ਪਾਵਰਕਾਮ ਦੀ ਚੈਕਿੰਗ ਕਰਨ ਗਈ ਟੀਮ ਨੂੰ ਜ਼ਬਰੀ ਬੰਦੀ ਬਣਾ ਕੇ ਕੁੱਟ ਮਾਰ ਕਰਨ ਦੀ ਨਿਖੇਧੀ
- ਰਾਜਨੀਤੀ
- 17 Mar, 2026 01:43 PM (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਅੱਜ ਇੰਪਲਾਈਜ ਫੈਡਰੇਸ਼ਨ ਪਹਿਲਵਾਨ ਸਰਕਲ ਤਰਨ ਤਾਰਨ ਦੀ ਮੀਟਿੰਗ ਸਰਕਲ ਪ੍ਰਧਾਨ ਮਨਜੀਤ ਸਿੰਘ ਢਿੱਲੋਂ ਬਾਹਮਣੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੀ ਕਾਰਵਾਈ ਮੰਗਲ ਸਿੰਘ ਨਾਗੋਕੇ ਨੇ ਨਿਭਾਈ ਜਿਸ ਵਿੱਚ ਸੂਬਾ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਭਿੰਦਰ ਸਿੰਘ ਚਾਹਲ, ਪੱਟੀ ਮੰਡਲ ਦੇ ਪ੍ਰਧਾਨ ਮੰਗਲ ਸਿੰਘ ਸਭਰਾ, ਸ਼ਹਿਰੀ ਮੰਡਲ ਤਰਨ ਤਾਰਨ ਦੇ ਪ੍ਰਧਾਨ ਗੁਰਪਿੰਦਰ ਸਿੰਘ ਰਿੰਕੂ ਸਬ ਅਰਬਨ ਮੰਡਲ ਤਰਨ ਤਾਰਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੋਹਲ ਰਈਆ ਮੰਡਲ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਗ ਭਿੱਖੀਵਿੰਡ ਮੰਡਲ ਦੇ ਜਨਰਲ ਸਕੱਤਰ ਦਿਲਬਾਗ ਸਿੰਘ ਅਤੇ ਵੱਖ ਵੱਖ ਸਬ ਡਵੀਜ਼ਨ ਦੇ ਪ੍ਰਧਾਨ ਸਕੱਤਰ ਸ਼ਾਮਲ ਹੋਏ ਮੀਟਿੰਗ ਵਿੱਚ ਵੱਖ ਵੱਖ ਬੁਲਾਰਿਆਂ ਵੱਲੋਂ ਦੋ ਮਿਤੀ 10/03/26 ਨੂੰ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਤੇ ਸਰਹਾਲੀ ਉੱਪ ਮੰਡਲ ਅਫ਼ਸਰ ਦੀ ਹਾਜ਼ਰੀ ਵਿੱਚ ਬਿਜਲੀ ਮੁਲਾਜ਼ਮਾਂ ਵੱਲੋਂ ਪਿੰਡ ਕਰਮੂੰਵਾਲਾ ਵਿਖੇ ਚੈਕਿੰਗ ਕਰਨ ਲਈ ਗਏ ਸਨ ਜਦੋਂ ਕੁੱਝ ਖੱਪਤਕਾਰ ਸਿੱਧੀ ਚੋਰੀ ਕਰਦੇ ਹੋਏ ਫੜੇ ਗਏ ਤਾਂ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਚੈਕਿੰਗ ਕਰ ਰਹੀ ਟੀਮ ਤੇ ਡੰਡੇ ਸੋਟਿਆਂ ਤੇ ਤਿੱਖੇ ਹਥਿਆਰਾ ਨਾਲ ਹਮਲਾ ਕਰਕੇ ਬੰਦੀ ਬਣਾ ਲਿਆ ਅਤੇ ਬਹੁਤ ਜ਼ਿਆਦਾ ਕੁੱਟਮਾਰ ਕੀਤੀ ਗਈ। ਬਲਜੀਤ ਸਿੰਘ ਜੇ.ਈ.ਦੇ ਗੰਭੀਰ ਸੱਟਾ ਲਗਾਈਆਂ ਗਈਆਂ ਅਤੇ ਜਸਬੀਰ ਸਿੰਘ ਲਾਈਨਮੈਨ ਨੂੰ ਵੀ ਗੰਭੀਰ ਜ਼ਖਮੀਂ ਕਰ ਦਿੱਤਾ ਗਿਆ ਅਤੇ ਨਾਲ ਹੀ ਜਾਤੀ ਸੂਚਕ ਸ਼ਬਦ ਵੀ ਬੋਲੇ ਗਏ ਜਿਸ ਸਬੰਧੀ ਜ਼ਖਮੀ ਕਰਮਚਾਰੀਆਂ ਨੂੰ ਸਰਕਾਰੀ ਹਸਪਤਾਲ ਸਰਹਾਲੀ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਦੀ ਮੈਡੀਕਲ ਰਿਪੋਰਟ ਦੇ ਆਧਾਰ ਤੇ ਸ਼ਰਾਰਤੀ ਅਨਸਰਾਂ ਤੇ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਪ੍ਰੰਤੂ ਦੋਸ਼ੀ ਵਿਅਕਤੀਆਂ ਨੂੰ ਗਿਰਫ਼ਤਾਰ ਨਹੀਂ ਕੀਤਾ ਗਿਆ। ਉਲਟਾ ਬਿਜਲੀ ਮੁਲਾਜ਼ਮਾਂ ਨੂੰ ਦੋਸ਼ੀਆਂ ਵੱਲੋਂ ਕ੍ਰਾਸ ਪਰਚਾ ਦਰਜ਼ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਇਸ ਲਈ ਜਥੇਬੰਦੀ ਨੇ ਗੰਭੀਰ ਨੋਟਿਸ ਲਿਆ ਹੈ ਜੇਕਰ ਕਿਸੇ ਬਿਜਲੀ ਮੁਲਾਜ਼ਮ ਤੇ ਝੂਠਾ ਪਰਚਾ ਦਰਜ ਕੀਤਾ ਗਿਆ ਤਾਂ ਬਿਜਲੀ ਮੁਲਾਜ਼ਮਾਂ ਵੱਲੋਂ ਸਰਕਲ ਤਰਨ ਤਾਰਨ ਦਾ ਕੰਮ ਬੰਦ ਕਰ ਦਿੱਤਾ ਜਾਵੇਗਾ ਜਥੇਬੰਦੀ ਮੰਗ ਕਰਦੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗਿਰਫ਼ਤਾਰ ਕੀਤਾ ਜਾਵੇ।ਜਿਸ ਦੇ ਸਬੰਧ ਵਿੱਚ ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਪੱਟੀ ਮੰਡਲ ਦੇ ਨਾਲ ਮੁਲਾਜ਼ਮ ਯੂਨੀਅਨ ਦਾ ਵਫ਼ਦ ਐਸ ਐਸ ਪੀ ਤਰਨ ਤਾਰਨ ਸਾਹਿਬ ਜੀ ਨੂੰ ਮਿਲਿਆ ਅਤੇ ਪੂਰਾ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਐਸ ਐਸ ਪੀ ਸਾਹਿਬ ਜੀ ਨੇ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਨਿਰਪੱਖ ਜਾਂਚ ਕਰਵਾਈ ਜਾਵੇਗੀ।
Leave a Reply