Nazrana Times

ਪੰਜਾਬੀ

ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਦੂਜਾ ਦਿਨ, ਹਰਿਆਣਾ ਸਰਕਾਰ ਨੇ ਇੰਟਰਨੈੱਟ ਦੀ ਪਾਬੰਦੀ ਵਧਾਈ

20 Jan, 2025 05:30 AM

ਚੰਡੀਗੜ 14 ਫਰਵਰੀ (  ਨਜਰਾਨਾ ਨਿਊਜ ਨੈੱਟਵਰਕ ) ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ (ਬੁੱਧਵਾਰ) ਦੂਜਾ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਸਕਦੇ ਹਨ । ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ। ਇਸ ਦੇ ਨਾਲ ਹੀ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।ਇਸ ਤੋਂ ਪਹਿਲਾਂ ਮੰਗਲਵਾਰ (13 ਫਰਵਰੀ) ਨੂੰ ਕਿਸਾਨ  ਸਵੇਰੇ 10 ਵਜੇ ਪੰਜਾਬ ਤੋਂ ਹਰਿਆਣਾ ਲਈ ਰਵਾਨਾ ਹੋਏ। ਦੁਪਹਿਰ ਕਰੀਬ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ‘ਤੇ ਪਹੁੰਚੇ। ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ ‘ਤੇ ਪਹੁੰਚ ਗਏ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡਣੇ ਸ਼ੁਰੂ ਕਰ ਦਿੱਤੇ।ਮਸ਼ੀਨ ਦੀ ਰੇਂਜ ਘੱਟ ਹੋਣ ‘ਤੇ ਡਰੋਨ ਰਾਹੀਂ ਅੱਥਰੂ ਗੈਸ ਛੱਡੀ ਗਈ। ਕਿਸਾਨਾਂ ਨੇ ਇੱਥੇ ਸੜਕ ਦੇ ਵਿਚਕਾਰ ਪਈਆਂ ਸੀਮਿੰਟ ਦੀਆਂ ਸਲੈਬਾਂ ਨੂੰ ਟਰੈਕਟਰਾਂ ਨਾਲ ਹਟਾ ਦਿੱਤਾ। ਇਸ ਦੌਰਾਨ ਅੰਬਾਲਾ ਪੁਲਿਸ ਦੇ ਡੀਐਸਪੀ ਸਮੇਤ 5 ਪੁਲਿਸ ਮੁਲਾਜ਼ਮ ਅਤੇ ਕਈ ਕਿਸਾਨ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਕੀਤਾ ਜਾ ਰਿਹਾ ਹੈ । ਕਿਸਾਨਾਂ ਨੇ ਇੱਥੇ ਘੱਗਰ ਪੁਲ ਦੇ ਕੰਢੇ ਲਾਏ ਸੁਰੱਖਿਆ ਬੈਰੀਅਰ ਤੋੜ ਦਿੱਤੇ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #