ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕਰਨ ਲਈ ਬੀਬਾ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਵਲੋਂ ਸਮੁੱਚੀ ਸੰਗਤ ਦਾ ਧੰਨਵਾਦ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,27 ਜੁਲਾਈ
ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਈ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਮੂਹ ਪੜਾਵਾਂ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚ ਕੇ ਨਗਰ ਕੀਰਤਨ ਦਾ ਸਵਾਗਤ ਕਰਨ,ਲੰਗਰਾਂ ਦੀ ਸੇਵਾ ਨਿਭਾਉਣ,ਫੁੱਲਾਂ ਦੀ ਵਰਖਾ ਕਰਨ ਅਤੇ ਗੁਰੂ ਘਰ ਦੀਆਂ ਪਰੰਪਰਾਵਾਂ ਅਨੁਸਾਰ ਨਿਸ਼ਕਾਮ ਸੇਵਾ ਕਰਨ ਵਾਲੀਆਂ ਸਮੂਹ ਸੰਗਤਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਦਿਲੋਂ ਧੰਨਵਾਦ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਹਰ ਪਿੰਡ,ਹਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ,ਨੌਜਵਾਨਾਂ, ਬੀਬੀਆਂ,ਬਜ਼ੁਰਗਾਂ ਅਤੇ ਸਮੂਹ ਸੇਵਾਦਾਰਾਂ ਨੇ ਜਿਸ ਸ਼ਰਧਾ, ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ,ਉਹ ਸਦਾ ਯਾਦਗਾਰ ਰਹੇਗਾ। ਸੰਗਤਾਂ ਵੱਲੋਂ ਦਿਖਾਇਆ ਗਿਆ ਇਹ ਪਿਆਰ ਅਤੇ ਸਤਿਕਾਰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਮੀਰੀ-ਪੀਰੀ ਦੇ ਮਹਾਨ ਸਿਧਾਂਤਾਂ ਪ੍ਰਤੀ ਡੂੰਘੀ ਆਸਥਾ ਦਾ ਪ੍ਰਤੀਕ ਹੈ।
ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਵਿਸ਼ੇਸ਼ ਤੌਰ 'ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ,ਧਾਰਮਿਕ ਸੰਸਥਾਵਾਂ,ਸਮਾਜ ਸੇਵੀ ਸੰਸਥਾਵਾਂ ਸੇਵਾਦਾਰਾਂ,ਲੰਗਰਾਂ ਦੀ ਸੇਵਾ ਕਰਨ ਵਾਲੀਆਂ ਸੰਗਤਾਂ, ਪ੍ਰਸ਼ਾਸਨ,ਅਤੇ ਸਮੂਹ ਮੀਡੀਆ ਭਾਈਚਾਰੇ ਦਾ ਵੀ ਧੰਨਵਾਦ ਕੀਤਾ,ਜਿਨ੍ਹਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਦੇ ਸਾਰੇ ਪੜਾਅ ਬਹੁਤ ਹੀ ਸੁਚੱਜੇ ਅਤੇ ਸ਼ਾਨਦਾਰ ਢੰਗ ਨਾਲ ਸੰਪੰਨ ਹੋਏ।
Posted By: GURBHEJ SINGH ANANDPURI