ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਹਲਕਾ ਇੰਚਾਰਜ ਹਰਜੋਤ ਲੋਹਟੀਆ ਨੂੰ ਸੌਂਪਿਆ ਮੰਗ ਪੱਤਰ

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਹਲਕਾ ਇੰਚਾਰਜ ਹਰਜੋਤ ਲੋਹਟੀਆ ਨੂੰ ਸੌਂਪਿਆ ਮੰਗ ਪੱਤਰ

ਅੱਪਰਾ, 15 ਜੁਲਾਈ (ਤੀਰਥ ਸਿੰਘ ਮੈਂਗੜ੍ਹਾ)-ਅੱਜ ਫਿਲੌਰ ਦਫ਼ਤਰ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਬਲਾਕ ਫਿਲੌਰ (ਜ਼ਿਲ੍ਹਾ ਜਲੰਧਰ) ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਹਰਜੋਤ ਲੋਹਟੀਆ ਨੂੰ ਇੱਕ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਮੈਡਮ ਹਰਜੋਤ ਲੋਹਟੀਆ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਸਬੰਧਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਜਲਦ ਤੋਂ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਇਸ ਮੌਕੇ ਬੋਲਦਿਆਂ ਹਰਜੋਤ ਲੋਹਟੀਆ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮਾਵਾਂ, ਬੱਚਿਆਂ ਅਤੇ ਸਮਾਜ ਦੀ ਭਲਾਈ ਲਈ ਨਿਭਾਈ ਜਾ ਰਹੀ ਅਹਿਮ ਸੇਵਾ ਸ਼ਲਾਘਾਯੋਗ ਹੈ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਸਤਿਕਾਰ ਕਰਦੇ ਹੋਏ, ਉਨ੍ਹਾਂ ਦੇ ਜਾਇਜ਼ ਹੱਕਾਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਜ਼ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.