ਕੰਵਰਦੀਪ ਸਿੰਘ ਬ੍ਰਹਮਪੁਰਾ ਵਲੋਂ ਚੋਹਲਾ ਸਾਹਿਬ ਵਿਖੇ ਮਾਤਾ ਦਰਸ਼ਨ ਕੌਰ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
- ਸੋਗ /ਦੁੱਖ ਦਾ ਪ੍ਰਗਟਾਵਾ
- 27 Oct,2025
ਰਾਕੇਸ਼ ਨਈਅਰ ,ਚੋਹਲਾ ਸਾਹਿਬ/ਤਰਨਤਾਰਨ,27 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਦੇ ਪੋਤਰੇ,ਨੌਜਵਾਨ ਯੂਥ ਆਗੂ ਕੰਵਰਦੀਪ ਸਿੰਘ ਬ੍ਰਹਮਪੁਰਾ (ਸਪੁੱਤਰ ਸਾਬਕਾ ਐਮਐਲਏ ਰਵਿੰਦਰ ਸਿੰਘ ਬ੍ਰਹਮਪੁਰਾ) ਵਲੋਂ ਕਸਬਾ ਚੋਹਲਾ ਸਾਹਿਬ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ,ਵਫ਼ਾਦਾਰ ਸਮਰਥਕ ਅਤੇ ਬ੍ਰਹਮਪੁਰਾ ਪਰਿਵਾਰ ਦੇ ਬੇਹੱਦ ਨਜ਼ਦੀਕੀ ਸ੍ਰ.ਦੁਸਾਂਧਾ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਧਰਮ ਪਤਨੀ,ਮਾਤਾ ਦਰਸ਼ਨ ਕੌਰ ਜੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਮਾਤਾ ਦਰਸ਼ਨ ਕੌਰ ਜੀ ਬੀਸੀ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਟੀ ਅਤੇ ਏ.ਐਸ.ਆਈ ਬਲਜਿੰਦਰ ਸਿੰਘ ਦੇ ਸਤਿਕਾਰਯੋਗ ਮਾਤਾ ਜੀ ਸਨ।ਸ੍ਰ.ਕੰਵਰਦੀਪ ਸਿੰਘ ਬ੍ਰਹਮਪੁਰਾ ਨੇ ਸ੍ਰ.ਮਨਜਿੰਦਰ ਸਿੰਘ, ਸ੍ਰ.ਬਲਜਿੰਦਰ ਸਿੰਘ ਅਤੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਕਿਹਾ ਕਿ ਮਾਤਾ ਜੀ ਦਾ ਤੁਰ ਜਾਣਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਸ੍ਰ.ਸਤਨਾਮ ਸਿੰਘ ਚੋਹਲਾ ਸਾਹਿਬ, ਹਰਜਿੰਦਰ ਸਿੰਘ ਆੜ੍ਹਤੀ, ਸੁਖਦੇਵ ਸਿੰਘ ਦੇਬਾ,ਅਵਤਾਰ ਸਿੰਘ ਸੰਧੂ ਰੇਮੰਡ ਹਾਊਸ ਵਾਲੇ,ਸ੍ਰ.ਦਿਲਬਰ ਸਿੰਘ,ਸ੍ਰ.ਗੁਰਦੇਵ ਸਿੰਘ ਸ਼ਬਦੀ,ਸ੍ਰ.ਜਗਰੂਪ ਸਿੰਘ ਪੱਖੋਪੁਰਾ, ਯੂਥ ਆਗੂ ਸ੍ਰ.ਕੁਰਿੰਦਰਜੀਤ ਸਿੰਘ ਚੋਹਲਾ ਖੁਰਦ ਅਤੇ ਡਾਕਟਰ ਜਤਿੰਦਰ ਸਿੰਘ ਸਮੇਤ ਹੋਰ ਪਤਵੰਤਿਆਂ ਨੇ ਵੀ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹੌਂਸਲਾ ਦਿੱਤਾ।
Posted By:
GURBHEJ SINGH ANANDPURI
Leave a Reply