ਸ ਗੁਰਵਿੰਦਰ ਸਿੰਘ, ਸ ਸੁਲੱਖਣ ਸਿੰਘ, ਸ ਕੁਲਦੀਪ ਸਿੰਘ ਜੌਹਲ, ਸ ਸੰਤੋਖ ਸਿੰਘ ਤੇ ਸ ਚੂਹੜ ਸਿੰਘ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵੱਲੋਂ ਜਨਰਲ ਕੌਂਸਲ ਪੰਜਾਬ ਦੇ ਮੈਂਬਰ ਨਿਯੁਕਤ
ਅੱਪਰਾ,19 ਸਤੰਬਰ (ਤੀਰਥ ਸਿੰਘ ਮੈਂਗੜ੍ਹਾ)-ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਹਾਈਕਮਾਂਡ ਵੱਲੋਂ ਸ ਗੁਰਵਿੰਦਰ ਸਿੰਘ, ਸ ਸੁਲੱਖਣ ਸਿੰਘ, ਸ ਕੁਲਦੀਪ ਸਿੰਘ ਜੌਹਲ, ਸ ਸੰਤੋਖ ਸਿੰਘ ਤੇ ਸ ਚੂਹੜ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਜਨਰਲ ਕੌਂਸਲ ਪੰਜਾਬ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਬੋਲਦਿਆਂ ਸਮੂਹ ਆਗੂਆਂ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਘਰ ਘਰ ਪਹੁੰਚਾਉਣਗੇ ਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਯੁਵਾ ਪੀੜ੍ਹੀ ਨੂੰ ਜਾਣੂੰ ਕਰਵਾਉਣਗੇ। ਇਸ ਮੌਕੇ ਪਾਰਟੀ ਵਰਕਰਾਂ ਵਲੋਂ ਉਨਾਂ ਨੂੰ ਸ਼ੁਭਕਾਮਨਾਵਾਂ ਤੇ ਮੁਬਾਰਕਾਂ ਵੀ ਦਿੱਤੀਆਂ ਜਾ ਰਹੀਆਂ ਹਨ।
Posted By: GURBHEJ SINGH ANANDPURI