ਭਰੋਵਾਲ ਦੀ ਅਗਵਾਈ ਹੇਠ ਖਡੂਰ ਸਾਹਿਬ ਹਲਕੇ ਵਿੱਚ ਭਾਜਪਾ ਨੂੰ ਪਿੰਡ-ਪਿੰਡ ਕਰਾਂਗੇ ਮਜ਼ਬੂਤ : ਆਗੂ

ਭਰੋਵਾਲ ਦੀ ਅਗਵਾਈ ਹੇਠ ਖਡੂਰ ਸਾਹਿਬ ਹਲਕੇ ਵਿੱਚ ਭਾਜਪਾ ਨੂੰ ਪਿੰਡ-ਪਿੰਡ ਕਰਾਂਗੇ ਮਜ਼ਬੂਤ  : ਆਗੂ

ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਵਰਕਰ ਪੂਰੀ ਤਨਦੇਹੀ ਨਾਲ ਕਰਨਗੇ ਕੰਮ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,14 ਨਵੰਬਰ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਰਕਲ ਚੋਹਲਾ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਸਰਕਲ ਪ੍ਰਧਾਨ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ ਅਤੇ ਜਨਰਲ ਸਕੱਤਰ ਜਵਾਹਰ ਨਈਅਰ ਨੇ ਸਰਕਲ ਦੇ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੀ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਪਾਰਟੀ ਨੂੰ ਖਡੂਰ ਸਾਹਿਬ ਹਲਕੇ ਦੇ ਪਿੰਡ-ਪਿੰਡ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਪਾਰਟੀ ਲਈ ਲੰਮੇ ਸਮੇਂ ਤੋਂ ਸਮਰਪਿਤ ਹੋ ਕੇ ਕੰਮ ਕਰ ਰਹੇ ਪੁਰਾਣੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਸਮੁੱਚੀ ਟੀਮ ਪੂਰੀ ਇਕਜੁੱਟਤਾ ਨਾਲ ਲੋਕਾਂ ਵਿੱਚ ਵਿਚਰੇਗੀ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ, ਨੀਤੀਆਂ ਅਤੇ ਸਹੂਲਤਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਏਗੀ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲਾਭ ਲੋੜਵੰਦ ਪਰਿਵਾਰਾਂ ਤੱਕ ਪਹੁੰਚ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਵਰਕਰਾਂ ਦੀ ਅਣਥੱਕ ਮਿਹਨਤ, ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਖਡੂਰ ਸਾਹਿਬ ਹਲਕੇ ਵਿੱਚ ਭਾਜਪਾ ਦਾ ਜਥੇਬੰਦਕ ਆਧਾਰ ਹੋਰ ਮਜ਼ਬੂਤ ਕੀਤਾ ਜਾਵੇਗਾ। ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਹਰ ਪਿੰਡ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਮੌਕੇ ਸੰਮਤੀ ਮੈਂਬਰ ਹਰਦੀਪ ਸਿੰਘ ਰਾਣੀਵਲਾਹ, ਜਗਦੀਪ ਸਿੰਘ ਜੱਗੀ ਰਾਣੀਵਲਾਹ,ਦਲਜੀਤ ਸਿੰਘ, ਰਣਜੀਤ ਸਿੰਘ ਨਿੱਕਾ ਚੋਹਲਾ,ਨਿਸ਼ਾਨ ਸਿੰਘ,ਸੋਨਾ ਸਿੰਘ ਬ੍ਰਹਮਪੁਰਾ,ਜਗਜੀਤ ਸਿੰਘ ਸੰਗਤਪੁਰਾ,ਸੁਖਵਿੰਦਰ ਸਿੰਘ ਚੋਹਲਾ ਸਾਹਿਬ,ਤੇਗ਼ਾ ਸਿੰਘ ਕਾਹਲਵਾਂ,ਸਰਬਜੀਤ ਸਿੰਘ ਪੱਖੋਪੁਰ,ਅਮਰਜੀਤ ਸਿੰਘ ਪੱਖੋਪੁਰ, ਨਿਰਮਲ ਸਿੰਘ ਜਮਾਰਾਏ,ਅਮਰਜੀਤ ਸਿੰਘ ਵਣਿੰਗ,ਗੁਰਸਾਹਿਬ ਸਿੰਘ ਵਣਿੰਗ,ਸਵਿੰਦਰ ਸਿੰਘ ਧੁੰਨ, ਗੁਰਪ੍ਰੀਤ ਸਿੰਘ ਬ੍ਰਹਮਪੁਰਾ ,ਜੋਗਾ ਸਿੰਘ ਡੇਹਰਾ ਸਾਹਿਬ,ਬਲਵਿੰਦਰ ਸਿੰਘ ਅਤੇ ਹਰਪਾਲ ਸਿੰਘ ਰਾਣੀਵਲਾਹ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.