Nazrana Times

ਪੰਜਾਬੀ

ਕੈਬਨਿਟ ਮੰਤਰੀ ਈ ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦਾ ਨੀਂਹ ਪੱਥਰ ਰੱਖਿਆ

21 Jul, 2026 03:39 PM

ਟਾਂਗਰਾ - ਸੁਰਜੀਤ ਸਿੰਘ ਖਾਲਸਾ
ਬਾਬਾ ਬਕਾਲਾ ਸਾਹਿਬ ਨਾਲ ਸੰਪਰਕ ਹੋਣ ਕਰਕੇ ਸੜਕ ਦਾ ਨਾਮ ਗੁਰੂ ਤੇਗ਼ ਬਹਾਦਰ ਸਾਹਿਬ ਮਾਰਗ ਰੱਖਿਆ ਜਾਵੇ ਲੋਕਾਂ ਦੀ ਮੰਗ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਕਾਲੇਕੇ ਤੋਂ ਰਮਾਣਾ ਚੱਕ (ਵਾਇਆ ਬੇਰੀਆਂਵਾਲਾ) ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਵੱਲੋਂ 5.30 ਕਿਲੋਮੀਟਰ ਲੰਬੀ ਇਸ ਸੜਕ ਦੇ ਨਵੀਨੀਕਰਨ 'ਤੇ 4.55 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਵਿਸ਼ਵ-ਪੱਧਰੀ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਖਜਾਲਾ ਅਤੇ ਸਬ ਤਹਿਸੀਲ ਤਰਸਿੱਕਾ ਵਾਇਆ ਡੇਹਰੀਵਾਲ ਤੱਕ ਪਹਿਲਾ 18 ਫੁੱਟ ਬਣ ਚੁੱਕੀ ਹੈ। ਹੁਣ ਅੱਗੇ ਬਾਬਾ ਬਕਾਲਾ ਸਾਹਿਬ ਨੂੰ ਜੋੜੇਗੀ ਇਸ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਮਾਰਗ ਰੱਖਣ ਦੀ ਮੰਗ ਪੂਰੀ ਕੀਤੀ ਜਾਵੇਗੀ । ਇਸ ਦੇ ਨਿਰਮਾਣ ਨਾਲ ਨਾ ਸਿਰਫ਼ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਸਗੋਂ ਖੇਤੀਬਾੜੀ, ਵਪਾਰ ਅਤੇ ਰੋਜ਼ਾਨਾ ਆਵਾਜਾਈ ਨੂੰ ਵੀ ਵੱਡਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਪ੍ਰੋਜੈਕਟ ਨੂੰ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ।ਅਤੇ ਸੜਕ ਦਾ ਨਿਰਮਾਣ ਨਿਰਧਾਰਤ ਤਕਨੀਕੀ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ,।ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਚਾਰੂ ਅਤੇ ਸੁਰੱਖਿਅਤ ਬਣੇਗੀ। ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਵਿਕਾਸੀ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਰਹਿਣਗੇ ਅਤੇ ਲੋਕਾਂ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ , ਸਰਪੰਚ ਹਰਪਾਲ ਸਿੰਘ ਰਮਾਣਾ ਚੱਕ, ਪ੍ਰਧਾਨ ਚਰਨਜੀਤ ਸਿੰਘ ਕੋਟ ਹਯਾਤ, ਸਰਪੰਚ ਪਰਮਿੰਦਰ ਸਿੰਘ ਡੇਹਰੀਵਾਲ, ਸਰਪੰਚ ਗੁਰਵਿੰਦਰ ਸਿੰਘ ਬੇਰੀਆਂਵਾਲਾ, ਦਲਵਿੰਦਰ ਸਿੰਘ ਪੰਚ, ਬਾਬਾ ਗੁਰਦਿਆਲ ਸਿੰਘ ਗੁਰ: ਦਮਦਮਾ ਰੋੜੀ ਸਾਹਿਬ ਵਾਲੇ ,ਮੈਂਬਰ ਦਲਵਿੰਦਰ ਸਿੰਘ, ਦਿਲਬਾਗ ਸਿੰਘ, ਗੁਰਪਾਲ ਸਿੰਘ,ਪਰਗਟ ਸਿੰਘ, ਬਾਵਾ ਸਿੰਘ, ਧਰਮ ਸਿੰਘ,ਅਜਾਇਬ ਸਿੰਘ, ਮੈਂਬਰ ਪਰਗਟ ਸਿੰਘ, ਸਤਨਾਮ ਸਿੰਘ ਬੇਰੀਆਂ ਵਾਲਾ, ਜਥੇ : ਮਾਨ ਸਿੰਘ ਰਾਏਪੁਰ, ਇਕਬਾਲ ਸਿੰਘ ਸਿੱਧੂ, ਸਰਪੰਚ ਸੁਖਵਿੰਦਰ ਸਿੰਘ ਲਵਲੀ ਭੱਟੀਕੇ, ਹਰਜਿੰਦਰ ਸਿੰਘ ਸੈਦਪੁਰ, ਕੁਲਦੀਪ ਸਿੰਘ ਕੋਟ ਹਯਾਤ, ਸਰਪੰਚ ਕਸ਼ਮੀਰ ਸਿੰਘ ਰਾਏਪੁਰ ਮੱਸਾ ਸਿੰਘ ਆਦਿ ਹਾਜ਼ਰ ਸਨ।

Posted By: GURBHEJ SINGH ANANDPURI

Latest News