ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
- ਸਿੱਖਿਆ/ਵਿਗਿਆਨ
- 16 May,2025

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,16 ਮਈ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਸ਼੍ਰੇਣੀ ਦੇ ਨਤੀਜਿਆਂ ਵਿੱਚ ਇਲਾਕੇ ਦੀ ਨਾਮਵਰ ਵਿਦਿਆਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦਾ ਨਤੀਜਾ ਪਿਛਲੇ ਸਾਲਾਂ ਦੇ ਰਿਕਾਰਡ ਨੂੰ ਬਰਕਰਾਰ ਰੱਖਦਿਆਂ ਇਸ ਸਾਲ ਵੀ 100 ਪ੍ਰਤੀਸ਼ਤ ਰਿਹਾ।ਇਸ ਸਾਲ ਸਕੂਲ ਦੇ ਸਾਇੰਸ,ਕਮਰਸ ਅਤੇ ਆਰਟਸ ਦੇ ਸਾਰੇ ਹੀ ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ।ਸਾਇੰਸ ਗਰੁੱਪ ਵਿੱਚੋਂ ਅਮਰਪ੍ਰੀਤ ਕੌਰ ਪਹਿਲੇ ਜਸ਼ਨਪ੍ਰੀਤ ਕੌਰ ਦੂਜੇ,ਸਤਿੰਦਰ ਕੌਰ ਤੀਜੇ ਸਥਾਨ 'ਤੇ ਰਹੀਆਂ।ਕਮਰਸ ਗਰੁੱਪ ਵਿੱਚੋਂ ਗਗਨਦੀਪ ਕੌਰ, ਰਾਜਦੀਪ ਕੌਰ ਦੋਵੇਂ ਬਰਾਬਰ ਪਹਿਲੇ,ਸੁਭਦੀਪ ਕੌਰ ਦੂਜੇ ਅਤੇ ਸਹਿਜਦੀਪ ਕੌਰ ਨੇ ਤੀਸਰਾ ਸਥਾਨ ਹਾਸਲ। ਆਰਟਸ ਗਰੁੱਪ ਵਿੱਚੋਂ ਅਰਸ਼ਦੀਪ ਕੌਰ ਪਹਿਲੇ,ਮਨਪ੍ਰੀਤ ਕੌਰ ਦੂਜੇ ਅਤੇ ਗੁਰਪ੍ਰੀਤ ਸਿੰਘ ਨੇ ਤੀਜੇ ਸਥਾਨ 'ਤੇ ਰਹਿ ਕੇ ਮਾਪਿਆਂ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ।
ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਗੁਲਵਿੰਦਰ ਸਿੰਘ ਸੰਧੂ,ਐਜੂਕੇਸ਼ਨਲ ਡਾਇਰੈਕਟਰ ਮੈਡਮ ਨਵਦੀਪ ਕੌਰ ਸੰਧੂ,ਮਦਨ ਪਠਾਣੀਆਂ ਅਤੇ ਪ੍ਰਿੰਸੀਪਲ ਸ.ਨਿਰਭੈ ਸਿੰਘ ਸੰਧੂ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ ਤੇ ਹਮੇਸ਼ਾ ਮਾਣ ਰਹੇਗਾ ਕਿ ਸਾਡੇ ਵਿਦਿਆਰਥੀ ਜਿੱਥੇ ਸਾਰਾ ਸਾਲ ਜੋਨ ਪੱਧਰ,ਜ਼ਿਲ੍ਹਾ ਪੱਧਰ ਜਾਂ ਪੰਜਾਬ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਦੇ ਹਨ ਉੱਥੇ ਹਰ ਸਾਲ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਗੱਡ ਆਪਣਾ ਰਿਕਾਰਡ ਕਾਇਮ ਰੱਖ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਦੇ ਹਨ।
ਇਹ ਸਾਰੀ ਕਾਮਯਾਬੀ ਦਾ ਸਿਹਰਾ ਉਨ੍ਹਾਂ ਆਪਣੇ ਮਿਹਨਤੀ ਸਟਾਫ ਨੂੰ ਦਿੱਤਾ ਜਿਨ੍ਹਾਂ ਦੀ ਸਾਰਥਕ ਮਿਹਨਤ ਅਤੇ ਪ੍ਰੇਰਨਾ ਸਦਕਾ ਸਾਰੇ ਵਿਦਿਆਰਥੀ ਉਮੀਦਾਂ 'ਤੇ ਖਰੇ ਰਹਿ ਮੱਲਾਂ ਮਾਰ ਰਹੇ ਹਨ ਕਿਉਂਕਿ ਉਮੀਦਾਂ ਇਨਸਾਨ ਨੂੰ ਕੋਸ਼ਿਸ਼ ਕਰਨ ਲਈ ਪ੍ਰੇਰਦੀਆਂ ਹਨ ਤੇ ਅਣਥੱਕ ਕੋਸ਼ਿਸ਼ ਹੀ ਸਫ਼ਲਤਾ ਦੀ ਚਾਬੀ ਹੁੰਦੀ ਹੈ। ਉਨ੍ਹਾਂ ਨੇ ਬਾਰ੍ਹਵੀਂ ਵਿੱਚ ਚੰਗੇ ਨੰਬਰ ਪ੍ਰਾਪਤ ਕਰਨ 'ਤੇ ਜਿੱਥੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਉੱਥੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਅਸੀਂ ਮਾਪਿਆਂ ਦੇ ਧੰਨਵਾਦੀ ਹਾਂ ਕਿ ਉਨ੍ਹਾਂ ਨੂੰ ਸਾਡੇ 'ਤੇ ਪੂਰਾ ਵਿਸ਼ਵਾਸ ਹੈ ਅਤੇ ਅਸੀਂ ਹਮੇਸ਼ਾ ਉਸ ਵਿਸ਼ਵਾਸ ਨੂੰ ਬਰਕਰਾਰ ਰੱਖਣ ਵਿੱਚ ਕਾਮਯਾਬ ਰਹਿੰਦੇ ਹਾਂ।
Posted By:

Leave a Reply