ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਪ੍ਰਬੰਧਕ ਵਜੋਂ ਵਾਧੂ ਚਾਰਜ ਸੰਭਾਲਿਆ
ਕਪੂਰਥਲਾ 17 ਜੁਲਾਈ ਗੌਰਵ ਮੜੀਆ
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਨਗਰ ਨਿਗਮ ਦੇ ਪ੍ਰਬੰਧਕ ਵਜੋਂ ਵਾਧੂ ਚਾਰਜ ਸੰਭਾਲ ਲਿਆ ਗਿਆ ਹੈ। ਚਾਰਜ ਲੈਣ ਉਪਰੰਤ ਉਨ੍ਹਾਂ ਨੇ ਨਿਗਮ ਅਧਿਕਾਰੀਆਂ ਨਾਲ ਫੌਰੀ ਮੀਟਿੰਗ ਕੀਤੀ ਅਤੇ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਕੰਮਾਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸੜਕਾਂ ਦੇ ਖੱਡਿਆਂ ਜਾਂ ਹੋਰ ਜਨਤਕ ਸਮੱਸਿਆਵਾਂ ਸਬੰਧੀ ਕਿਸੇ ਵੀ ਸ਼ਿਕਾਇਤ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 'ਤੇ ਸੰਪਰਕ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।