ਗੁਰਦੁਆਰਾ ਸਿੰਘ ਸਭਾ ਸ਼ਹੀਦਾਂ ਕਾਜਲਮਾਜੌਰੇ ਵੱਲੋਂ ਸੰਗਤ ਦੇ ਸਹਿਯੋਗ ਨਾਲ ਪਹਿਲੀ ਵਾਰ ਵੀਆਦਾਨਾਂ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ 29 ਮਾਰਚ ਨੂੰ

ਗੁਰਦੁਆਰਾ ਸਿੰਘ ਸਭਾ ਸ਼ਹੀਦਾਂ ਕਾਜਲਮਾਜੌਰੇ ਵੱਲੋਂ ਸੰਗਤ ਦੇ ਸਹਿਯੋਗ ਨਾਲ ਪਹਿਲੀ ਵਾਰ ਵੀਆਦਾਨਾਂ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ 29 ਮਾਰਚ ਨੂੰ

ਮਿਲਾਨ,ਇਟਲੀ( ਨਜ਼ਰਾਨਾ ਟਾਈਮਜ ਬਿਊਰੋ)

ਗੁਰਦੁਆਰਾ ਸਿੰਘ ਸਭਾ ਸ਼ਹੀਦਾਂ ਕਾਜਲਮਾਜੌਰੇ ਅਤੇ ਵੀਆਦਾਨਾਂ ਨਗਰ ਦੀ ਸਮੂਹ ਸੰਗਤ ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਪਹਿਲਾ ਵਿਸ਼ਾਲ ਨਗਰ ਕੀਰਤਨ ਵੀਆਦਾਨਾ ਵਿਖੇ 29 ਮਾਰਚ 2025 ਨੂੰ ਸਜਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ 29 ਮਾਰਚ ਦਿਨ ਸ਼ਨੀਵਾਰ ਨੂੰ ਦੁਪਹਿਰ 2 ਵਜੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਹਿਲਾ ਵਿਸ਼ਾਲ ਨਗਰ ਕੀਰਤਨ ਵੀਆਦਾਨਾਂ ਦੀ ਧਰਤੀ ਤੇ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਸੁਖਵੀਰ ਸਿੰਘ ਭੌਰ ਦਾ ਢਾਡੀ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰੇਗਾ। ਨਗਰ ਕੀਰਤਨ ਦੀ ਆਰੰਭਤਾ ਬੱਸ ਸਟੈਂਡ ਤੋਂ ਹੋਵੇਗੀ ਅਤੇ ਗੁਰੂ ਸਾਹਿਬ ਦੀ ਸੁੰਦਰ ਪਾਲਕੀ ਪੰਜ ਪਿਆਰੇ ਸਾਹਿਬਾਨ ਅਤੇ ਪਿੱਛੇ ਪਿੱਛੇ ਸੰਗਤਾਂ ਵਾਹਿਗੁਰੂ ਨਾਮ ਦਾ ਜਾਪ ਕਰਦੀਆਂ ਹੋਈਆਂ ਨਗਰ ਦੀ ਪਰਿਕਰਮਾ ਕਰਨਗੀਆਂ ਅਤੇ ਨਗਰ ਕੀਰਤਨ ਦੀ ਸੰਪੂਰਨਤਾ ਵੀ ਬਸ ਸਟੈਂਡ ਵਿਖੇ ਹੀ ਹੋਵੇਗੀ। ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪਰਿਵਾਰਾਂ ਸਮੇਤ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਮੌਕੇ ਗੁਰੂ ਸਾਹਿਬ ਜੀ ਦੇ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਵਿਸ਼ੇਸ਼ ਬੇਨਤੀ ਹੈ ਕਿ ਲੰਗਰਾਂ ਦੀ ਪੁਰਾਤਨ ਗੁਰਮਰਿਆਦਾ ਨੂੰ ਬਹਾਲ ਕਰਨ ਹਿੱਤ ਲੰਗਰ ਸਿਰਫ ਪੰਗਤਾਂ ਵਿੱਚ ਹੀ ਵਰਤਾਇਆ ਜਾਵੇਗਾ।