ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ ਵਲੋਂ ਸਖ਼ਤ ਨਿੰਦਾ
- ਰਾਜਨੀਤੀ
- 13 Aug, 2026 12:12 PM (Asia/Kolkata)
ਪਾਵਨ ਅਸਥਾਨ ’ਤੇ ਵਾਪਰੀ ਹਿੰਸਕ ਘਟਨਾ ਨੂੰ ਦੱਸਿਆ ਬੇਹੱਦ ਦੁਖਦਾਈ ਤੇ ਨਿੰਦਣਯੋਗ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,13 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜੋ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਗਏ ਸਨ,ਉਨ੍ਹਾਂ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੇ ਪਾਵਨ ਅਸਥਾਨ ’ਤੇ ਵਾਪਰੀ ਇਹ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਸ਼ਾਂਤਮਈ ਮਾਹੌਲ ਨੂੰ ਕਾਇਮ ਰੱਖਣਾ ਹਰੇਕ ਦੀ ਜ਼ਿੰਮੇਵਾਰੀ ਹੈ।
ਅਕਾਲੀ ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਉਤਸ਼ਾਹਿਤ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਅਤੇ ਚੜ੍ਹਦੀਕਲਾ ਲਈ ਅਰਦਾਸ ਕਰਦਿਆਂ ਕਿਹਾ ਕਿ ਉਹ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਪਾਰਟੀ ਵਰਕਰਾਂ ਦੀ ਅਗਵਾਈ ਕਰਨ।ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਮੈਂਬਰ ਐਸਜੀਪੀਸੀ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ,ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ,ਓਐਸਡੀ ਕਾਲਾ ਲੰਬੀ,ਜਥੇਦਾਰ ਦਲਬੀਰ ਸਿੰਘ ਜਹਾਂਗੀਰ ਮੈਂਬਰ ਪੀਏਸੀ ਸ਼੍ਰੋਮਣੀ ਅਕਾਲੀ ਦਲ,ਸਿਕੰਦਰ ਸਿੰਘ ਵਰਾਣਾ ਮੈਂਬਰ ਪੀਏਸੀ ਕਮੇਟੀ,ਕੁਲਦੀਪ ਸਿੰਘ ਲਹੌਰੀਆ ਸਰਕਲ ਪ੍ਰਧਾਨ,ਮਨਜਿੰਦਰ ਸਿੰਘ ਲਾਟੀ ਜਿਲ੍ਹਾ ਪ੍ਰਧਾਨ ਬੀਸੀ ਵਿੰਗ,ਸਰਪੰਚ ਜਗਦੀਪ ਸਿੰਘ ਮਿੰਟੂ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਹਰਪਾਲ ਸਿੰਘ ਸਾਬਕਾ ਸਰਪੰਚ ਕੱਦਗਿੱਲ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਦਇਆ ਸਿੰਘ ਚੋਹਲਾ ਖੁਰਦ,ਤੇਜਿੰਦਰ ਸਿੰਘ ਪ੍ਰਿੰਸ,ਸੁਖਰਾਜ ਸਿੰਘ ਰਾਜਾ ਭੈਲ,ਠੇਕੇਦਾਰ ਹੀਰਾ ਭੁੱਲਰ ਹਰੀਕੇ,ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ,ਜੰਗਸ਼ੇਰ ਸਿੰਘ ਟੋਨੀ ਸਰਪੰਚ ਆਦਿ ਵਲੋਂ ਵੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ।
Leave a Reply