ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 1 ਨਵੰਬਰ ਨੂੰ-ਬਾਬਾ ਹਾਕਮ ਸਿੰਘ ਜੀ
- ਧਾਰਮਿਕ/ਰਾਜਨੀਤੀ
- 24 Oct,2025
ਪੰਥ ਪ੍ਰਸਿੱਧ ਕਥਾਵਾਚਕ ਤੇ ਰਾਗੀ ਜਥੇ ਸੰਗਤ ਨੂੰ ਕਰਨਗੇ ਨਿਹਾਲ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,24 ਅਕਤੂਬਰ
ਦਲ ਬਾਬਾ ਰਾਮ ਸਿੰਘ ਜੀ ਅਤੇ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਵਲੋਂ ਦਸਵੇਂ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਗੁਰਦੁਆਰਾ ਗੁਰਪੁਰੀ ਸਾਹਿਬ ਨਗਰ ਸੁਹਾਵਾ ਵਿਖੇ ਮਹਾਨ ਗੁਰਮਤਿ ਸਮਾਗਮ 1 ਨਵੰਬਰ ਦਿਨ ਸ਼ਨੀਵਾਰ ਨੂੰ ਬੜੀ ਸ਼ਰਧਾ ਭਾਵਨਾ 'ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਹਾਕਮ ਸਿੰਘ ਜੀ ਨੇ ਦੱਸਿਆ ਕਿ 1 ਨਵੰਬਰ ਨੂੰ ਸਵੇਰੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਮਹਾਨ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਹਾਜ਼ਰੀ ਭਰਨ ਆਈਆਂ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਗੁਰੂ ਘਰ ਨਾਲ ਜੋੜਨਗੇ। ਬਾਬਾ ਹਾਕਮ ਸਿੰਘ ਜੀ ਵਲੋਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਸ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।ਇਸ ਮੌਕੇ ਗੁਰੂ ਘਰ ਦੇ ਅਤੁੱਟ ਲੰਗਰ ਭੰਡਾਰੇ ਵਰਤਾਰੇ ਜਾਣਗੇ।
Posted By:
GURBHEJ SINGH ANANDPURI
Leave a Reply