ਕਰਮੂੰਵਾਲਾ,ਧੂੰਦਾ ਅਤੇ ਖਾਰਾ ਵਿਖੇ ਮੈਡੀਕਲ ਕੈਂਪ ਵਿੱਚ ਲੋਕਾਂ ਦੀ ਕੀਤੀ ਜਾਂਚ-ਐਸਐਮਓ ਗਿੱਲ
- ਸਮਾਜ ਸੇਵਾ
- 01 Sep, 2025 09:21 PM (Asia/Kolkata)
ਹੜ੍ਹ ਪ੍ਰਭਾਵਤ ਪਿੰਡਾਂ ਵਿੱਚ ਰੋਜ਼ਾਨਾ ਲਗਾਏ ਜਾ ਰਹੇ ਹਨ ਮੈਡੀਕਲ ਕੈਂਪ- ਡਾ.ਗਿੱਲ
ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,1 ਸਤੰਬਰ
ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਸਿਸਟੈਂਟ ਸਿਵਲ ਸਰਜਨ ਡਾਕਟਰ ਸੁਰਿੰਦਰ ਅਤੇ ਐਪੀਡੀਮੋਲੋਜਿਸਟ ਡਾਕਟਰ ਰਾਘਵ ਗੁਪਤਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਡਾਕਟਰ ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀਐਚਸੀ ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਲਗਾਏ ਗਏ ਮੈਡੀਕਲ ਕੈਂਪਾਂ ਦੀ ਚੈਕਿੰਗ ਕੀਤੀ ਗਈ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਡਾਕਟਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਅਸਿਸਟੈਂਟ ਸਿਵਲ ਸਰਜਨ ਡਾਕਟਰ ਸੁਰਿੰਦਰ ਅਤੇ ਜਿਲ੍ਹਾ ਮਲੇਰੀਆ ਅਫਸਰ ਡਾਕਟਰ ਰਾਘਵ ਗੁਪਤਾ ਵੱਲੋਂ ਪਿੰਡ ਕਰਮੂੰਵਾਲਾ,ਧੂੰਦਾ ਅਤੇ ਪਿੰਡ ਖਾਰਾ ਵਿਖੇ ਲਗਾਏ ਗਏ ਮੈਡੀਕਲ ਕੈਂਪ ਵਿੱਚ ਪਹੁੰਚਕੇ ਚੈਕਿੰਗ ਕੀਤੀ ਅਤੇ ਹਾਜਰ ਲੋਕਾਂ ਤੋਂ ਉਹਨਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਿਲ ਕੀਤੀ।ਉਹਨਾਂ ਦੱਸਿਆ ਕਿ ਇਸ ਸਮੇਂ ਅਸਿਸਟੈਂਟ ਸਿਵਲ ਸਰਜਨ ਡਾਕਟਰ ਸੁਰਿੰਦਰ ਅਤੇ ਜਿਲ੍ਹਾ ਮਲੇਰੀਆ ਅਫਸਰ ਡਾਕਟਰ ਰਾਘਵ ਗੁਪਤਾ ਵੱਲੋਂ ਲੋਕਾਂ ਨੂੰ ਬਰਸਾਤੀ ਦਿਨਾਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਨਾਲ ਨਾਲ ਡੇਂਗੂ,ਮਲੇਰੀਆ ਅਤੇ ਚਿਕਨਗੁਨੀਆਂ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ।ਇਸ ਸਮੇਂ ਉਹਨਾਂ ਲੋਕਾਂ ਨੂੰ ਦੱਸਿਆ ਕਿ ਉਹ ਆਪਣੇ ਘਰਾਂ ਦੀਆਂ ਛੱਤਾਂ ਤੇ ਪਏ ਟੁੱਟੇ ਗਮਲਿਆਂ ਅਤੇ ਟਾਇਰਾਂ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ ਅਤੇ ਕੂਲਰਾਂ ਵਿੱਚੋਂ ਹਫਤੇ ਵਿੱਚ ਇੱਕ ਵਾਰ ਪਾਣੀ ਬਾਹਰ ਕੱਢਕੇ ਸਾਫ ਸਫਾਈ ਕਰਨ ਤਾਂ ਜ਼ੋ ਭਿਆਨਕ ਬਿਮਾਰੀਆਂ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ।ਉਹਨਾਂ ਦੱਸਿਆ ਕਿ ਜੇਕਰ ਤੁਹਾਨੂੰ ਤੇਜ਼ ਸਿਰ ਦਰਦ ਜਾਂ ਤੇਜ਼ ਬੁਖਾਰ ਜਾਂ ਖਾਂਸੀ ਆਉਂਦੀ ਹੈ ਤਾਂ ਤੁਰੰਤ ਨਜਦੀਕੀ ਸਿਹਤ ਕੇਂਦਰ ਵਿੱਚ ਜਾਕੇ ਆਪਣੀ ਜਾਂਚ ਕਰਵਾਉਣ ਤਾਂ ਜ਼ੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ।ਇਸ ਸਮੇਂ ਹੈਲਥ ਵਰਕਰ ਅਮਨਦੀਪ ਸਿੰਘ ਧੂੰਦਾ,ਹੈਲਥ ਵਰਕਰ ਪਰਮਿੰਦਰ ਢਿਲੋਂ,ਹੈਲਥ ਵਰਕਰ ਕਵਲਜੀਤ ਸਿੰਘ,ਹੈਲਥ ਵਰਕਰ ਅਮਨਦੀਪ ਸਿੰਘ ਫਤਿਹਾਬਾਦ,ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ,ਹੈਲਥ ਵਰਕਰ ਅਮਨਪ੍ਰੀਤ ਸਿੰਘ ਭੈਲ,ਸੀਐਚਓ ਰਣਜੀਤ ਕੌਰ,ਸੀਐਚਓ ਹਰਪ੍ਰੀਤ ਕੌਰ ਆਦਿ ਹਾਜਰ ਸਨ।
Leave a Reply