ਗਲੋਬਲ ਕੰਬੋਜ ਐਜੂਕੇਸ਼ਨ ਆਰਗੇਨਾਈਜ਼ੇਸ਼ਨ ਵੱਲੋਂ ਨਵੇ ਚੁਣੇ ਚੇਅਰਮੈਨਾਂ ਦਾ ਸਨਮਾਨ

ਗਲੋਬਲ ਕੰਬੋਜ ਐਜੂਕੇਸ਼ਨ ਆਰਗੇਨਾਈਜ਼ੇਸ਼ਨ ਵੱਲੋਂ ਨਵੇ ਚੁਣੇ ਚੇਅਰਮੈਨਾਂ  ਦਾ ਸਨਮਾਨ

ਟਾਂਗਰਾ - ਸੁਰਜੀਤ ਸਿੰਘ ਖਾਲਸਾ
ਗਲੋਬਲ ਕੰਬੋਜ ਐਜੂਕੇਸ਼ਨ ਆਰਗੇਨਾਈਜ਼ੇਸ਼ਨ ਵੱਲੋਂ ਕੰਬੋਜ ਭਾਈਚਾਰੇ ਨਵੇ ਚੁਣੇ ਚੇਅਰਮੈਨ ਇੱਕ ਸਮਾਗਮ ਮੌਕੇ ਸਨਮਾਨਿਤ ਕੀਤੇ ਗਏ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਡਾ. ਇਕਬਾਲ ਸਿੰਘ ਚੱਤਰੱਥ , ਮੀਤ ਸਕੱਤਰ ਹਰਬੀਰ ਸਿੰਘ ਥਿੰਦ, ਪ੍ਰਬੰਧਕਾਂ ਨੇ ਦੱਸਿਆ ਕਿ ਕੰਬੋਜ ਸਮਾਜ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਚੇਅਰਮੈਨਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਨ ਦਾ ਮੁੱਖ ਉਦੇਸ਼ ਭਾਈਚਾਰੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਅਤੇ ਨੌਜਵਾਨਾਂ ਨੂੰ ਉੱਚ ਸਿੱਖਿਆ ਲਈ ਉਤਸ਼ਾਹਿਤ ਕਰਨਾ ਹੈ। ਉੱਨਾਂ ਬਰਾਦਰੀ ਨੂੰ ਮਿਲੀਆਂ ਜ਼ੁੰਮੇਵਾਰੀਆਂ ਲਈ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਨੇ ਲੋੜਵੰਦ ਅਤੇ ਹੋਣਹਾਰ ਬੱਚਿਆਂ ਲਈ ਕਰੀਅਰ ਗਾਈਡੈਂਸ ਅਤੇ ਵਿੱਤੀ ਸਹਾਇਤਾ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕੀਤੇ ਗਏ ਸਨਮਾਨ ਲਈ ਆਮ ਆਦਮੀ ਪਾਰਟੀ ਹਲਕਾ ਅੰਮ੍ਰਿਤਸਰ ਤੋਂ ਇੰਚਾਰਜ ਜਰਨੈਲ ਸਿੰਘ ਢੋਟ ਅਤੇ ਗਹਿਰੀ ਮੰਡੀ ਦੇ ਚੇਅਰਮੈਨ ਹਰਪਾਲ ਸਿੰਘ ਚੌਹਾਨ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਬਰਾਦਰੀ ਦਾ ਨਾਮ ਉੱਚਾ ਕਰਨ ਲਈ ਕੋਸ਼ਿਸ਼ਾਂ ਯਾਰੀ ਰੱਖਣਗੇ ਇਸ ਮੌਕੇ ਹਲਕਾ ਖਡੂਰ ਸਾਹਿਬ ਤੋਂ ਚੇਅਰਮੈਨ ਪਰਮਜੀਤ ਸਿੰਘ ਭਰੋਵਾਲ, ਅੰਮ੍ਰਿਤਸਰ ਹਲਕਾ ਪੱਛਮੀ ਤੋਂ ਚੇਅਰਮੈਨ ਕਰਨਵੀਰ ਸਿੰਘ ਟੁਰਨਾ, ਪੱਛਮੀ ਤੋ ਚੇਅਰਮੈਨ ਮਨਜਿੰਦਰ ਸਿੰਘ ਥਿੰਦ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.