ਭਾਰਤੀ ਜਨਤਾ ਪਾਰਟੀ ਦੀ ਕਹਿਣੀ ਅਤੇ ਕਰਨੀ ਵਿੱਚ ਕੋਈ ਫ਼ਰਕ ਨਹੀਂ ਹੈ-ਐਡਵੋਕੇਟ ਹੈਰੀ ਸ਼ਰਮਾ

ਭਾਰਤੀ ਜਨਤਾ ਪਾਰਟੀ ਦੀ ਕਹਿਣੀ ਅਤੇ ਕਰਨੀ ਵਿੱਚ ਕੋਈ ਫ਼ਰਕ ਨਹੀਂ ਹੈ-ਐਡਵੋਕੇਟ ਹੈਰੀ ਸ਼ਰਮਾ

ਕਪੂਰਥਲਾ 21 ਜੁਲਾਈ ਗੌਰਵ ਮੜੀਆ 
ਭਾਰਤੀ ਜਨਤਾ ਪਾਰਟੀ ਇਕਲੌਤੀ ਅਜਿਹੀ ਪਾਰਟੀ ਹੈ ਜਿਸਨੇ ਹਮੇਸ਼ਾ ਹਰ ਹਾਲਾਤ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਬੁਨਿਆਦੀ ਸਹੂਲਤਾਂ ਦਾ ਲਾਭ ਪ੍ਰਦਾਨ ਕੀਤਾ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਹੈਰੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਅਤੇ ਇਸ ਦੇ ਨਾਗਰਿਕਾਂ ਦੀ ਭਲਾਈ ਲਈ ਲਗਾਤਾਰ ਮਹੱਤਵਪੂਰਨ ਫੈਸਲੇ ਲੈ ਰਹੀ ਹੈ ਅਤੇ ਸਰਬਪੱਖੀ ਵਿਕਾਸ ਨੂੰ ਅੱਗੇ ਵਧਾ ਰਹੀ ਹੈ।ਉਨ੍ਹਾਂ ਕਿਹਾ ਕਿ ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਉਨ੍ਹਾਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੀ ਨਵੀਂ ਇਮਾਰਤ ਦਾ ਵੀ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ)ਦੀ ਕਹਿਣੀ ਅਤੇ ਕਰਨੀ ਵਿੱਚ ਕੋਈ ਅੰਤਰ ਨਹੀਂ ਹੈ ਅਤੇ ਭਾਜਪਾ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ,ਜਿਸ ਕਾਰਨ ਅੱਜ ਕੇਂਦਰ ਅਤੇ ਦੇਸ਼ ਭਰ ਦੇ ਜ਼ਿਆਦਾਤਰ ਰਾਜਾਂ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਸੱਤਾ ਵਿੱਚ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਗ੍ਰਾਫ ਲਗਾਤਾਰ ਵੱਧ ਰਿਹਾ ਹੈ, ਅਤੇ ਲੋਕ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਵਿਸ਼ੇਸ਼ ਯਤਨ ਨਹੀਂ ਕੀਤੇ ਗਏ ਅਤੇ ਨਾ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ,ਜਿਸ ਕਾਰਨ ਸੂਬੇ ਦੇ ਲੋਕਾਂ ਦਾ ਹੁਣ ਆਪ ਸਰਕਾਰ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਜਪਾ ਦਾ ਦਬਦਬਾ ਬਹੁਤ ਘੱਟ ਹੈ। ਸਰਕਾਰ ਬਣਨ ਤੋਂ ਬਾਅਦ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.