ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਤੇ ਤਿੰਨ ਟਰੱਕ ਕੀਤੇ ਰਵਾਨਾ
- ਸਮਾਜ ਸੇਵਾ
- 14 Oct,2025
ਅੰਮ੍ਰਿਤਸਰ, 13 ਅਕਤੂਬਰ ਤਾਜੀਮਨੂਰ ਕੌਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਅੱਜ ਸਥਾਨਕ ਭਾਈ ਗੁਰਦਾਸ ਹਾਲ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਤਿੰਨ ਟਰੱਕ ਰਵਾਨਾ ਕੀਤੇ। ਭੇਜੀ ਗਈ ਰਾਹਤ ਸਮੱਗਰੀ ਵਿਚ ਰੋਜ਼ਮਰਾ ਦੇ ਸਮਾਨ ਦੇ ਨਾਲ-ਨਾਲ ਸਰਦੀਆਂ ਲਈ ਕੰਬਲ, ਗੱਦੇ, ਮੱਛਰਦਾਨੀਆਂ ਅਤੇ ਹੋਰ ਲੋੜੀਂਦਾ ਸਮਾਨ ਸ਼ਾਮਲ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪੀੜਤਾਂ ਦੀ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਹਰ ਸੰਭਵ ਮੱਦਦ ਭੇਜੀ ਜਾ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਸਰਦੀਆਂ ਦਾ ਮੌਸਮ ਆ ਰਿਹਾ ਹੋਣ ਕਰਕੇ ਹਾਲਾਤ ਨੂੰ ਮੁੱਖ ਰੱਖਦਿਆਂ ਲੋੜ ਅਨੁਸਾਰ ਕੰਬਲ, ਗੱਦੇ ਅਤੇ ਹੋਰ ਲੋੜੀਂਦਾ ਸਮਾਨ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਸ਼੍ਰੋਮਣੀ ਕਮੇਟੀ ਆਪਣੇ ਵੱਲੋਂ ਹੜ੍ਹ ਪੀੜਤਾਂ ਲਈ ਲੋੜ ਅਨੁਸਾਰ ਸਮਾਨ ਖਰੀਦ ਰਹੀ ਹੈ, ਉਥੇ ਹੀ ਸੰਗਤਾਂ ਵੀ ਵੱਡਾ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਹਰ ਵੇਲੇ ਲੋੜਵੰਦਾਂ ਦੀ ਸਹਾਇਤਾ ਲਈ ਯਤਨਸ਼ੀਲ ਹੈ ਅਤੇ ਹਾਲਾਤ ਪਹਿਲੇ ਵਰਗੇ ਹੋਣ ਤੱਕ ਨਿਰੰਤਰ ਸੇਵਾਵਾਂ ਕਰਦੀ ਰਹੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਰਾਜਿੰਦਰ ਸਿੰਘ ਰੂਬੀ ਅਤੇ ਹੋਰ ਮੌਜੂਦ ਸਨ।
Posted By:
TAJEEMNOOR KAUR
Leave a Reply