜ਼ਬੂਤ ਕਰਨ। ਇਸ ਮੌਕੇ ਸਰਪੰਚ ਜੰਗਸ਼ੇਰ ਸਿੰਘ ਟੋਨੀ,ਯੂਥ ਆਗੂ ਗੁਰ ਸਿੱਧੂ ਘੜਕਾ ਤੇ ਅਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

Posted By: GURBHEJ SINGH ANANDPURI

Latest News